Drugs Case: NCB ਨੇ ਆਪਣੇ ਹੀ ਅਧਿਕਾਰੀਆਂ ਵੱਲੋਂ ਕੀਤੀ ਜਾਂਚ 'ਚ ਦੱਸਿਆਂ ਖਾਮੀਆਂ, ਕਿਹਾ ਆਰੀਅਨ ਖ਼ਾਨ ਨੂੰ ਬਣਾਇਆ ਗਿਆ ਨਿਸ਼ਾਨਾ
Aryan Khan Drugs Case: ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਮੁੜ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਐਂਟੀ ਡਰੱਗਜ਼ ਏਜੰਸੀ NCB ਨੂੰ ਆਰੀਅਨ ਖ਼ਾਨ ਨਾਲ ਜੁੜੇ ਮਾਮਲੇ ਵਿੱਚ ਕਈ ਖਾਮੀਆਂ ਮਿਲੀਆਂ ਹਨ। NCB ਵਿਜੀਲੈਂਸ ਦੀ ਵਿਸ਼ੇਸ਼ ਜਾਂਚ ਟੀਮ ਨੇ ਆਪਣੇ ਹੀ ਅਧਿਕਾਰੀਆਂ ਵੱਲੋਂ ਕੀਤੀ ਜਾਂਚ 'ਚ ਖਾਮੀਆਂ ਨੂੰ ਦੱਸਦੇ ਹਏ ਕਈ ਹੈਰਾਨੀਜਨਕ ਖੁਲਾਸੇ ਕੀਤੇ ਹਨ।
image source: Instagram
NCB ਵਿਜੀਲੈਂਸ ਦੀ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਰਿਪੋਰਟ ਦਿੱਲੀ ਹੈੱਡਕੁਆਰਟਰ ਨੂੰ ਭੇਜ ਦਿੱਤੀ ਹੈ। ਐਨਸੀਬੀ ਦੇ ਸੂਤਰਾਂ ਮੁਤਾਬਕ ਇਸ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਸ ਮਾਮਲੇ ਦੀ ਜਾਂਚ ਸਹੀ ਢੰਗ ਨਾਲ ਨਹੀਂ ਹੋਈ। ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਜਿਹੜੇ ਅਧਿਕਾਰੀ ਉਸ ਸਮੇਂ ਕੰਮ ਕਰ ਰਹੇ ਸਨ, ਉਹ ਅਜੇ ਵੀ ਕੰਮ ਕਰ ਰਹੇ ਹਨ, ਉਨ੍ਹਾਂ ਦੇ ਕੰਮ ਵਿੱਚ ਕਈ ਕਮੀਆਂ ਸਨ ਜੋ ਇਸ ਜਾਂਚ ਦੌਰਾਨ ਸਾਹਮਣੇ ਆਈਆਂ ਹਨ।
ਐਨਸੀਬੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਬੂਤਾਂ ਦੀ ਘਾਟ ਦੇ ਬਾਵਜੂਦ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮਾਮਲੇ 'ਚ 4 ਵਾਰ 65 ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ, ਇਸ ਦਾ ਕਾਰਨ ਇਹ ਹੈ ਕਿ ਇਹ ਲੋਕ ਵਾਰ-ਵਾਰ ਆਪਣੇ ਬਿਆਨ ਬਦਲ ਰਹੇ ਸਨ। ਇਸ ਕਾਰਨ ਕਈ ਲੋਕਾਂ ਦੇ ਬਿਆਨ ਕੈਮਰੇ 'ਚ ਰਿਕਾਰਡ ਕੀਤੇ ਗਏ ਹਨ।
image source: Instagram
ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ
ਇਸ ਮਾਮਲੇ ਦੀ ਜਾਂਚ ਦੌਰਾਨ ਟੀਮ ਦੇ ਸਾਹਮਣੇ ਕੁਝ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਤੋਂ ਪਤਾ ਲੱਗਾ ਹੈ ਕਿ ਹੋਰ ਮਾਮਲਿਆਂ ਦੀ ਜਾਂਚ ਵਿੱਚ ਵੀ ਕਮੀਆਂ ਸਨ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਰਿਪੋਰਟ ਭੇਜ ਦਿੱਤੀ ਗਈ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਨ੍ਹਾਂ ਮਾਮਲਿਆਂ 'ਚ ਪੈਸਿਆਂ ਦਾ ਲੈਣ-ਦੇਣ ਹੋਇਆ ਹੈ ਜਾਂ ਨਹੀਂ, ਪਰ ਇਸ ਐਂਗਲ 'ਚ ਜਾਂਚ ਅਜੇ ਪੂਰੀ ਹੋਣੀ ਬਾਕੀ ਹੈ। ਕਿਉਂਕਿ ਸ਼ਿਕਾਇਤਕਰਤਾ ਨੇ ਆਪਣਾ ਬਿਆਨ ਬਦਲ ਲਿਆ ਹੈ।
ਕੀ ਆਰੀਅਨ ਖ਼ਾਨ ਨੂੰ ਬਣਾਇਆ ਗਿਆ ਨਿਸ਼ਾਨਾ
ਇਸ ਮਾਮਲੇ ਦੀ ਜਾਂਚ ਦੌਰਾਨ ਕੁਝ ਐਨਸੀਬੀ ਅਧਿਕਾਰੀਆਂ ਦੀ ਭੂਮਿਕਾ ਸ਼ੱਕੀ ਪਾਈ ਗਈ ਹੈ। ਮਾਮਲੇ ਦੀ ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਆਰੀਅਨ ਖ਼ਾਨ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਸੀ, ਪਰ ਅਜਿਹਾ ਕਿਉਂ ਕੀਤਾ ਗਿਆ ਇਸ ਬਾਰੇ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆਹੈ। NCB ਦੀ ਜਾਂਚ ਟੀਮ ਨੇ ਇਸ ਮਾਮਲੇ 'ਚ 7 ਤੋਂ 8 NCB ਅਧਿਕਾਰੀਆਂ ਦੀ ਭੂਮਿਕਾ ਨੂੰ ਸ਼ੱਕੀ ਪਾਇਆ ਹੈ। ਜਿਸ ਦੀ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ਦੀ ਸ਼ੱਕੀ ਭੂਮਿਕਾ ਦੋ ਹੋਰ ਮਾਮਲਿਆਂ ਵਿੱਚ ਸਾਹਮਣੇ ਆਈ ਹੈ।
image source: Instagram
ਹੋਰ ਪੜ੍ਹੋ: ਆਮਿਰ ਖ਼ਾਨ ਦੀ ਧੀ ਇਰਾ ਖ਼ਾਨ ਨੇ ਖ਼ਾਸ ਅੰਦਾਜ਼ 'ਚ ਮਨਾਇਆ ਮੰਗੇਤਰ ਦਾ ਜਨਮਦਿਨ, ਵਾਇਰਲ ਹੋ ਰਹੀਆਂ ਨੇ ਤਸਵੀਰਾਂ
ਦੱਸ ਦਈਏ ਕਿ ਇਸ ਸਾਲ ਮਈ ਵਿੱਚ, ਬਾਲੀਵੁੱਡ ਸਟਾਰ ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਨੂੰ NCB ਨੇ ਇਹ ਕਹਿੰਦੇ ਹੋਏ ਕਲੀਨ ਚਿੱਟ ਦਿੱਤੀ ਸੀ ਕਿ ਆਰੀਅਨ ਅਤੇ ਪੰਜ ਹੋਰਾਂ ਦੇ ਖਿਲਾਫ ਪੁਖ਼ਤਾ ਸਬੂਤ ਨਹੀਂ ਮਿਲੇ ਹਨ। ਆਰੀਅਨ ਖ਼ਾਨ ਉਨ੍ਹਾਂ 20 ਲੋਕਾਂ 'ਚ ਸ਼ਾਮਲ ਸੀ, ਜਿਨ੍ਹਾਂ ਨੂੰ ਪਿਛਲੇ ਸਾਲ ਅਕਤੂਬਰ 'ਚ ਮੁੰਬਈ ਦੇ ਇੱਕ ਕਰੂਜ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਫੜੇ ਗਏ ਵਿਅਕਤੀਆਂ ਵਿੱਚੋਂ ਕੁਝ ਕੋਲੋਂ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ। ਨਵੰਬਰ 2021 ਵਿੱਚ, NCB ਹੈੱਡਕੁਆਰਟਰ ਨੇ ਸਮੀਰ ਵਾਨਖੇੜੇ ਨੂੰ ਜਾਂਚ ਤੋਂ ਹਟਾ ਦਿੱਤਾ ਸੀ। ਵਾਨਖੇੜੇ ਅਤੇ ਉਨ੍ਹਾਂ ਦੀ ਟੀਮ 'ਤੇ ਲਾਪਰਵਾਹੀ ਕਰਨ ਗੰਭੀਰ ਇਲਜ਼ਾਮ ਲੱਗੇ ਹਨ।