ਮਾਨਸੀ ਸ਼ਰਮਾ ਨੂੰ ਯਾਦ ਆਇਆ ਆਪਣਾ ਵਿਆਹ ਵਾਲਾ ਦਿਨ, ਪਤੀ ਯੁਵਰਾਜ ਹੰਸ ਦੇ ਨਾਲ ਸ਼ੇਅਰ ਕੀਤੇ ਵਿਆਹ ਦੇ ਅਣਦੇਖੇ ਪਲ
ਟੀਵੀ ਜਗਤ ਦੀ ਨਾਮੀ ਅਦਾਕਾਰਾ ਮਾਨਸੀ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਪਤੀ ਯੁਵਰਾਜ ਹੰਸ ਦੇ ਨਾਲ ਇੱਕ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ। ਜਿਸ ਨੂੰ ਦਰਸ਼ਕ ਖੂਬ ਪਸੰਦ ਕਰ ਰਹੇ ਹਨ।
ਅਦਾਕਾਰਾ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਵਿਆਹ ਦੇ ਅਣਦੇਖੇ ਪਲਾਂ ਨੂੰ ਸਾਂਝਾ ਕੀਤਾ। ਇਸ ਵੀਡੀਓ ‘ਚ ਮਾਨਸੀ ਅਤੇ ਯੁਵਰਾਜ ਦੇ ਵਿਆਹ ਅਤੇ ਹਨੀਮੂਨ ਦੇ ਪਿਆਰੇ ਤੇ ਕਿਊਟ ਪਲਾਂ ਨੂੰ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਸ਼ਮਸ਼ੇਰਾ ਫ਼ਿਲਮ ਦੇ ਫਿਤੂਰ ਗੀਤ ਦੇ ਨਾਲ ਅਪਲੋਡ ਕੀਤਾ ਹੈ, ਜੋ ਕਿ ਇਸ ਵੀਡੀਓ ਨੂੰ ਚਾਰ ਚੰਨ ਲਗਾ ਰਿਹਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਜੇ ਗੱਲ ਕਰੀਏ ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਨਾਮੀ ਸੀਰੀਅਲਾਂ ‘ਚ ਕੰਮ ਕਰ ਚੁੱਕੀ ਹੈ। ਉਹ ‘ਛੋਟੀ ਸਰਦਾਰਨੀ’ ਸੀਰੀਅਲ ਕਰਕੇ ਕਾਫੀ ਜ਼ਿਆਦਾ ਮਸ਼ਹੂਰ ਹੈ। ਯੁਵਰਾਜ ਹੰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਫ਼ਿਲਮੀ ਇੰਡਸਟਰੀ ਦੀਆਂ ਕਈ ਸੁਪਰ ਹਿੱਟ ਫ਼ਿਲਮਾਂ 'ਚ ਕੰਮ ਕੀਤਾ ਹੈ।
ਅਦਾਕਾਰੀ ਦੇ ਨਾਲ ਉਹ ਗਾਇਕੀ ਕਾਫੀ ਐਕਟਿਵ ਹਨ। ਉਹ ਸਮੇਂ-ਸਮੇਂ ਤੇ ਆਪਣੇ ਸਿੰਗਲ ਟਰੈਕਸ ਰਿਲੀਜ਼ ਕਰਦੇ ਰਹਿੰਦੇ ਹਨ। ਉਹ ਅਖੀਰਲੀ ਵਾਰ ਯਾਰ ਅਣਮੁੱਲੇ ਰਿਟਰਨਜ਼ ‘ਚ ਨਜ਼ਰੇ ਆ ਸੀ। ਇਸ ਤੋਂ ਇਲਾਵਾ ਉਹ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਗਾਇਕੀ ਵਾਲੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।
ਦੱਸ ਦਈਏ ਸਾਲ 2019 ‘ਚ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦਾ ਵਿਆਹ ਹੋਇਆ ਸੀ। ਸਾਲ 2020 ‘ਚ ਮਾਨਸੀ ਨੇ ਬੇਟੇ ਨੂੰ ਜਨਮ ਦਿੱਤਾ, ਜਿਸ ਦਾ ਨਾਮ ਰੇਦਾਨ ਰੱਖਿਆ ਹੈ।
View this post on Instagram