ਨਿੱਕੇ ਜਿਹੇ ਫੈਨ ਨੇ ਪੱਟ 'ਤੇ ਥਾਪੀ ਮਾਰ ਕੇ ਦਿੱਤੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ, ਵੇਖੋ ਵੀਡੀਓ

Reported by: PTC Punjabi Desk | Edited by: Pushp Raj  |  July 02nd 2022 01:54 PM |  Updated: July 02nd 2022 01:54 PM

ਨਿੱਕੇ ਜਿਹੇ ਫੈਨ ਨੇ ਪੱਟ 'ਤੇ ਥਾਪੀ ਮਾਰ ਕੇ ਦਿੱਤੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ, ਵੇਖੋ ਵੀਡੀਓ

Little Fan gives tribute to Sidhu Moose Wala: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਨੂੰ ਇੱਕ ਮਹੀਨਾ ਬੀਤ ਚੁੱਕਾ ਹੈ, ਪਰ ਅਜੇ ਵੀ ਉਨ੍ਹਾਂ ਦੇ ਚਾਹੁਣ ਵਾਲੇ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸਿੱਧੂ ਮੂਸੇਵਾਲਾ ਦਾ ਇੱਕ ਨਿੱਕਾ ਜਿਹਾ ਫੈਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਨਜ਼ਰ ਆ ਰਿਹਾ ਹੈ।

Image Source: Instagram

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਨੂੰ ਇੱਕ ਮਹੀਨਾ ਬੀਤ ਜਾਣ ਮਗਰੋਂ ਵੀ ਵੱਡੀ ਗਿਣਤੀ 'ਚ ਸਿੱਧੂ ਦੇ ਫੈਨਜ਼ ਉਨ੍ਹਾਂ ਦੇ ਪਿੰਡ ਮੂਸਾ ਪਹੁੰਚ ਰਹੇ ਹਨ। ਵੱਡੀ ਗਿਣਤੀ 'ਚ ਫੈਨਜ਼ ਸਿੱਧੂ ਮੂਸੇਵਾਲਾ ਦੀ ਸਮਾਧ 'ਤੇ ਵੀ ਜਾਂਦੇ ਹਨ ਅਤੇ ਉਥੇ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਨ।

ਇਸੇ ਤਰ੍ਹਾਂ ਇੱਕ ਨਿੱਕਾ ਜਿਹਾ ਬੱਚਾ ਵੀ ਆਪਣੇ ਮਾਪਿਆਂ ਨਾਲ ਪਿੰਡ ਮੂਸਾ ਵਿਖੇ ਪਹੁੰਚਿਆ। ਵਾਇਰਲ ਵੀਡੀਓ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਨਿੱਕਾ ਜਿਹਾ ਬੱਚਾ ਸਿੱਧੂ ਦੀ ਸਮਾਧ 'ਤੇ ਪਹੁੰਚ ਕੇ ਉਨ੍ਹਾਂ ਨੂੰ ਵੱਖਰੇ ਅੰਦਾਜ਼ ਵਿੱਚ ਸ਼ਰਧਾਂਜਲੀ ਦੇ ਰਿਹਾ ਹੈ। ਇਸ ਨਿੱਕੇ ਜਿਹੇ ਬੱਚੇ ਨੇ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ, ਜਿਵੇਂ ਹੀ ਸਿੱਧੂ ਸਮਾਧ 'ਤੇ ਪਹੁੰਚਿਆ ਉਂਝ ਹੀ ਉਸ ਨੇ ਸਿੱਧੂ ਮੂਸੇਵਾਲਾ ਦਾ ਸਿਗਨੇਚਰ ਸਟੈਪ ਕਰਦੇ ਹੋਏ ਯਾਨੀ ਕਿ ਪੱਟ 'ਤੇ ਥਾਪੀ ਮਾਰ ਕੇ ਉਨ੍ਹਾਂ ਨੂੰ ਸ਼ਰਧਾਜਂਲੀ ਭੇਂਟ ਕੀਤੀ।

Image Source: Instagram

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇੱਕ ਫੈਨ ਨੇ ਸਿੱਧੂ ਦੀ ਸਮਾਧ 'ਤੇ ਉਨ੍ਹਾਂ ਦਾ ਬੁੱਤ ਲਗਾਇਆ ਸੀ। ਸਿੱਧੂ ਦੇ ਫੈਨਜ਼ ਅਜੇ ਵੀ ਉਨ੍ਹਾਂ ਦੇ ਦੇਹਾਂਤ ਦੇ ਗਮ ਚੋਂ ਬਾਹਰ ਨਹੀਂ ਨਿਕਲ ਸਕੇ ਹਨ। ਨਿੱਕੇ-ਨਿੱਕੇ ਬੱਚਿਆਂ ਤੋਂ ਲੈ ਕੇ ਹਰ ਉਮਰ ਵਰਗ ਦੇ ਲੋਕ ਸਿੱਧੂ ਮੂਸੇਵਾਲਾ ਅਤੇ ਉਸ ਦੇ ਸੰਗੀਤ ਦੇ ਫੈਨ ਹਨ। ਫੈਨਜ਼ ਅਜੇ ਵੀ ਆਪਣੇ ਚਹੇਤੇ ਗਾਇਕ ਨੂੰ ਉਨ੍ਹਾਂ ਦੇ ਗੀਤਾਂ ਰਾਹੀਂ ਯਾਦ ਕਰਦੇ ਹਨ।

Image Source: Instagram

ਹੋਰ ਪੜ੍ਹੋ: ਬਿੱਗ ਬੌਸ ਫੇਮ ਨਿੱਕੀ ਤੰਬੋਲੀ ਨੂੰ ਮੁੜ ਹੋਇਆ ਕੋਰੋਨਾ, ਅਭਿਨਵ ਸ਼ੁਕਲਾ ਨੇ ਇੰਝ ਕੀਤਾ ਰਿਐਕਟ

ਦੱਸ ਦਈਏ ਕਿ ਪਿੰਡ ਮਾਨਸਾ ਵਿਖੇ 29 ਮਈ ਨੂੰ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।ਉਸ ਸਮੇਂ ਉਹ ਆਪਣੇ ਦੋਸਤਾਂ ਨਾਲ ਆਪਣੀ ਗੱਡੀ 'ਚ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸੀ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network