ਵਾਹਘਾ ਬਾਰਡਰ ਦੀ 'ਰੀਟ੍ਰੀਟ ਸੈਰੇਮਨੀ' ‘ਚ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਨੇ ਆਪਣੇ ਗੀਤਾਂ ਅਤੇ ਭੰਗੜੇ ਨਾਲ ਬੰਨੇ ਰੰਗ; ਦੇਖੋ ਵੀਡੀਓ
Neeru Bajwa and Satinder Sartaaj : ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਜੋ ਕਿ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ਕੋਲੀ ਜੋਟਾ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਜਿਸ ਕਰਕੇ ਨੀਰੂ ਤੇ ਸਤਿੰਦਰ ਫ਼ਿਲਮ ਨੂੰ ਲੈ ਕੇ ਖੂਬ ਪ੍ਰਮੋਸ਼ਨ ਕਰ ਰਹੇ ਹਨ। ਅਜਿਹੇ ਵਿੱਚ ਫ਼ਿਲਮ ਦੀ ਸਟਾਰ ਕਾਸਟ 26 ਜਨਵਰੀ ਯਾਨੀਕਿ ਗਣਤੰਤਰ ਦਿਵਸ ਦੇ ਮੌਕੇ ਉੱਤੇ ਅਟਾਰੀ ਵਾਹਘਾ ਬਾਰਡਰ ਪਹੁੰਚੀ ਸੀ। ਜਿਸ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।
image source: Instagram
ਵਾਹਘਾ ਬਾਰਡਰ ਦੀ 'ਰੀਟ੍ਰੀਟ ਸੈਰੇਮਨੀ' ਮੌਕੇ ਸੂਫ਼ੀ ਗਾਇਕ/ਅਦਾਕਾਰ ਸਤਿੰਦਰ ਸਰਤਾਜ ਨੇ ਆਪਣੇ ਗੀਤਾਂ ਦੇ ਨਾਲ ਖੂਬ ਰੰਗ ਬੰਨੇ। ਉੱਧਰ ਅਦਾਕਾਰਾ ਨੀਰੂ ਬਾਜਵਾ ਵੀ ਸਤਿੰਦਰ ਸਰਤਾਜ ਦੇ ਨਾਲ ਮਿਲਕੇ ਖੂਬ ਭੰਗੜੇ ਪਾਏ। ਨੀਰੂ ਬਾਜਵਾ ਨੇ ਅਟਾਰੀ ਵਾਹਘਾ ਬਾਰਡਰ ਦੀ ਪਰੇਡ ਦੀਆਂ ਕੁਝ ਤਸਵੀਰਾਂ ਤੇ ਵੀਡੀਓ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਹਨ ਅਤੇ ਨਾਲ ਹੀ ਉਨ੍ਹਾਂ ਨੇ BSF ਜਵਾਨਾਂ ਦਾ ਧੰਨਵਾਦ ਵੀ ਕੀਤਾ ਹੈ।
image source: Instagram
ਦੱਸ ਦਈਏ ਇਸ ਤੋਂ ਪਹਿਲਾਂ ਸਤਿੰਦਰ ਤੇ ਨੀਰੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ ਸੀ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਸਨ।
image source: Instagram
ਫ਼ਿਲਮ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ, ਵਿਜੇ ਕੁਮਾਰ ਅਰੋੜਾ ਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਨਿਰਮਿਤ ਕੀਤਾ ਗਿਆ ਹੈ। ਵਿਜੇ ਕੁਮਾਰ ਅਰੋੜਾ ਵਲੋਂ ਨਿਰਦੇਸ਼ਿਤ ਤੇ ਹਰਿੰਦਰ ਕੌਰ ਵਲੋਂ ਲਿਖੀ ਗਈ ਫ਼ਿਲਮ ਨੀਰੂ ਬਾਜਵਾ ਐਂਟਰਟੇਨਮੈਂਟ, U&I FILMZ ਤੇ VH ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਹੈ। ਫ਼ਿਲਮ ’ਚ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਮੁੱਖ ਭੂਮਿਕਾਵਾਂ ’ਚ ਹਨ। ਇਹ ਫ਼ਿਲਮ 3 ਫਰਵਰੀ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਫ਼ਿਲਮ ਦਾ ਟ੍ਰੇਲਰ ਅਤੇ ਗੀਤ ਪਹਿਲਾਂ ਹੀ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ।
View this post on Instagram