ਮੰਨਤ ਨੂਰ ਦੀ ਆਵਾਜ਼ ‘ਚ ਨਵਾਂ ਗੀਤ ‘ਲੈ ਗਿਆ ਕਾਲਜਾ’ ਹੋਇਆ ਰਿਲੀਜ਼

Reported by: PTC Punjabi Desk | Edited by: Shaminder  |  February 26th 2022 12:34 PM |  Updated: February 26th 2022 12:34 PM

ਮੰਨਤ ਨੂਰ ਦੀ ਆਵਾਜ਼ ‘ਚ ਨਵਾਂ ਗੀਤ ‘ਲੈ ਗਿਆ ਕਾਲਜਾ’ ਹੋਇਆ ਰਿਲੀਜ਼

ਫ਼ਿਲਮ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ਚਾਰ ਮਾਰਚ ਨੂੰ ਰਿਲੀਜ਼ ਹੋਣ ਜਾ ਰਿਹਾ ਹੈ । ਇਸ ਤੋਂ ਪਹਿਲਾਂ ਇਸ ਫ਼ਿਲਮ ਦੇ ਗੀਤ ਰਿਲੀਜ਼ ਹੋ ਰਹੇ ਹਨ । ਗਾਇਕਾ ਮੰਨਤ ਨੂਰ (Mannat Noor) ਦੀ ਆਵਾਜ਼ ‘ਚ ਨਵਾਂ ਗੀਤ (New Song)  ‘ਲੈ ਗਿਆ ਕਾਲਜਾ’  (Lai Gya Kaalja )ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਗੁਰਨਾਮ ਭੁੱਲਰ ਨੇ ਲਿਖੇ ਹਨ ਅਤੇ ਮਿਊਜ਼ਿਕ ਲਾਡੀ ਗਿੱਲ ਨੇ ਦਿੱਤਾ ਹੈ ।ਇਸ ਗੀਤ ਨੂੰ ਹਲਦੀ ਦੀ ਰਸਮ ‘ਤੇ ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ‘ਤੇ ਫਿਲਮਾਇਆ ਗਿਆ ਹੈ । ਜਿਸ ‘ਚ ਹਲਦੀ ਦੀ ਰਸਮ ਨੂੰ ਦਿਖਾਇਆ ਗਿਆ ਹੈ ।

sonam Bajwa and gurnam Bhullar image From mannat noor song

ਹੋਰ ਪੜ੍ਹੋ : ਗਾਇਕਾ ਪਰਵੀਨ ਭਾਰਟਾ ਨੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕ ਵੀ ਦੇ ਰਹੇ ਗਾਇਕਾ ਨੂੰ ਵਧਾਈ

ਜਿਸ ‘ਚ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਇਹ ਸੋਹਣਾ ਸੁਨੱਖਾ ਗੱਭਰੂ ਉਸ ਦਾ ਦਿਲ ਲੁੱਟ ਕੇ ਲੈ ਗਿਆ ਹੈ । ਇਸ ਫ਼ਿਲਮ ਦੀ ਗੱਲ ਕਰੀਏ ਤਾਂ ਫ਼ਿਲਮ ੪ ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਜਿਸ ਦਾ ਦਰਸ਼ਕ ਵੀ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਦੋਵਾਂ ਨੇ ਇਸ ਤੋਂ ਪਹਿਲਾਂ ਗੁੱਡੀਆਂ ਪਟੋਲੇ ਫ਼ਿਲਮ ‘ਚ ਕੰਮ ਕੀਤਾ ਹੈ ।

sonam Bajwa image From mannat noor song

ਦੋਵਾਂ ਦੇ ਕੰਮ ਨੂੰ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਇੱਕ ਵਾਰ ਮੁੜ ਤੋਂ ਇਹ ਜੋੜੀ ਪਰਦੇ ‘ਤੇ ਧਮਾਲ ਮਚਾਉਣ ਜਾ ਰਹੀ ਹੈ । ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣਾ ਕਰੀਅਰ ਸ਼ੁਰੂ ਕੀਤਾ ਸੀ ਅਤੇ ਹੁਣ ਉਹ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਰਹੇ ਹਨ । ਇਸ ਦੇ ਨਾਲ ਅਦਾਕਾਰਾ ਸੋਨਮ ਬਾਜਵਾ ਵੀ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਿਖਾ ਚੁੱਕੀ ਹੈ । ਉਨ੍ਹਾਂ ਦੀ ਫ਼ਿਲਮ ਅੜਬ ਮੁਟਿਆਰਾਂ ਜੋ ਕਿ ਅਜੈ ਸਰਕਾਰੀਆ ਦੇ ਨਾਲ ਆਈ ਸੀ । ਉਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

s


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network