ਨੀਰੂ ਬਾਜਵਾ ਨੇ ਆਪਣੀ ਨਵੀਂ ਫ਼ਿਲਮ ‘ਚੱਲ ਜਿੰਦੀਏ’ ਦਾ ਕੀਤਾ ਐਲਾਨ

Reported by: PTC Punjabi Desk | Edited by: Shaminder  |  March 08th 2022 06:20 PM |  Updated: March 08th 2022 06:21 PM

ਨੀਰੂ ਬਾਜਵਾ ਨੇ ਆਪਣੀ ਨਵੀਂ ਫ਼ਿਲਮ ‘ਚੱਲ ਜਿੰਦੀਏ’ ਦਾ ਕੀਤਾ ਐਲਾਨ

ਨੀਰੂ ਬਾਜਵਾ (Neeru Bajwa) ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ‘ਚੱਲ ਜਿੰਦੀਏ’ (Chal jindiye) ਫ਼ਿਲਮ ਦੇ ਸ਼ੂਟ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਕੁਲਵਿੰਦਰ ਬਿੱਲਾ, ਅਦਿਤੀ ਦੇਵ ਸ਼ਰਮਾ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਨੀਰੂ ਬਾਜਵਾ ਨੇ ਵੂਮੈਨਸ ਡੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਨੀਰੂ ਬਾਜਵਾ ਨੇ ਵੀ ਵੂਮੈਨਸ ਡੇ ਮਨਾਇਆ ।ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੀਆਂ ਧੀਆਂ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

Image Source: Instagram

ਹੋਰ ਪੜ੍ਹੋ : ਇਮਲੀ ਖਾਣ ਦੇ ਹਨ ਕਈ ਫਾਇਦੇ, ਕਈ ਸਮੱਸਿਆਵਾਂ ‘ਚ ਹੈ ਲਾਹੇਵੰਦ

ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਮਾਂ ਅਤੇ ਸੱਸ ਦੇ ਨਾਲ ਵੀ ਤਸਵੀਰਾਂ ਸਾਂਝੀਆਂ ਕਰਦੇ ਹੋਏ ਸਭ ਨੂੰ ਵੁਮੈਨਸ ਡੇ ਦੀਆਂ ਵਧਾਈਆਂ ਦਿੱਤੀਆਂ ਹਨ ।ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।ਜਲਦ ਹੀ ਨੀਰੂ ਬਾਜਵਾ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ ।

ਜਿਸ ਦਾ ਖੁਲਾਸਾ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕੀਤਾ ਸੀ । ਨੀਰੂ ਬਾਜਵਾ ਨੇ ਇਸ ਤੋਂ ਪਹਿਲਾਂ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਪਰ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਉਨ੍ਹਾਂ ਦਾ ਐਕਸਪੀਰੀਅੰਸ ਕੁਝ ਜ਼ਿਆਦਾ ਨਹੀਂ ਚੰਗਾ ਨਹੀਂ ਰਿਹਾ ।ਜਿਸ ਕਰਕੇ ਉਨ੍ਹਾਂ ਨੇ ਬਾਲੀਵੁੱਡ ਦੀਆਂ ਫ਼ਿਲਮਾਂ ਤੋਂ ਹਮੇਸ਼ਾ ਦੇ ਲਈ ਕਿਨਾਰਾ ਕਰ ਲਿਆ ਸੀ । ਜਲਦ ਹੀ ਉਹ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਉਣਗੇ ।ਸਤਿੰਦਰ ਸਰਤਾਜ ਦੇ ਨਾਲ ਨੀਰੂ ਬਾਜਵਾ ਪਹਿਲੀ ਵਾਰ ਇਸ ਫ਼ਿਲਮ ‘ਚ ਨਜ਼ਰ ਆਉਣਗੇ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network