Money Laundering Case: ਜੈਕਲੀਨ ਫਰਨਾਂਡੀਜ਼ ਨੂੰ ਪਟਿਆਲਾ ਹਾਊਸ ਕੋਰਟ ਤੋਂ ਮਿਲੀ ਵੱਡੀ ਰਾਹਤ, ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

Reported by: PTC Punjabi Desk | Edited by: Pushp Raj  |  January 27th 2023 03:20 PM |  Updated: January 27th 2023 02:08 PM

Money Laundering Case: ਜੈਕਲੀਨ ਫਰਨਾਂਡੀਜ਼ ਨੂੰ ਪਟਿਆਲਾ ਹਾਊਸ ਕੋਰਟ ਤੋਂ ਮਿਲੀ ਵੱਡੀ ਰਾਹਤ, ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

Money Laundering Case: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੈਕਲੀਨ ਫਰਨਾਂਡੀਜ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਕਾਰਾ ਨੇ ਪ੍ਰੈੱਸ ਕਾਨਫਰੰਸ 'ਚ ਸ਼ਾਮਿਲ ਹੋਣ ਲਈ ਦੁਬਈ ਜਾਣ ਲਈ ਪਟੀਸ਼ਨ ਦਾਇਰ ਕੀਤੀ ਸੀ। ਜੈਕਲੀਨ ਫਰਨਾਂਡੀਜ਼ 'ਤੇ ਦੋਸ਼ ਹੈ ਕਿ ਉਸ ਨੇ ਸੁਕੇਸ਼ ਚੰਦਰਸ਼ੇਖਰ ਤੋਂ ਕਰੋੜਾਂ ਰੁਪਏ ਦੇ ਤੋਹਫੇ ਲੈ ਕੇ ਕਾਲੇ ਧਨ ਦਾ ਗ਼ਲਤ ਇਸਤੇਮਾਲ ਕੀਤਾ ਹੈ।

image source: Instagram

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਨਾਮਜ਼ਦ ਜੈਕਲੀਨ ਫਰਨਾਂਡੀਜ਼ ਨੂੰ ਦੁਬਈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਕਾਰਾ ਨੇ 27 ਜਨਵਰੀ ਤੋਂ 30 ਜਨਵਰੀ ਵਿਚਾਲੇ ਦੁਬਈ ਜਾਣ ਲਈ ਨਵੀਂ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਅਭਿਨੇਤਰੀ ਨੂੰ ਪੈਪਸੀਕੋ ਇੰਡੀਆ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਦੁਬਈ ਜਾਣਾ ਹੈ।

image source: Instagram

ਅਦਾਕਾਰਾ ਨੇ ਦਿੱਲੀ ਦੀ ਅਦਾਲਤ ਵਿੱਚ ਦਾਇਰ ਆਪਣੀ ਅਰਜ਼ੀ ਵਿੱਚ ਕਿਹਾ ਸੀ ਕਿ ਉਸ ਨੂੰ ਦੁਬਈ ਵਿੱਚ ਪੈਪਸੀਕੋ ਇੰਡੀਆ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਸ ਨੂੰ 29 ਜਨਵਰੀ ਦਿਨ ਐਤਵਾਰ ਨੂੰ ਹੋਣ ਵਾਲੇ ਸਮਾਰੋਹ ਵਿੱਚ ਸਟਾਰ ਪਰਫਾਰਮਰ ਵਜੋਂ ਬੁਲਾਇਆ ਗਿਆ ਹੈ।ਦੱਸ ਦਈਏ ਕਿ ਜੈਕਲੀਨ ਫਰਨਾਂਡੀਜ਼ 200 ਕਰੋੜ ਰੁਪਏ ਦੇ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀਆਂ 'ਚੋਂ ਇੱਕ ਹੈ। ਉਸ ਨੂੰ 15 ਨਵੰਬਰ 2022 ਨੂੰ ਇਸ ਕੇਸ ਵਿੱਚ ਜ਼ਮਾਨਤ ਦਿੱਤੀ ਗਈ ਸੀ। ਫਰਨਾਂਡੀਜ਼ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ।

200 ਕਰੋੜ ਦੇ ਸੁਕੇਸ਼ ਚੰਦਰਸ਼ੇਖਰ ਮਾਮਲੇ ਦੀ ਸੁਣਵਾਈ ਪਟਿਆਲਾ ਹਾਊਸ ਕੋਰਟ ਨੇ 23 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਕੇਸ ਵਿਚ ਦੋਸ਼ਾਂ 'ਤੇ ਅਦਾਲਤ 'ਚ ਬਹਿਸ ਹੋਣੀ ਸੀ। ਹਾਲਾਂਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ 15 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਜੈਕਲੀਨ ਨੂੰ ਵਿਅਕਤੀਗਤ ਤੌਰ 'ਤੇ ਪੇਸ਼ ਹੋਣ ਤੋਂ ਛੋਟ ਦਿੱਤੀ ਹੋਈ ਹੈ।

image source: Instagram

ਹੋਰ ਪੜ੍ਹੋ: Asees Kaur Engagement:ਮਸ਼ਹੂਰ ਗਾਇਕਾ ਅਸੀਸ ਕੌਰ ਨੇ ਗੋਲਡੀ ਸੋਹਲ ਨਾਲ ਕੀਤੀ ਮੰਗਣੀ ; ਖੂਬਸੂਰਤ ਤਸਵੀਰ ਸਾਂਝੀ ਕਰ ਫੈਨਜ਼ ਨੂੰ ਦਿੱਤੀ ਖੁਸ਼ਖਬਰੀ

ਇਸ ਤੋਂ ਪਹਿਲਾਂ ਜੈਕਲੀਨ 18 ਜਨਵਰੀ ਨੂੰ ਅਦਾਲਤ 'ਚ ਪੇਸ਼ ਹੋਈ ਸੀ। ਇਸ ਦੌਰਾਨ ਉਸ ਨੇ ਸੁਕੇਸ਼ 'ਤੇ 200 ਕਰੋੜ ਦੀ ਮਨੀ ਲਾਂਡਰਿੰਗ ਦੇ ਗੰਭੀਰ ਦੋਸ਼ ਲਾਏ ਸਨ। ਅਦਾਕਾਰਾ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਸੁਕੇਸ਼ ਨੇ ਉਸ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਅਤੇ ਉਸ ਦੀ ਜ਼ਿੰਦਗੀ ਨੂੰ ਨਰਕ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦਾ ਕਰੀਅਰ ਵੀ ਬਰਬਾਦ ਕਰ ਦਿੱਤਾ। ਮੀਡੀਆ ਰਿਪੋਰਟਾਂ ਦੇ ਮੁਤਾਬਕ, ਜੈਕਲੀਨ ਨੇ ਦਾਅਵਾ ਕੀਤਾ ਸੀ ਕਿ ਸੁਕੇਸ਼ ਨੇ ਖ਼ੁਦ ਨੂੰ ਇੱਕ ਨਿੱਜੀ ਟੀਵੀ ਦੇ ਮਾਲਿਕ ਦੱਸਿਆ ਸੀ ਅਤੇ ਇਹ ਵੀ ਕਿਹਾ ਸੀ ਕਿ ਉਹ ਤਾਮਿਲਨਾਡੂ ਦੀ ਮਹਿਰੂਮ ਸੀਐਮ ਤੇ ਬਾਲੀਵੁੱਡ ਅਦਾਕਾਰਾ ਜੈਲਲਿਤਾ ਦਾ ਰਿਸ਼ਤੇਦਾਰ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network