ਮਨੀ ਔਜਲਾ ਨੇ ਸਾਂਝਾ ਕੀਤਾ ਆਪਣੇ ਨਵੇਂ ਧਾਰਮਿਕ ਗੀਤ ‘ਬਾਬਾ ਨਾਨਕਾ’ ਦਾ ਪੋਸਟਰ
ਪੰਜਾਬੀ ਮਿਊਜ਼ਿਕ ਡਾਇਰੈਕਟਰ ਤੇ ਗਾਇਕ ਮਨੀ ਔਜਲਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਧਾਰਮਿਕ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ। ਜੀ ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਉੱਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਧਾਰਮਿਕ ਗੀਤਾਂ ਦੇ ਰਾਹੀਂ ਆਪਣਾ ਯੋਗਦਾਨ ਪਾ ਰਹੀ ਹੈ। ਜਿਸਦੇ ਚੱਲਦੇ ਮਨੀ ਔਜਲਾ ਵੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ‘ਬਾਬਾ ਨਾਨਕਾ’ ਦੇ ਟਾਈਟਲ ਹੇਠ ਧਾਰਮਿਕ ਗੀਤ ਲੈ ਆ ਰਹੇ ਹਨ। ਉਨ੍ਹਾਂ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤ :
"ਬਾਬਾ ਨਾਨਕਾ"’
ਇਸ ਧਾਰਮਿਕ ਗਾਣੇ ਦੇ ਬੋਲ ਜਰਨੈਲ ਘੁਮਾਣ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਮਨੀ ਔਜਲਾ ਨੇ ਹੀ ਦਿੱਤਾ ਹੈ। ਟੀਪਸ ਮਿਊਜ਼ਿਕ ਲੇਬਲ ਹੇਠ ਇਸ ਗਾਣੇ ਨੂੰ ਰਿਲੀਜ਼ ਕੀਤਾ ਜਾਵੇਗਾ