ਕਾਕਾ ਕੌਤਕੀ ਦੇ ਦਿਹਾਂਤ ‘ਤੇ ਕਰਮਜੀਤ ਅਨਮੋਲ, ਬਿੰਨੂ ਢਿੱਲੋਂ ਸਣੇ ਕਈ ਅਦਾਕਾਰਾਂ ਨੇ ਜਤਾਇਆ ਦੁੱਖ

Reported by: PTC Punjabi Desk | Edited by: Shaminder  |  November 26th 2021 10:30 AM |  Updated: November 26th 2021 10:30 AM

ਕਾਕਾ ਕੌਤਕੀ ਦੇ ਦਿਹਾਂਤ ‘ਤੇ ਕਰਮਜੀਤ ਅਨਮੋਲ, ਬਿੰਨੂ ਢਿੱਲੋਂ ਸਣੇ ਕਈ ਅਦਾਕਾਰਾਂ ਨੇ ਜਤਾਇਆ ਦੁੱਖ

ਪੰਜਾਬੀ ਫਿਲਮ ਇੰਡਟਰੀ ਤੋਂ ਬੁਰੀ ਖਬਰ ਸਾਹਮਣੇ ਆਈ ਹੈ ਕਈ ਪੰਜਾਬੀ ਫ਼ਿਲਮਾਂ ਵਿੱਚ ਨਜ਼ਰ ਆ ਚੁੱਕੇ ਅਦਾਕਾਰਾ ਕਾਕਾ ਕੌਤਕੀ (Kaka Kautki) ਦਾ ਦਿਹਾਂਤ (Death) ਹੋ ਗਿਆ ਹੈ । ਉਹਨਾਂ ਦੀ ਮੌਤ ਤੇ ਕਈ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਅਦਾਕਾਰ ਬੀਨੂੰ ਢਿੱਲੋਂ (Binnu Dhillon) ਨੇ ਉਹਨਾਂ ਦੀ ਮੌਤ ਤੇ ਦੁੱਖ ਜਤਾਉਂਦੇ ਹੋਏ ਆਪਣੇ ਇੰਸਟਾਗ੍ਰਾਮ ਤੇ ਦੁੱਖ ਪ੍ਰਗਟ ਕੀਤਾ ਹੈ । ਇਸੇ ਤਰ੍ਹਾਂ ਗੁਰਨਾਮ ਭੁੱਲਰ ਤੇ ਐਮੀ ਵਿਰਕ ਨੇ ਵੀ ਉਸ ਦੀ ਮੌਤ ਤੇ ਦੁੱਖ ਜਤਾਇਆ ਹੈ ।

Kaka Kautki image From instagram

ਹੋਰ ਪੜ੍ਹੋ : ਆਲੀਆ ਭੱਟ ਦੀ ਫੈਨ ਜਦੋਂ ਉਸ ਨੂੰ ਵੇਖ ਕੇ ਉੱਚੀ-ਉੱਚੀ ਲੱਗ ਪਈ ਰੋਣ ਤਾਂ ਅਦਾਕਾਰਾ ਨੇ ਇਸ ਤਰ੍ਹਾਂ ਦਾ ਦਿੱਤਾ ਰਿਐਕਸ਼ਨ, ਵੀਡੀਓ ਵਾਇਰਲ

ਤੁਹਾਨੂੰ ਦੱਸ ਦਿੰਦੇ ਹਾਂ ਕਿ ਕਾਕਾ ਕੌਤਰੀ ਐਮੀ ਵਿਰਕ ਦੀਆਂ ਕਈ ਫ਼ਿਲਮਾਂ ਵਿੱਚ ਨਜ਼ਰ ਆ ਚੁੱਕੇ ਸਨ । ਉਹਨਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਦਾ ਸੀ ।ਕਰਮਜੀਤ ਅਨਮੋਲ ਨੇ ਵੀ ਇਸ ਸਿਤਾਰੇ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।

Kaka Kautki image From instagram

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕਾਕਾ ਕੌਤਕੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ’

ਅਲਵਿਦਾ ਕਾਕਾ ਕੌਤਕੀ ਵੀਰ ਵਾਹਿਗੁਰੂ ਤੈਨੂੰ ਆਪਣੇ ਚਰਨਾ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ’।

ਇਸ ਤੋਂ ਇਲਾਵਾ ਪੰਂਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰਿਆਂ ਨੇ ਵੀ ਕਾਕਾ ਕੌਤਕੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।ਕਾਕਾ ਕੌਤਕੀ ਅਜਿਹੇ ਕਲਾਕਾਰ ਸਨ ਜਿਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ ਜਾਂ ਫਿਰ ਕਾਮੇਡੀ ਜਾਂ ਫਿਰ ਖਲਨਾਇਕ ਦਾ ਕਿਰਦਾਰ ਹੋਵੇ । ਉਨ੍ਹਾਂ ਦੀ ਮੌਤ ਕਿਵੇਂ ਹੋਈ, ਇਸ ਦੇ ਕਾਰਨਾਂ ਦਾ ਖੁਲਾਸਾ ਹਾਲੇ ਨਹੀਂ ਹੋ ਸਕਿਆ ਹੈ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network