ਮਾਨਸੀ ਸ਼ਰਮਾ ਨੇ ਕਰਵਾਇਆ ਨਵਾਂ ਫੋਟੋਸ਼ੂਟ, ਵੀਡੀਓ ਕੀਤਾ ਸਾਂਝਾ
ਮਾਨਸੀ ਸ਼ਰਮਾ (Mansi Sharma) ਨੇ ਨਵਾਂ ਫੋਟੋ ਸ਼ੂਟ ਕਰਵਾਇਆ ਹੈ । ਜਿਸ ਦਾ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਵੱਖ ਵੱਖ ਤਰ੍ਹਾਂ ਦੇ ਪੋਜ਼ ਦਿੰਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ ।
Image Source : Instagram
ਹੋਰ ਪੜ੍ਹੋ : ਸਮੁੰਦਰ ਕੰਢੇ ਪਾਣੀ ਦੀਆਂ ਛੱਲਾਂ ਦੇ ਨਾਲ ਮਸਤੀ ਕਰਦੇ ਹੋਏ ਬੱਬੂ ਮਾਨ ਨੇ ਆਪਣੀ ਸ਼ਾਇਰੀ ਦੇ ਨਾਲ ਬੰਨਿਆ ਰੰਗ, ਵੇਖੋ ਵੀਡੀਓ
ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਟੀਵੀ ਸੀਰੀਅਲਸ ਅਤੇ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਯੁਵਰਾਜ ਹੰਸ ਦੇ ਨਾਲ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਹਰੀਦਾਨ ਦਾ ਜਨਮ ਹੋਇਆ ।
Image Source : Instagram
ਹਰੀਦਾਨ ਦੇ ਜਨਮ ਤੋਂ ਬਾਅਦ ਉਨ੍ਹਾਂ ਨੇ ਥੋੜਾ ਚਿਰ ਸੋਸ਼ਲ ਮੀਡੀਆ ਤੋਂ ਦੂਰੀ ਬਣਾ ਲਈ ਸੀ ।ਪਰ ਹੁਣ ਮੁੜ ਤੋਂ ਉਹ ਇੰਡਸਟਰੀ ‘ਚ ਸਰਗਰਮ ਹੋ ਰਹੀ ਹੈ । ਜਿਸ ਦੇ ਲਈ ਉਸ ਨੇ ਨਵਾਂ ਫੋਟੋ ਸ਼ੂਟ ਵੀ ਕਰਵਾਇਆ ਹੈ । ਉਨ੍ਹਾਂ ਦਾ ਪੂਰਾ ਸਹੁਰਾ ਪਰਿਵਾਰ ਹੀ ਕਲਾਕਾਰੀ ਦੇ ਖੇਤਰ ਨੂੰ ਸਮਰਪਿਤ ਹੈ ।
Image Source : Instagram
ਆਪਣੀ ਗਾਇਕੀ ਦੀ ਬਦੌਲਤ ਜਿੱਥੇ ਯੁਵਰਾਜ ਹੰਸ ਨੇ ਆਪਣੀ ਖ਼ਾਸ ਜਗ੍ਹਾ ਪੰਜਾਬੀ ਇੰਡਸਟਰੀ ‘ਚ ਬਣਾਈ ਹੈ, ਉੱਥੇ ਹੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਯੁਵਰਾਜ ਹੰਸ ਪਹਿਲੀ ਵਾਰ ਫ਼ਿਲਮ ‘ਯਾਰ ਅਣਮੁੱਲੇ’ ‘ਚ ਨਜ਼ਰ ਆਏ ਸਨ । ਜਿਸ ਤੋਂ ਬਾਅਦ ਉਹ ਹੋਰ ਵੀ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ ।
View this post on Instagram