Malala Yousafzai's Marriage: ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਦਾ ਹੋਇਆ ਵਿਆਹ, ਜਸਟਿਨ ਟਰੂਡੋ ਤੋਂ ਲੈ ਕੇ ਕਈ ਹੋਰ ਨਾਮੀ ਹਸਤੀਆਂ ਨੇ ਦਿੱਤੀ ਵਧਾਈ

Reported by: PTC Punjabi Desk | Edited by: Lajwinder kaur  |  November 10th 2021 11:14 AM |  Updated: November 10th 2021 11:30 AM

Malala Yousafzai's Marriage: ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਦਾ ਹੋਇਆ ਵਿਆਹ, ਜਸਟਿਨ ਟਰੂਡੋ ਤੋਂ ਲੈ ਕੇ ਕਈ ਹੋਰ ਨਾਮੀ ਹਸਤੀਆਂ ਨੇ ਦਿੱਤੀ ਵਧਾਈ

ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ (Nobel laureate Malala Yousafzai )ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਮਲਾਲਾ ਨੇ ਟਵੀਟ ਨਾਲ ਵਿਆਹ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਸਾਧਾਰਨ ਗਹਿਣਿਆਂ ਦੇ ਨਾਲ ਪਿੰਕ ਕਲਰ ਦੇ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਉਸਦਾ ਪਤੀ ਏਸਰ ਸਾਦਾ ਸੂਟ ਪਾਇਆ ਹੋਇਆ ਨਜ਼ਰ ਆ ਰਿਹਾ ਹੈ। ਦੋਵਾਂ ਦੀ ਜੋੜੀ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰ ਰਹੀ ਹੈ।

inside image of malaa got married

ਹੋਰ ਪੜ੍ਹੋ : ‘Warning’ ਫ਼ਿਲਮ ਦੇ ਪਹਿਲੇ ਗੀਤ ‘President’ ਦਾ ਪੋਸਟਰ ਆਇਆ ਸਾਹਮਣੇ, ਅੰਮ੍ਰਿਤ ਮਾਨ ਦੀ ਦਮਦਾਰ ਆਵਾਜ਼ ‘ਚ ਹੋਵੇਗਾ ਰਿਲੀਜ਼

ਖੁਦ ਮਲਾਲਾ ਯੂਸਫਜ਼ਈ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- 'ਅੱਜ ਦਾ ਦਿਨ ਮੇਰੀ ਜ਼ਿੰਦਗੀ ਦਾ ਅਨਮੋਲ ਦਿਨ ਹੈ। ਏਸਰ ਅਤੇ ਮੈਂ ਜੀਵਨ ਭਰ ਸਾਥ ਨਿਭਾਉਣ ਲਈ ਵਿਆਹ ਦੇ ਬੰਧਨ 'ਚ ਬੱਝ ਰਹੇ ਹਾਂ।

ਹੋਰ ਪੜ੍ਹੋ : ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਭਰਾ ਦੇ ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ, ਭਰਾ ਨੂੰ ਵਟਨਾ ਲਗਾਉਂਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

inside image of malala wedding

ਮਲਾਲਾ ਨੇ ਅੱਗੇ ਲਿਖਿਆ ਕਿ ਉਸਨੇ ਬਰਮਿੰਘਮ ਸਥਿਤ ਆਪਣੇ ਘਰ ਵਿੱਚ ਇੱਕ ਛੋਟਾ ਜਿਹਾ ਵਿਆਹ ਸਮਾਗਮ (nikkah ceremony)ਕੀਤਾ, ਜਿਸ ਵਿੱਚ ਦੋਨਾਂ ਪਰਿਵਾਰਾਂ ਨੇ ਸ਼ਿਰਕਤ ਕੀਤੀ।  ਉਨ੍ਹਾਂ ਨੇ ਆਪਣੇ ਸ਼ੁਭਚਿੰਤਕਾਂ ਨੂੰ ਸ਼ੁਭਕਾਮਨਾਵਾਂ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਹ ਆਪਣੀ ਨਵੀਂ ਜ਼ਿੰਦਗੀ ਦੇ ਸਫਰ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਹੀ ਹੈ। ਇਸ ਟਵੀਟ ਉੱਤੇ ਮਸ਼ਹੂਰ ਹਸਤੀਆਂ ਵੀ ਰੀਟਵਿਟ ਕਰਕੇ ਮਲਾਲਾ ਨੂੰ ਨਵੀਂ ਜ਼ਿੰਦਗੀ ਦੇ ਲਈ ਸ਼ੁਭਕਾਮਨਾਵਾਂ ਦੇ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਨੇ ਨੀ ਟਵੀਟ ਕਰਕੇ ਕਰਕੇ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ- ‘ਮੁਬਾਰਕਾਂ, ਮਲਾਲਾ ਅਤੇ ਏਸਰ! ਸੋਫੀ ਅਤੇ ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਆਪਣੇ ਖਾਸ ਦਿਨ ਦਾ ਆਨੰਦ ਮਾਣਿਆ ਹੈ - ਅਸੀਂ ਤੁਹਾਨੂੰ ਇਕੱਠੇ ਜੀਵਨ ਭਰ ਖੁਸ਼ੀਆਂ ਦੀ ਕਾਮਨਾ ਕਰਦੇ ਹਾਂ’। ਇਸ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਵੀ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਹਨ।

inside image of justin trodue


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network