ਮੁਹਾਲੀ ਪੁਲਿਸ ਨੇ ਗਾਇਕ ਅਲਫਾਜ਼ ਸਿੰਘ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਹਿਰਾਸਤ 'ਚ ਲਿਆ, ਹਨੀ ਸਿੰਘ ਨੇ ਪੁਲਿਸ ਨੂੰ ਕਿਹਾ ਧੰਨਵਾਦ

Reported by: PTC Punjabi Desk | Edited by: Pushp Raj  |  October 03rd 2022 02:34 PM |  Updated: October 03rd 2022 04:01 PM

ਮੁਹਾਲੀ ਪੁਲਿਸ ਨੇ ਗਾਇਕ ਅਲਫਾਜ਼ ਸਿੰਘ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਹਿਰਾਸਤ 'ਚ ਲਿਆ, ਹਨੀ ਸਿੰਘ ਨੇ ਪੁਲਿਸ ਨੂੰ ਕਿਹਾ ਧੰਨਵਾਦ

Attack on Singer Alfaaz Singh: ਪੰਜਾਬ ਵਿੱਚ ਆਏ ਦਿਨ ਕਲਾਕਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਉਨ੍ਹਾਂ ਉੱਤੇ ਜਾਨਲੇਵਾ ਹਮਲੇ ਦੇ ਮਾਮਲੇ ਵੱਧਦੇ ਜਾ ਰਹੇ ਹਨ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਅਜੇ  ਸ਼ਾਂਤ ਨਹੀਂ ਹੋਇਆ ਕਿ ਹੁਣ ਇੱਕ ਹੋਰ ਪੰਜਾਬੀ ਗਾਇਕ ਅਲਫ਼ਾਜ਼ 'ਤੇ ਜਾਨਲੇਵਾ ਹਮਲਾ ਹੋਇਆ ਹੈ। ਹੁਣ ਖ਼ਬਰ ਹੈ ਕਿ ਮੁਹਾਲੀ ਪੁਲਿਸ ਨੇ ਗਾਇਕ ਅਲਫਾਜ਼ ਸਿੰਘ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Yo Yo Honey Singh's brother Alfaaz Singh attacked; singer asks his fans to pray for him Image Source: Instagram

ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਬੀਤੇ ਦਿਨੀਂ ਅਲਫਾਜ਼ ਸਿੰਘ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਮੁਹਾਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਕਤ ਮੁਲਜ਼ਮ ਦੀ ਪਛਾਣ ਵਾਸੀ (ਰਾਏਪੁਰ ਰਾਣੀ) ਪੰਚਕੂਲਾ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਵੱਲੋਂ ਇਸ ਮਾਮਲੇ ਉੱਤੇ ਅਗਲੀ ਕਾਰਵਾਈ ਜਾਰੀ ਹੈ। ਗਾਇਕ ਹਨੀ ਸਿੰਘ ਨੇ ਮੁਹਾਲੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਲਈ ਉਨ੍ਹਾਂ ਨੂੰ ਧੰਨਵਾਦ ਕਿਹਾ ਹੈ।

Image Source: Instagram

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਅਲਫਾਜ਼ 'ਤੇ ਮੋਹਾਲੀ ਦੇ ਇੱਕ ਰੈਸਟੋਰੈਂਟ 'ਚ ਮਾਮੂਲੀ ਤਕਰਾਰ ਤੋਂ ਬਾਅਦ ਇਹ ਹਮਲਾ ਹੋਇਆ ਸੀ। ਅਲਫਾਜ਼ ਦਾ ਇਲਾਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜਾਰੀ ਹੈ। ਉਹ ਅਜੇ ਵੀ ਆਈਸੀਯੂ ਵਿੱਚ ਹਨ।

ਯੋ-ਯੋ ਹਨੀ ਸਿੰਘ ਨੇ ਭਰਾ ਅਲਫਾਜ਼ ਦਾ ਹੈਲਥ ਅਪਡੇਟ ਜਾਰੀ ਕਰਦੇ ਹੋਏ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਨਵੀਂ ਪੋਸਟ ਸ਼ਾਂਝੀ ਕੀਤੀ ਹੈ। ਇਸ ਪੋਸਟ ਵਿੱਚ ਉਨ੍ਹਾਂ ਨੇ ਫੈਨਜ਼ ਨੂੰ ਅਪੀਲ ਕੀਤੀ ਹੈ ਕਿ ਉਹ ਅਲਫਾਜ਼ ਸਿੰਘ ਦੇ ਲਈ ਲਗਾਤਾਰ ਅਰਦਾਸ ਕਰਨ, ਕਿਉਂਕਿ ਅਜੇ ਵੀ ਅਲਫਾਜ਼ ਦੀ ਹਾਲਤ ਗੰਭੀਰ ਹੈ ਅਤੇ ਉਹ ICU ਦੇ ਵਿੱਚ ਦਾਖਲ ਹਨ।

Image Source: Instagram

ਹੋਰ ਪੜ੍ਹੋ: ਗਾਇਕ ਅਲਫ਼ਾਜ਼ ਦੀ ਹਾਲਤ ਅਜੇ ਵੀ ਗੰਭੀਰ, ਯੋ-ਯੋ ਹਨੀ ਸਿੰਘ ਨੇ ਪੋਸਟ ਸਾਂਝੀ ਕਰ ਫੈਨਜ਼ ਨੂੰ ਭਰਾ ਲਈ ਅਰਦਾਸ ਕਰਨ ਦੀ ਕੀਤੀ ਅਪੀਲ

ਦੱਸ ਦਈਏ ਕਿ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸ਼ੇਅਰ ਕਰਕੇ ਅਲਫਾਜ਼ 'ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਸੀ। ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸਣੇ ਪੰਜਾਬੀ ਇੰਡਸਟਰੀ ਦੇ ਹੋਰ ਕਈ ਗਾਇਕਾਂ ਨੇ ਵੀ ਗਾਇਕ ਅਲਫ਼ਾਜ਼ ਸਿੰਘ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਪੰਜਾਬੀ ਕਲਾਕਾਰਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network