ਨੀਰੂ ਬਾਜਵਾ ਅਤੇ ਤਰਸੇਮ ਜੱਸੜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

Reported by: PTC Punjabi Desk | Edited by: Shaminder  |  September 13th 2022 11:37 AM |  Updated: September 13th 2022 11:37 AM

ਨੀਰੂ ਬਾਜਵਾ ਅਤੇ ਤਰਸੇਮ ਜੱਸੜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

ਨੀਰੂ ਬਾਜਵਾ (Neeru Bajwa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਗੁਰਦੁਆਰਾ ਸਾਹਿਬ ‘ਚ ਨਜ਼ਰ ਆ ਰਹੀ ਹੈ । ਉਨ੍ਹਾਂ ਦੇ ਨਾਲ ਅਦਾਕਾਰ ਤਰਸੇਮ ਜੱਸੜ ਵੀ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਤੇਗ ਬਹਾਦੁਰ ਸਿਮਰੀਐ ਘਰ ਨੋ ਨਿਧਿ ਆਵੇ ਧਾਇ’ ।

Neeru bajwa , Image Source : Instagram

ਹੋਰ ਪੜ੍ਹੋ : ਟਿਕਟੌਕ ਸਟਾਰ ਕਿਲੀ ਪੌਲ ਨੇ ਹੁਣ ਇਸ ਪੰਜਾਬੀ ਗੀਤ ‘ਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਪਸੰਦ

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ‘ਤਰਸੇਮ ਜੱਸੜ ਅਤੇ ਨੀਰੂ ਬਾਜਵਾ ਫ਼ਿਲਮ ‘ਮਾਂ ਦਾ ਲਾਡਲਾ’ ‘ਚ ਨਜ਼ਰ ਆਉਣਗੇ । ਇਹ ਫ਼ਿਲਮ ਸਿਨੇਮਾਂ ਘਰਾਂ ‘ਚ ੧੬ ਸਤੰਬਰ ਨੂੰ ਆ ਰਹੀ ਹੈ ।

Pakistani artists help other performers, says 'Maa Da Laadla' star Neeru Bajwa Image Source: PTC Showcase

ਹੋਰ ਪੜ੍ਹੋ : ਅਦਾਕਾਰਾ ਪ੍ਰਮਿੰਦਰ ਗਿੱਲ ਦੀ ਧੀ ਦਾ ਹੋਇਆ ਵਿਆਹ, ਅਦਾਕਾਰਾ ਨੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਫ਼ਿਲਮ ਦਾ ਪ੍ਰਚਾਰ ਜ਼ੋਰਾਂ ਸ਼ੋਰਾਂ ਦੇ ਨਾਲ ਸਟਾਰ ਕਾਸਟ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਫ਼ਿਲਮ ਦੀ ਕਾਮਯਾਬੀ ਦੇ ਲਈ ਨੀਰੂ ਬਾਜਵਾ ਨੇ ਗੁਰਦੁਆਰਾ ਦੁਖਨਿਵਾਰਨ ਸਾਹਿਬ 'ਚ ਵੀ ਅਰਦਾਸ ਕੀਤੀ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਇਲਾਵਾ ਉਸ ਦੀ ਫ਼ਿਲਮ ‘ਕ੍ਰਿਮੀਨਲ’ ਵੀ ਆ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਪ੍ਰਿੰਸ ਕੰਵਲਜੀਤ ਅਤੇ ਰਘਵੀਰ ਬੋਲੀ ਵੀ ਨਜ਼ਰ ਆਉਣਗੇ ।

Pakistani artists help other performers, says 'Maa Da Laadla' star Neeru Bajwa Image Source: PTC Showcase

ਫ਼ਿਲਮ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਸੀ । ਇਸ ਫ਼ਿਲਮ ‘ਚ ਨੀਰੂ ਬਾਜਵਾ ਵੱਖਰੀ ਤਰ੍ਹਾਂ ਦੇ ਕਿਰਦਾਰ ‘ਚ ਨਜ਼ਰ ਆਏਗੀ ।ਇਸ ਫ਼ਿਲਮ ਦਾ ਵੀ ਦਰਸ਼ਕਾਂ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।ਜਲਦ ਹੀ ਅਦਾਕਾਰਾ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਦਿਖਾਈ ਦੇਵੇਗੀ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network