ਸਾਹਿਬਜ਼ਾਦਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਣੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ
ਦਸਮ ਪਾਤਸ਼ਾਹ ਗੁਰੁ ਗੋਬਿੰਦ ਸਿੰਘ (Guru Gobind Singh ji ) ਜੀ ਜਿਨ੍ਹਾਂ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਸਭ ਕੁਝ ਨਿਊਛਾਵਰ ਕਰ ਦਿੱਤਾ । ਉਨ੍ਹਾਂ ਦੇ ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ‘ਚ ਸ਼ਹੀਦ ਹੋ ਗਏ ਸਨ । ਜਦੋਂ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੀਆਂ ਦੀਵਾਰਾਂ ‘ਚ ਜਿਉਂਦੇ ਚਿਣਵਾ ਦਿੱਤਾ ਗਿਆ ਸੀ । ਇਸ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਹੋਇਆਂ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸਮਾਗਮ ਕਰਵਾਏ ਜਾ ਰਹੇ ਹਨ । ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ ।ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ ।ਅਦਾਕਾਰ ਦਰਸ਼ਨ ਔਲਖ (Darshan Aulakh)ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਗੁਰੂ ਸਾਹਿਬ ‘ਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕੀਤਾ ਹੈ ।
image From google
ਹੋਰ ਪੜ੍ਹੋ : ਕੌਰ ਬੀ ਦੀ ਨਾਨੀ ਦਾ ਹੋਇਆ ਦਿਹਾਂਤ, ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਜਤਾਇਆ ਦੁੱਖ
ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘ਧਨ ਕਲਗੀਧਰ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅੱਜ ਦੇ ਦਿਹਾੜੇ ਪੰਜਾਂ ਪਿਆਰਿਆਂ,ਅਤੇ ਸਾਹਿਬਜਾਦਾ ਬਾਬਾ ਅਜੀਤ ਸਿੰਘ,ਬਾਬਾ ਜੁਝਾਰ ਸਿੰਘ ਅਤੇ ਹੋਰ ਸਿੱਖਾਂ ਸਮੇਤ ਜੂਝਦੇ ਹੋਏ ਸੀ੍ ਚਮਕੌਰ ਸਾਹਿਬ ਪਹੁੰਚੇ ।
image From google
ਜਿੱਥੇ ਭਾਈ ਸੰਗਤ ਸਿੰਘ,ਭਾਈ ਜੀਵਨ ਸਿਘ ਜੀ ਸਹੀਦੀਆਂ ਪ੍ਰਾਪਤ ਕਰ ਗਏ ਗੁਰੂ ਸਾਹਿਬ ਜੀ ਨੇ ਜਫਰਨਾਮਾ ਲਿਖਿਆ ਜਿਸ ਦੇ ਸਿੱਟੇ ਵੱਜੋਂ ਜ਼ਾਲਮ ਸ਼ਾਸਕ ਅੋਰੰਗਜੇਬ ਦੀ ਮੋਤ ਹੋਈ॥ ਦਰਸ਼ਨ ਔਲਖ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਲੋਕ ਵੀ ਗੁਰੂ ਸਾਹਿਬ ਵੱਲੋਂ ਕੀਤੀ ਗਈ ਇਸ ਲਾਸਾਨੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ । ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
View this post on Instagram