ਮੀਕਾ ਸਿੰਘ ਨੇ ਸਾਂਝਾ ਕੀਤਾ ਆਪਣੇ ਫਾਰਮ ਹਾਊਸ ਦਾ ਵੀਡੀਓ
ਮੀਕਾ ਸਿੰਘ (Mika Singh) ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਫਾਰਮ ਹਾਊਸ ‘ਚ ਨਜ਼ਰ ਆ ਰਹੇ ਹਨ ਅਤੇ ਆਪਣੇ ਘੋੜਿਆਂ ਦੇ ਨਾਲ ਲਾਡ ਕਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਘੋੜੇ ਦੀ ਸਵਾਰੀ ਕਰਨ ਤੋਂ ਪਹਿਲਾਂ, ਤੁਹਾਨੂੰ ਉਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਦੇਣਾ ਪਏਗਾ, ਉਹ ਵੀ ਸਮਝਦੇ ਹਨ ।
Image From Instagram
ਹੋਰ ਪੜ੍ਹੋ : ਗਾਇਕ ਹਰਜੀਤ ਹਰਮਨ ਪੰਜਾਬ ਰਾਜ ਮਹਿਲਾ ਕਮਿਸ਼ਨ ਅੱਗੇ ਹੋਏ ਪੇਸ਼, ਮਨੀਸ਼ਾ ਗੁਲਾਟੀ ਨੇ ਸ਼ੇਅਰ ਕੀਤਾ ਵੀਡੀਓ
ਬਿਨਾਂ ਸ਼ਰਤ ਪਿਆਰ ਉਹ ਹੈ ਜੋ ਸਾਨੂੰ ਰੱਬ ਦੀ ਅਜਿਹੀ ਸੁੰਦਰ ਰਚਨਾ ਤੋਂ ਸਿੱਖਣਾ ਚਾਹੀਦਾ ਹੈ।ਮੈਂ ਉਨ੍ਹਾਂ ਨੂੰ ਬਹੁਤ ਘੱਟ ਮਿਲ ਸਕਦਾ ਹਾਂ ਪਰ ਜਦੋਂ ਵੀ ਅਸੀਂ ਮਿਲਦੇ ਹਾਂ, ਉਹ ਮੈਨੂੰ ਬਹੁਤ ਸਾਰਾ ਪਿਆਰ ਦਿੰਦੇ ਹਨ, ਅਤੇ ਇਹ ਉਹ ਚੀਜ਼ ਹੈ ਜੋ ਮੈਂ ਹਮੇਸ਼ਾਂ ਯਾਦ ਕਰਦਾ ਹਾਂ’ ।ਮੀਕਾ ਸਿੰਘ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਸ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।
Image From Instagram
ਇਸ ਤੋਂ ਪਹਿਲਾਂ ਮੀਕਾ ਸਿੰਘ ਨੇ ਆਪਣੇ ਫਾਰਮ ਹਾਊਸ ਤੋਂ ਬਰਸਾਤ ਦਾ ਅਨੰਦ ਮਾਣਦੇ ਹੋਏ ਇੱਕ ਵੀਡੀਓ ਸਾਂਝਾ ਕੀਤਾ ਸੀ । ਇਹ ਵੀਡੀਓ ਵੀ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।
View this post on Instagram