ਮਿਸ ਪੂਜਾ ਨੇ ਆਪਣੇ ਪੁੱਤਰ ਅਲਾਪ ਲਈ ਗਾਇਆ ਪਿਆਰਾ ਜਿਹਾ ਗੀਤ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਮਾਂ-ਪੁੱਤ ਦਾ ਇਹ ਕਿਊਟ ਜਿਹਾ ਵੀਡੀਓ
ਪੰਜਾਬੀ ਗਾਇਕਾ ਮਿਸ ਪੂਜਾ Miss Pooja ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਆਪਣੇ ਪੁੱਤਰ ਅਲਾਪ ਦੇ ਨਾਲ ਖ਼ਾਸ ਸਮਾਂ ਬਿਤਾ ਰਹੀ ਹੈ। ਉਹ ਆਪਣੇ ਪੁੱਤਰ ਦਾ ਪਾਲਣ ਪੋਸ਼ਣ ਕਰ ਰਹੀ ਹੈ। ਇਸ ਦੌਰਾਨ ਉਹ ਆਪਣੇ ਪੁੱਤਰ ਦੇ ਨਾਲ ਕਿਊਟ ਵੀਡੀਓਜ਼ ਵੀ ਬਣਾਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਇੱਕ ਬਹੁਤ ਹੀ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ।
ਇਸ ਵੀਡੀਓ ‘ਚ ਦੇਖ ਸਕਦੇ ਹੋ ਮਿਸ ਪੂਜਾ ਆਪਣੇ ਪੁੱਤਰ ਉੱਤੇ ਪਿਆਰ ਲੁਟਾਉਂਦੀ ਹੋਈ ਨਜ਼ਰ ਰਹੀ ਹੈ। ਉਹ ਆਪਣੇ ਪੁੱਤਰ ‘ਦਿਲ ਕੋ ਕਰਾਰ ਆਇਆ’ dil ko karar aaya ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਮਾਂ-ਪੁੱਤ ਦਾ ਇਹ ਕਿਊਟ ਜਿਹਾ ਅੰਦਾਜ਼ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੈਂ ਤੁਹਾਨੂੰ ਇਹ ਨਹੀਂ ਦੱਸ ਸਕਦੀ ਕਿ ਮੈਂ ਇਸ ਵੀਡੀਓ ਨੂੰ ਕਿੰਨੀ ਵਾਰ ਦੇਖਿਆ ਹੈ। ਮੈਮੋਰੀ ਲਾਈ ਬਣਾਈ ਸੀ ..ਪਰ ਅੱਜ ਮੈਂ ਆਪਣੇ ਆਪ ਨੂੰ ਪੋਸਟ ਕਰਨ ਤੋਂ ਰੋਕ ਨਹੀਂ ਸਕੀ। Isn’t he shoooo cute & adorable. My jaan my lifeline ...’
ਹੋਰ ਪੜ੍ਹੋ : ਕਰਤਾਰ ਚੀਮਾ ਨੇ ਆਪਣੇ ਬਰਥਡੇਅ ‘ਤੇ ਆਪਣੀ ਨਵੀਂ ਫ਼ਿਲਮ ‘PROFESSOR’ ਦਾ ਕੀਤਾ ਐਲਾਨ, ਸਾਂਝਾ ਕੀਤਾ ਫਰਸਟ ਲੁੱਕ ਪੋਸਟਰ
ਉਨ੍ਹਾਂ ਨੇ ਅੱਗੇ ਲਿਖਿਆ ਹੈ-‘@nehakakkar ਤੁਹਾਨੂੰ ਇਹ ਦੇਖਣਾ ਚਾਹੀਦਾ ਹੈ ਕਿ ਉਹ ਕਿੰਨਾ ਪਿਆਰ ਲੱਗ ਰਿਹਾ ਹੈ ਜਦੋਂ ਮੈਂ ਉਸ ਲਈ ਇਹ ਗੀਤ ਗਾਇਆ’ । ਜੇ ਗੱਲ ਕਰੀਏ ਮਿਸ ਪੂਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦਿੱਤੇ ਨੇ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂਅ ਦਰਜ ਕਰਵਾਇਆ ਹੈ । ਇਸ ਸਾਲ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹ ਆਪਣਾ ਨਵਾਂ ਗੀਤ ‘ਮੂੰਹ ਤੋੜ ਦੂੰਗੀ’ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਈ ਹੈ।
View this post on Instagram