ਦਿੱਲੀ ਜਾ ਰਹੇ ਕਿਸਾਨਾਂ ਲਈ ਮੁਸਲਿਮ ਭਾਈਚਾਰੇ ਨੇ ਥਾਂ-ਥਾਂ ’ਤੇ ਲਗਾਏ ਲੰਗਰ

Reported by: PTC Punjabi Desk | Edited by: Rupinder Kaler  |  November 28th 2020 03:34 PM |  Updated: November 28th 2020 03:34 PM

ਦਿੱਲੀ ਜਾ ਰਹੇ ਕਿਸਾਨਾਂ ਲਈ ਮੁਸਲਿਮ ਭਾਈਚਾਰੇ ਨੇ ਥਾਂ-ਥਾਂ ’ਤੇ ਲਗਾਏ ਲੰਗਰ

ਖੇਤੀ ਬਿੱਲਾਂ ਖਿਲਾਫ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ । ਕਿਸਾਨਾਂ ਦੀਆਂ ਟਰਾਲੀਆਂ ਭਰ ਭਰ ਕੇ ਦਿੱਲੀ ਨੂੰ ਜਾ ਰਹੀਆਂ ਹਨ । ਭਾਵੇਂ ਇਸ ਸਭ ਦੇ ਚਲਦੇ ਹਾਈਵੇਅ ਤੇ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ । ਪਰ ਕਿਸਾਨ ਅੱਗੇ ਵੱਧਣ ਦੀ ਜ਼ਿੱਦ ਉੱਤੇ ਅੜੇ ਹੋਏ ਹਨ ।

farmer

ਹੋਰ ਪੜ੍ਹੋ :

farmer

ਸੰਘਰਸ਼ ਕਰ ਰਹੇ ਇਨ੍ਹਾਂ ਕਿਸਾਨਾਂ ਦੀ ਮਦਦ ਲਈ ਹਰ ਕੋਈ ਅੱਗੇ ਆ ਰਿਹਾ ਹੈ ਜਿੱਥੇ ਖਾਲਸਾ ਏਡ ਵੱਲੋਂ ਕਿਸਾਨਾਂ ਲਈ ਵੱਖ ਵੱਖ ਥਾਂਵਾਂ ਤੇ ਲੰਗਰ ਲਗਾਏ ਗਏ ਹਨ ਉੱਥੇ ਮੁਸਲਿਮ ਭਾਈਚਾਰੇ ਦੇ ਲੋਕ ਵੀ ਕਿਸਾਨਾਂ ਦੀ ਮਦਦ ਲਈ ਅੱਗੇ ਆ ਰਹੇ ਹਨ । ਦਿੱਲੀ ਪਹੁੰਚੇ ਕਿਸਾਨਾਂ ਲਈ ਮੁਸਲਿਮ ਭਾਈਚਾਰੇ ਨੇ ਵੱਖ-ਵੱਖ ਥਾਵਾਂ ‘ਤੇ ਲੰਗਰ ਲਾਏ ਹੋਏ ਹਨ ।

farmer

ਰਸਤੇ ਵਿੱਚ ਜਾ ਰਹੇ ਕਿਸਾਨਾਂ ਨੂੰ ਲੋਕਾਂ ਨੇ ਖਾਣ ਪੀਣ ਦੀ ਰਸਦ ਦਿੱਤੀ ਜਾ ਰਹੀ ਹੈ । ਇਸ ਵਿੱਚ ਬਜੁਰਗ ਬੱਚੇ ਤੇ ਨੌਜਵਾਨ ਕਿਸਾਨਾਂ ਨੂੰ ਕੇਲੇ, ਬਿਸਕੁਟ, ਨਮਕੀਨ ਦੇ ਪੈਕਟ ਤੇ ਪਾਣੀ ਦੀਆਂ ਬੋਤਲਾਂ ਦੇ ਰਹੇ ਹਨ । ਇਸ ਸਭ ਦੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ । ਲੋਕ ਇਸ ਵੀਡੀਓ ਤੇ ਲਗਾਤਾਰ ਕਮੈਂਟ ਕਰ ਰਹੇ ਹਨ । ਇਹ ਵੀਡੀਓ ਲਗਾਤਾਰ ਸ਼ੇਅਰ ਕੀਤੀ ਜਾ ਰਹੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network