ਐਕਟਰ ਮਲਕੀਤ ਰੌਣੀ ਹੱਥਾਂ ‘ਚ ਕਾਲੀਆਂ ਝੰਡੀਆਂ ਦੇ ਨਾਲ ਆਏ ਨਜ਼ਰ, ਕਿਸਾਨਾਂ ਦੇ ਹੱਕਾਂ ਦੀ ਲੜਾਈ ‘ਚ ਦੇ ਰਹੇ ਨੇ ਪੂਰਾ ਸਾਥ

Reported by: PTC Punjabi Desk | Edited by: Lajwinder kaur  |  October 02nd 2020 04:29 PM |  Updated: October 02nd 2020 04:29 PM

ਐਕਟਰ ਮਲਕੀਤ ਰੌਣੀ ਹੱਥਾਂ ‘ਚ ਕਾਲੀਆਂ ਝੰਡੀਆਂ ਦੇ ਨਾਲ ਆਏ ਨਜ਼ਰ, ਕਿਸਾਨਾਂ ਦੇ ਹੱਕਾਂ ਦੀ ਲੜਾਈ ‘ਚ ਦੇ ਰਹੇ ਨੇ ਪੂਰਾ ਸਾਥ

ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਮਲਕੀਤ ਰੌਣੀ ਜੋ ਕਿਸੇ ਪਹਿਚਾਣ ਦੇ ਮੁਹਤਾਜ ਨਹੀਂ ਹਨ । ਪੰਜਾਬੀ ਫ਼ਿਲਮਾਂ ‘ਚ ਉਨ੍ਹਾਂ ਦੇ ਕੰਮ ਦਾ ਪੂਰਾ ਬੋਲ ਬਾਲਾ ਹੈ । ਪਰ ਇਸ ਸਮੇਂ ਉਹ ਐਕਟਰ ਨਹੀਂ ਸਗੋ ਬਤੌਰ ਪੰਜਾਬੀ ਬਣ ਕੇ ਆਪਣੇ ਕਿਸਾਨ ਵੀਰਾਂ ਦਾ ਪੂਰਾ ਸਾਥ ਦੇ ਰਹੇ ਹਨ । ਉਹ ਹੱਥਾਂ ‘ਚ ਕਾਲੀਆਂ ਝੰਡੀਆਂ ਲੈ ਕੇ ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਦਿਖਾਈ ਦੇ ਰਹੇ ਹਨ ।  ਹੋਰ ਪੜ੍ਹੋ : ਕੋਰੋਨਾ ਕਾਲ ‘ਚ ਲੋਕਾਂ ਦੀ ਸੇਵਾ ਕਰਦੇ ਹੋਏ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਨੂੰ ਹੋਇਆ ਕੋਰੋਨਾ, ਜਲਦੀ ਸਿਹਤਮੰਦ ਹੋਣ ਲਈ ਲੋਕ ਕਰ ਰਹੇ ਨੇ ਦੁਆਵਾਂ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖਿਲਾਫ਼ ਦੇਸ਼ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ । ਪੰਜਾਬ ਸੂਬੇ ‘ਚ ਵੀ ਕਿਸਾਨ ਕਈ ਦਿਨਾਂ ਤੋਂ ਸੜਕਾਂ ਤੇ ਰੇਲ ਪਟੜੀਆਂ ਉੱਤੇ ਬੈਠ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ ।

ਪੰਜਾਬੀ ਮਨੋਰੰਜਨ ਜਗਤ ਦੇ ਸਾਰੇ ਹੀ ਕਲਾਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹੋਏ ਹਨ । ਥਾਂ-ਥਾਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਹੋ ਰਹੇ ਹਨ।

ਜੇ ਗੱਲ ਕਰੀਏ ਮਲਕੀਤ ਰੌਣੀ ਦੀ ਤਾਂ ਉਹ ਕਈ ਸੁਪਰ ਹਿੱਟ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਇਸ ਤੋਂ ਇਲਾਵਾ ਕਈ ਪੰਜਾਬੀ ਗੀਤਾਂ ਦੀਆਂ ਵੀਡੀਓ ‘ਚ ਵੀ ਕੰਮ ਕਰ ਚੁੱਕੇ ਹਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network