ਕਿਸਾਨਾਂ ਦੇ ਅੰਦੋਲਨ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਏ ਕਈ ਕਿਸਾਨ ਆਗੂ
ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਨਵਰੀਤ ਸਿੰਘ ਦੀ ਅੰਤਿਮ ਅਰਦਾਸ ‘ਚ ਕਈ ਕਿਸਾਨ ਆਗੂ ਸ਼ਾਮਿਲ ਹੋਏ ਅਤੇ ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ।ਰਾਮਪੁਰ ਦਾ ਰਹਿਣ ਵਾਲਾ ਨਵਰੀਤ ਕਿਸਾਨਾਂ ਦੇ ਅੰਦੋਲਨ ‘ਚ ਸ਼ਾਮਿਲ ਹੋਣ ਲਈ ਆਇਆ ਸੀ । ਕਿਸਾਨ ਮੋਰਚੇ ਦੌਰਾਨ ਉਸਦੀ ਜਾਨ ਚਲੀ ਗਈ । 25 ਸਾਲਾਂ ਦਾ ਨਵਰੀਤ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ।
ਦੱਸ ਦਈਏ ਕਿ ਹੁਣ ਤੱਕ ਕਈ ਕਿਸਾਨ ਇਸ ਅੰਦੋਲਨ ਦੌਰਾਨ ਆਪਣੀ ਜਾਨ ਗੁਆ ਚੁੱਕੇ ਨੇ । ਪਰ ਸਰਕਾਰ ਇਸ ਮਾਮਲੇ ‘ਤੇ ਚੁੱਪੀ ਧਾਰੀ ਬੈਠੀ ਹੈ । ਕਿਸਾਨ ੭੦ ਦਿਨਾਂ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਾਈ ਬੈਠੇ ਹਨ ਅਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ ।
ਹੋਰ ਪੜ੍ਹੋ : ਕੰਗਨਾ ਰਣੌਤ ਦੇ ਇਤਰਾਜ਼ਯੋਗ ਟਵੀਟਸ ਨੂੰ ਟਵਿੱਟਰ ਵੱਲੋਂ ਕੀਤਾ ਗਿਆ ਡਿਲੀਟ
ਹਾਲਾਂਕਿ ਸਰਕਾਰ ਦੇ ਨਾਲ ਕਈ ਦੌਰ ਦੀ ਗੱਲਬਾਤ ਵੀ ਹੋ ਚੁੱਕੀ ਹੈ ।
ਪਰ ਸਰਕਾਰ ਹਾਲੇ ਤੱਕ ਕਿਸਾਨਾਂ ਦੇ ਇਸ ਮਸਲੇ ਦਾ ਕੋਈ ਵੀ ਹੱਲ ਨਹੀਂ ਕੱਢ ਸਕੀ ਅਤੇ ਲਗਾਤਾਰ ਇਸ ਮਾਮਲੇ ਨੂੰ ਅਣਗੌਲ ਰਹੀ ਹੈ ।ਇਸ ਦੇ ਬਾਵਜੂਦ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ ।