ਮਨਕਿਰਤ ਔਲਖ ਦਾ ਨਵਾਂ ਗੀਤ ‘ਵੈਲ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਨਿਮਰਤ ਖਹਿਰਾ ਤੇ ਮਨਕਿਰਤ ਔਲਖ ਦੀ ਜੋੜੀ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  June 26th 2020 06:17 PM |  Updated: June 26th 2020 06:17 PM

ਮਨਕਿਰਤ ਔਲਖ ਦਾ ਨਵਾਂ ਗੀਤ ‘ਵੈਲ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਨਿਮਰਤ ਖਹਿਰਾ ਤੇ ਮਨਕਿਰਤ ਔਲਖ ਦੀ ਜੋੜੀ, ਦੇਖੋ ਵੀਡੀਓ

ਪੰਜਾਬੀ ਗਾਇਕ ਮਨਕਿਰਤ ਔਲਖ ਆਪਣੇ ਨਵੇਂ ਗੀਤ ਵੈਲ (VAIL) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਇਸ ਗੀਤ ਨੂੰ ਮਨਕਿਰਤ ਔਲਖ ਨੇ ਆਪਣੀ ਮਿੱਠੀ ਆਵਾਜ਼ ਦੇ ਸ਼ਿੰਗਾਰਿਆ ਹੈ ਤੇ ਗੀਤ ‘ਚ ਫੀਚਰਿੰਗ ਕਰਦੇ ਹੋਏ ਨਜ਼ਰ ਆ ਰਹੇ ਨੇ ਪੰਜਾਬੀ ਗਾਇਕਾ ਨਿਮਰਤ ਖਹਿਰਾ । ਮਨਕਿਰਤ ਔਲਖ ਦੀ ਆਵਾਜ਼ ਤੋਂ ਇਲਾਵਾ ਸ਼੍ਰੀ ਬਰਾੜ ਤੇ ਨਿਮਰਤ ਖਹਿਰਾ ਦੀ ਆਵਾਜ਼ ਵੀ ਸੁਣਨ ਨੂੰ ਮਿਲ ਰਹੀ ਹੈ ।

new song vail  ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਸ਼੍ਰੀ ਬਰਾੜ (Shree Brar) ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਇਸ ਗੀਤ ਨੂੰ ਅਰਵਿੰਦਰ ਖਹਿਰਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਮਨਕਿਰਤ ਔਲਖ, ਨਿਮਰਤ ਖਹਿਰਾ, ਰੁਪਿੰਦਰ ਰੂਪੀ  ਤੇ ਕਈ ਹੋਰ ਪੰਜਾਬੀ ਕਲਾਕਾਰ । ਇਸ ਗੀਤ ਨੂੰ ਮਨਕਿਰਤ ਔਲਖ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

Vote for your favourite : https://www.ptcpunjabi.co.in/voting/

nirmat khaira new punajbi song

ਮਨਕਿਰਤ ਔਲਖ ਤੇ ਨਿਮਰਤ ਖਹਿਰਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਿਹਤਰੀਨ ਗਾਇਕ ਨੇ । ਦੋਵਾਂ ਗਾਇਕਾਂ ਦੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network