ਮਨਕਿਰਤ ਔਲਖ ਨੇ ‘ਸਜਣੁ ਸਚਾ ਪਾਤਸ਼ਾਹਿ’ ਸ਼ਬਦ ਸਾਂਝਾ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਮਨਕਿਰਤ ਔਲਖ (Mankirt Aulakh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਬਾਣੀ ਦਾ ਇੱਕ ਸ਼ਬਦ ਗਾਇਨ ਕੀਤਾ ਜਾ ਰਿਹਾ ਹੈ । ਗੁਰਬਾਣੀ ਦੇ ਇਸ ਸ਼ਬਦ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਵਾਹਿਗੁਰੂ’।ਇਸ ਦੇ ਨਾਲ ਹੀ ਉਨ੍ਹਾਂ ਨੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਵੀ ਕੀਤੀ ।
Image Source: Twitter
ਹੋਰ ਪੜ੍ਹੋ : ਮਾਨਸੀ ਸ਼ਰਮਾ ਨੇ ਕਰਵਾਇਆ ਨਵਾਂ ਫੋਟੋਸ਼ੂਟ, ਵੀਡੀਓ ਕੀਤਾ ਸਾਂਝਾ
ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ ਅਤੇ ਮਨਕਿਰਤ ਔਲਖ ਦੀ ਜ਼ਿੰਦਗੀ ‘ਚ ਆ ਰਹੀਆਂ ਦਿੱਕਤਾਂ, ਪ੍ਰੇਸ਼ਾਨੀਆਂ ਨੂੰ ਦੂਰ ਕਰਨ ਦੇ ਲਈ ਉਸ ਅਕਾਲ ਪੁਰਖ ਦੇ ਕੋਲ ਅਰਦਾਸ ਕਰ ਰਹੇ ਹਨ । ਦੱਸ ਦਈਏ ਕਿ ਮਨਕਿਰਤ ਔਲਖ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ।
Image Source : Instagram
ਹੋਰ ਪੜ੍ਹੋ : ਪ੍ਰਿਯੰਕਾ ਚੋਪੜਾ ਨੇ ਆਪਣੀ ਧੀ ਮਾਲਤੀ ਦੀ ਝਲਕ ਕੀਤੀ ਸਾਂਝੀ, ਧੀ ਨੂੰ ਖਿਡਾਉਂਦੀ ਨਜ਼ਰ ਆਈ ਅਦਾਕਾਰਾ
ਉਨ੍ਹਾਂ ਦਾ ਨਾਮ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਜੋੜਿਆ ਜਾ ਰਿਹਾ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਵਾਰ ਇਸ ਮਾਮਲੇ ‘ਚ ਸਫਾਈ ਵੀ ਦਿੱਤੀ ਸੀ । ਪਰ ਲੋਕਾਂ ਦੇ ਵੱਲੋਂ ਲਗਾਤਾਰ ਟਰੋਲ ਕੀਤਾ ਜਾ ਰਿਹਾ ਸੀ । ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਉਨ੍ਹਾਂ ਨੂੰ ਇਸ ਮਾਮਲੇ ‘ਚ ਕਲੀਨ ਚਿੱਟ ਮਿਲ ਗਈ ਸੀ ।
Image Source: Instagram
ਜਿਸ ਤੋਂ ਬਾਅਦ ਮਨਕਿਰਤ ਔਲਖ ਨੇ ਉਨ੍ਹਾਂ ਨੇ ਵਿਰੋਧ ਕਰਨ ਵਾਲਿਆਂ ਨੂੰ ਜਵਾਬ ਵੀ ਦਿੱਤਾ ਸੀ । ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਬੇਟੇ ਦੇ ਜਨਮ ਬਾਰੇ ਵੀ ਖੁਲਾਸਾ ਕੀਤਾ ਸੀ ।
View this post on Instagram