ਮੀਕਾ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ ਤੇ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ
ਬਾਲੀਵੁੱਡ ਦੇ ਨਾਮੀ ਗਾਇਕ ਮੀਕਾ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਏਨੀਂ ਦਿਨੀਂ ਗੁਰੂ ਨਗਰੀ ਅੰਮ੍ਰਿਤਸਰ ਚ ਨੇ । ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ ।
ਉਨ੍ਹਾਂ ਨੇ ਆਪਣੀ ਇੱਕ ਤਸਵੀਰ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ- ‘'ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' । ਵਾਹਿਗੁਰੂ ਜੀ ਸਾਰੇ ਕਿਸਾਨਾਂ ਉੱਤੇ ਮੇਹਰ ਦਾ ਹੱਥ ਰੱਖਣ । ਸਰਕਾਰ ਕਿਸਾਨਾਂ ਦੀ ਗੱਲ ਸੁਣਨ, ਤੇ ਇਹ ਮਾਮਲਾ ਜਲਦੀ ਹੱਲ ਹੋਵੇ’
ਦੱਸ ਦਈਏ ਪਿਛਲੇ ਕਈ ਦਿਨਾਂ ਤੋਂ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀ ਸਰਹੱਦਾਂ ਉੱਤੇ ਪ੍ਰਦਰਸ਼ਨ ਕਰ ਰਹੇ ਨੇ । ਕਿਸਾਨਾਂ ਦੀ ਹਿਮਾਇਤ ‘ਚ ਦੇਸ਼ ਤੋਂ ਲੈ ਕੇ ਵਿਦੇਸ਼ਾਂ ਦੇ ਲੋਕ ਸਾਹਮਣੇ ਆਏ ਨੇ ।
View this post on Instagram