ਲੁਧਿਆਣਾ ਦੀ ਕਾਰੋਬਾਰੀ ਮਹਿਲਾ ਰਜਨੀ ਬੈਕਟਰ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ

Reported by: PTC Punjabi Desk | Edited by: Rupinder Kaler  |  January 29th 2021 07:33 AM |  Updated: January 29th 2021 07:33 AM

ਲੁਧਿਆਣਾ ਦੀ ਕਾਰੋਬਾਰੀ ਮਹਿਲਾ ਰਜਨੀ ਬੈਕਟਰ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ

ਲੁਧਿਆਣਾ ਦੀ ਕਾਰੋਬਾਰੀ ਮਹਿਲਾ ਰਜਨੀ ਬੈਕਟਰ ਨੂੰ ਸਰਵ ਉੱਚ ਸਨਮਾਨ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਰਜਨੀ ਬੈਕਟਰ ਦੀ ਦੇਸ਼ ਭਰ ਦੀ ਬੇਕਰੀ ਵਿੱਚ 12 ਫ਼ੀਸਦੀ ਤੋਂ ਵੱਧ ਦੀ ਹਿੱਸੇਦਾਰ ਹੈ । ਰਜਨੀ ਇਸ ਅਵਾਰਡ ਨੂੰ ਲੈ ਕੇ ਕਾਫੀ ਖੁਸ਼ ਹੈ । ਰਜਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਕੁਕਿੰਗ ਦਾ ਬਹੁਤ ਸ਼ੌਕ ਸੀ।

 Rajni Bector

ਹੋਰ ਪੜ੍ਹੋ :

ਪੰਜਾਬੀ ਅਦਾਕਾਰਾ ਮੋਨਿਕਾ ਗਿੱਲ ਨੇ ਧਰਨੇ ਪ੍ਰਦਰਸ਼ਨ ਦੌਰਾਨ ਦਾ ਖੂਬਸੂਰਤ ਵੀਡੀਓ ਕੀਤਾ ਸਾਂਝਾ, ਕਿਸਾਨਾਂ ਦਾ ਸਵਾਗਤ ਕਰਦੇ ਨਜ਼ਰ ਆਏ ਦਿੱਲੀ ਦੇ ਲੋਕ

ਕਿਸਾਨਾਂ ਨੂੰ ਧਰਨੇ ਪ੍ਰਦਰਸ਼ਨ ਦੌਰਾਨ ਇੱਕਜੁਟ ਹੋਣ ਦੀ ਰਣਜੀਤ ਬਾਵਾ ਨੇ ਕੀਤੀ ਅਪੀਲ

 Rajni Bector

ਫੇਰ ਉਨ੍ਹਾਂ ਨੇ ਇੱਕ ਛੋਟੀ ਜਿਹੀ ਕੰਪਨੀ ਤੋਂ ਆਪਣੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਘਰ ਦੇ ਵਿੱਚ ਇੱਕ 300 ਰੁਪਏ ਦੀ ਮਸ਼ੀਨ ਲਿਆ ਕੇ ਇਹ ਕੰਮ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ ਵਿਆਹ ਸ਼ਾਦੀਆਂ ਵਿੱਚ ਉਨ੍ਹਾਂ ਨੂੰ ਬੁਕਿੰਗ ਮਿਲਣ ਲੱਗੀ।

 Rajni Bector

ਫੇਰ ਉਨ੍ਹਾਂ ਕਰੇਮਿਕਾ ਕੰਪਨੀ ਖੋਲ੍ਹੀ ਤੇ ਜਦੋਂ ਮੈਕਡੋਨਲਡ ਭਾਰਤ ਆਇਆ ਤਾਂ ਉਨ੍ਹਾਂ ਨੂੰ ਚੰਗੀ ਕੁਆਲਿਟੀ ਦੇ ਬਰਗਰ ਦੀ ਲੋੜ ਸੀ ਜੋ ਕਰੈਮਿਕਾ ਵੱਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਗਿਆ। ਉਹਨਾਂ ਨੇ ਦੱਸਿਆ ਕਿ 1978 ਵਿੱਚ ਮਹਿਜ਼ 300 ਰੁਪਏ ਨਾਲ ਉਨ੍ਹਾਂ ਨੇ ਇਹ ਕੰਪਨੀ ਦੀ ਸ਼ੁਰੂਆਤ ਕੀਤੀ ਸੀ ਤੇ ਅੱਜ 541 ਕਰੋੜ ਰੁਪਏ ਦਾ ਟਰਨਓਵਰ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network