ਦੇਖੋ ਵੀਡੀਓ: ਇਸ਼ਕ ਦੀਆਂ ਗਹਿਰਾਈਆਂ ਨੂੰ ਬਿਆਨ ਕਰਦਾ ਮੋਹ ਫ਼ਿਲਮ ਦਾ ਪਹਿਲਾ ਗੀਤ ‘Sab Kuchh’ ਹੋਇਆ ਰਿਲੀਜ਼
'Moh' movie's first song 'Sab Kuchh' to define Sargun Mehta And Gitaz Bindrakhia's Love Story: ਲੇਖਕ ਅਤੇ ਡਾਇਰੈਕਟਰ ਜਗਦੀਪ ਸਿੱਧੂ ਜੋ ਕਿ ਇੱਕ ਵਾਰ ਫਿਰ ਤੋਂ ਆਪਣੀ ਸ਼ਾਨਦਾਰ ਫ਼ਿਲਮ ਮੋਹ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਇਸ ਫ਼ਿਲਮ ‘ਚ ਮੁੱਖ ਭੂਮਿਕਾ ‘ਚ ਨੇ ਸਰਗੁਣ ਮਹਿਤਾ ਤੇ ਗੀਤਾਜ਼ ਬਿੰਦਰੱਖੀਆ। ਫ਼ਿਲਮ ਮੋਹ ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲ ਰਿਹਾ ਹੈ। ਇਸ ਦੌਰਾਨ ਫ਼ਿਲਮ ਦਾ ਪਹਿਲਾ ਗੀਤ 'ਸਭ ਕੁੱਝ' ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਬੀ ਪਰਾਕ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।
image source YouTube
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਉਹ ਆਪਣੇ ਸ਼ਬਦਾਂ ਦੇ ਨਾਲ ਦਰਸ਼ਕਾਂ ਨੂੰ ਮੋਹ ਲੈਣ ਵਾਲੇ ਗੀਤਕਾਰ ਜਾਨੀ ਦੀ ਕਲਮ ਚੋਂ ਹੀ ਨਿਕਲੇ ਨੇ। ਆਵਾਜ਼ ਦੇ ਨਾਲ ਮਿਊਜ਼ਿਕ ਵੀ ਖੁਦ ਬੀ ਪਰਾਕ ਨੇ ਹੀ ਦਿੱਤਾ ਹੈ। ਗੀਤ ‘ਚ ਪਿਆਰ ਦੀ ਗਹਿਰਾਈ ਨੂੰ ਬਿਆਨ ਕੀਤਾ ਹੈ। ਇਹ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਇਸ ਗੀਤ ਨੂੰ ਦੀ ਛੋਟੀ ਜਿਹੀ ਝਲਕ ਦਰਸ਼ਕਾਂ ਨੂੰ ਫ਼ਿਲਮ ਦੇ ਟ੍ਰੇਲਰ ਚ ਸੁਣਨ ਨੂੰ ਮਿਲੀ ਸੀ। ਜਿਸ ਤੋਂ ਬਾਅਦ ਦਰਸ਼ਕਾਂ ਇਸ ਗੀਤ ਨੂੰ ਪੂਰਾ ਸੁਣਨ ਲਈ ਬੇਤਾਬ ਸਨ। ਇਸ ਗੀਤ ਨੂੰ ਫ਼ਿਲਮ ‘ਚ ਸਰਗੁਣ ਮਹਿਤਾ ਤੇ ਗੀਤਾਜ਼ ਉੱਤੇ ਫਿਲਮਾਇਆ ਗਿਆ ਹੈ।
image source YouTube
ਪਿਆਰ ਦੇ ਜਜ਼ਬਾਤਾਂ ਨਾਲ ਭਰੀ ਫ਼ਿਲਮ ਮੋਹ 16 ਸਤੰਬਰ ਨੂੰ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ। ਦੱਸ ਦਈਏ ਪਹਿਲੀ ਵਾਰ ਸਰਗੁਣ ਮਹਿਤਾ ਤੇ ਗੀਤਾਜ਼ ਬਿੰਦਰੱਖੀਆ ਦੀ ਜੋੜੀ ਵੱਡੇ ਪਰਦੇ ਉੱਤੇ ਨਜ਼ਰ ਆਵੇਗੀ। ਡਾਇਰੈਕਟਰ ਜਗਦੀਪ ਸਿੱਧੂ ਜਿਨ੍ਹਾਂ ਨੂੰ ਫ਼ਿਲਮ ਮੋਹ ਤੋਂ ਬਹੁਤ ਜ਼ਿਆਦਾ ਉਮੀਦਾਂ ਹਨ।
image source YouTube