ਜੈਜ਼ੀ ਬੀ ਦਾ 'ਮਿਸ ਕਰਦਾ'  ਗੀਤ  ਹੋਇਆ ਰਿਲੀਜ਼ 

Reported by: PTC Punjabi Desk | Edited by: Shaminder  |  October 10th 2018 05:06 AM |  Updated: October 10th 2018 05:06 AM

ਜੈਜ਼ੀ ਬੀ ਦਾ 'ਮਿਸ ਕਰਦਾ'  ਗੀਤ  ਹੋਇਆ ਰਿਲੀਜ਼ 

ਜੈਜ਼ੀ ਬੀ ਦਾ ਗੀਤ ਮਿਸ ਕਰਦਾ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦਾ ਐਕਸਕਲਿਊਸਿਵ ਵੀਡਿਓ ਤੁਸੀਂ ਪੀਟੀਸੀ ਪੰਜਾਬੀ 'ਤੇ ਅੱਜ ਲਗਾਤਾਰ ਵੇਖ ਸਕਦੇ ਹੋ । ਇਸ ਗੀਤ ਨੂੰ ਲੈ ਕੇ ਜੈਜ਼ੀ ਬੀ ਖਾਸੇ ਉਤਸ਼ਾਹਿਤ ਨੇ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲੇਗਾ। ਗੀਤ ਦੇ ਬੋਲ ਲਿਖੇ ਨੇ ਕੁਵਰ ਵਿਰਕ ਨੇ ਅਤੇ ਮਿਊਜ਼ਿਕ ਵੀ ਉਨ੍ਹਾਂ ਨੇ ਹੀ ਦਿੱਤਾ ਹੈ ।

ਹੋਰ ਵੇਖੋ : ਜੈਜ਼ੀ ਬੀ ਨੂੰ ਮਿਲਿਆ ਸਨਮਾਨ ,ਵੀਡਿਓ ਸਾਂਝਾ ਕਰਕੇ ਦਿੱਤੀ ਜਾਣਕਾਰੀ

https://www.youtube.com/watch?v=fFkIP1yQc_c

ਇਸ ਗੀਤ ਦਾ ਵੀਡਿਓ ਕੁਰਨ ਢਿੱਲੋਂ ਨੇ ਬਣਾਇਆ ਹੈ । ਇਸ ਗੀਤ ਦਾ ਐਕਸਕਲੁਸਿਵ ਵੀਡਿਓ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ਉੱਤੇ ਅੱਜ ਲਗਾਤਾਰ  ਵੇਖ ਸਕਦੇ ਹੋ । ਜੈਜ਼ੀ ਬੀ ਨੇ ਆਪਣੇ ਇਸ ਨਵੇਂ ਗੀਤ ਦਾ ਵੀਡਿਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ । ਜੈਜ਼ੀ ਬੀ ਜਿੱਥੇ ਇਸ ਗੀਤ ਰਾਹੀਂ ਸਰੋਤਿਆਂ ਨੂੰ ਕੁਝ ਨਵਾਂ ਪਰੋਸਣ ਦੀ ਕੋਸ਼ਿਸ਼ ਕਰ ਰਹੇ ਨੇ ।

ਇਹ ਇੱਕ ਰੋਮਾਂਟਿਕ ਗੀਤ ਹੀ ਹੈ ਜਿਸ 'ਚ ਜੈਜ਼ੀ ਬੀ ਨੇ ਆਪਣੇ ਹੀ ਅੰਦਾਜ਼ 'ਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ।ਜੈਜ਼ੀ ਬੀ ਦੇ ਫੈਨਸ ਵੀ ਉਨ੍ਹਾਂ ਦੇ ਇਸ ਨਵੇਂ ਗੀਤ ਨੂੰ ਲੈ ਕੇ ਪੱਬਾਂ ਭਾਰ ਨੇ ।

Jazz B’s New Song ‘Miss Karda’ Released. You Won’t Stop Playing It Again & Again Jazz B’s New Song ‘Miss Karda’ Released. You Won’t Stop Playing It Again & Again

ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਸੋ ਤੁਸੀਂ ਵੀ ਜੇ ਇਸ ਗੀਤ ਦਾ ਐਕਸਕਲਿਊਸਿਵ ਵੀਡਿਓ ਵੇਖਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ।ਇਸ ਗੀਤ ਨੂੰ ਜੈਜ਼ੀ ਬੀ ਨੇ ਆਪਣੇ ਹੀ ਅੰਦਾਜ਼ 'ਚ ਗਾ ਕੇ ਇਹ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਆਪਣੀ ਮਹਿਬੂਬ ਨੂੰ ਕਿੰਨਾ ਮਿਸ ਕਰਦੇ ਹਨ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network