ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਦਿੱਲੀ ਮੋਰਚੇ ’ਤੇ ਮੋਬਾਈਲ ਮਿਊਜ਼ੀਅਮ ਸਥਾਪਿਤ
ਕਿਸਾਨੀ ਸੰਘਰਸ਼ ਵਿੱਚ ਬਜ਼ੁਰਗਾਂ ਦੇ ਨਾਲ ਨਾਲ ਨੌਜਵਾਨ ਤੇ ਬੱਚੇ ਵੀ ਸ਼ਾਮਿਲ ਹੋਏ ਹਨ । ਹਰ ਕੋਈ ਇਸ ਸ਼ੰਘਰਸ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ । ਇਸ ਸਭ ਦੇ ਚਲਦੇ ਨੌਜਵਾਨਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਿੰਘੂ ਬਾਰਡਰ ‘ਤੇ ਇੱਕ ਮੋਬਾਈਲ ਮਿਊਜ਼ੀਅਮ ਸਥਾਪਿਤ ਕੀਤਾ ਗਿਆ ਹੈ। ਇਸ ਮਿਊਜੀਅਮ ਵਿੱਚ ਸਿੱਖ ਇਤਿਹਾਸ ਦੇ ਹਰ ਪੱਖ ਨੂੰ ਬਿਆਨ ਕੀਤਾ ਗਿਆ ।
ਹੋਰ ਪੜ੍ਹੋ :
ਜੈਜ਼ੀ ਬੀ ਅਤੇ ਸੋਨੂੰ ਕੱਕੜ ਦਾ ਗੀਤ ‘ਪਟੋਲੇ’ ਸਰੋਤਿਆਂ ਨੂੰ ਆ ਰਿਹਾ ਪਸੰਦ
ਨਵਾਂ ਸ਼ਹਿਰ ’ਚ ਜਨਮੇ ਅਮਰੀਸ਼ ਪੁਰੀ ਦੀ ਹੈ ਅੱਜ ਬਰਸੀ, ਇਸ ਤਰ੍ਹਾਂ ਹੋਈ ਸੀ ਬਾਲੀਵੁੱਡ ’ਚ ਐਂਟਰੀ
ਅਜਾਇਬ ਘਰ ਦੇ ਸੰਸਥਾਪਕ ਪਰਵਿੰਦਰ ਸਿੰਘ ਨੇ ਦੱਸਿਆ ਕਿ , ‘ਇੱਥੇ ਇਕ ਅਜਿਹਾ ਅਜਾਇਬ ਘਰ ਹੋਣਾ ਜ਼ਰੂਰੀ ਹੈ, ਜਿਸ ਜ਼ਰੀਏ ਸਾਡੀ ਨਵੀਂ ਪੀੜੀ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ ਜਾ ਸਕੇ’ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰ ਤੇ ਬੈਠੇ ਹੋਏ ਹਨ ।
ਇਸ ਧਰਨੇ ਤੇ ਵੱਖ ਵੱਖ ਸੂਬਿਆਂ ਦੇ ਲੋਕ ਵੀ ਪਹੁੰਚ ਰਹੇ ਹਨ । ਅਜਿਹੇ ਵਿੱਚ ਇਹ ਮਿਊਜ਼ੀਅਮ ਲੋਕਾਂ ਨੂੰ ਸਿੱਖ ਕੌਮ ਦੇ ਗੋਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ । ਅਜਾਇਬ ਘਰ ਵਿਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ, ਛੋਟੇ ਸਾਹਿਬਜ਼ਾਦਿਆਂ ਤੋਂ ਇਲਾਵਾ ਹੋਰ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਦਰਸਾਇਆ ਗਿਆ ਹੈ।