ਪਰਿਵਾਰ ਦੇ ਨਾਲ ਛੁੱਟੀਆਂ ਦਾ ਲੁਤਫ ਲੈਣ ਲੰਡਨ ਪਹੁੰਚੀ ਨੀਰੂ ਬਾਜਵਾ, ਵੱਡੀ ਧੀ ਤੇ ਪਤੀ ਨਾਲ ਕੁਝ ਇਸ ਤਰ੍ਹਾਂ ਸੜਕਾਂ 'ਤੇ ਮਸਤੀ ਕਰਦੀ ਆਈ ਨਜ਼ਰ

Reported by: PTC Punjabi Desk | Edited by: Lajwinder kaur  |  July 11th 2022 08:57 PM |  Updated: July 11th 2022 09:03 PM

ਪਰਿਵਾਰ ਦੇ ਨਾਲ ਛੁੱਟੀਆਂ ਦਾ ਲੁਤਫ ਲੈਣ ਲੰਡਨ ਪਹੁੰਚੀ ਨੀਰੂ ਬਾਜਵਾ, ਵੱਡੀ ਧੀ ਤੇ ਪਤੀ ਨਾਲ ਕੁਝ ਇਸ ਤਰ੍ਹਾਂ ਸੜਕਾਂ 'ਤੇ ਮਸਤੀ ਕਰਦੀ ਆਈ ਨਜ਼ਰ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਨੀਰੂ ਬਾਜਵਾ ਬੇਸ਼ੱਕ ਆਪਣੀਆਂ ਫ਼ਿਲਮਾਂ ‘ਚ ਬਹੁਤ ਜ਼ਿਆਦਾ ਰੁੱਝੀ ਰਹਿੰਦੀ ਹੈ। ਪਰ ਉਹ ਆਪਣੇ ਪਰਿਵਾਰ ਦੇ ਲਈ ਸਮਾਂ ਕੱਢ ਹੀ ਲੈਂਦੀ ਹੈ। ਏਨੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਨਜ਼ਰ ਆ ਰਹੀ ਹੈ। ਜਿਸ ਕਰਕੇ ਉਹ ਆਪਣੇ ਪਰਿਵਾਰ ਦੇ ਨਾਲ ਲੰਡਨ ਛੁੱਟੀਆਂ ਦਾ ਲੁਤਫ ਲੈਣ ਪਹੁੰਚੀ ਹੋਈ ਹੈ। ਜਿੱਥੋ ਉਸ ਨੇ ਕੁਝ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਹਨ।

ਹੋਰ ਪੜ੍ਹੋ : ਭਾਰਤੀ ਸਿੰਘ ਨੇ ਦਿਖਾਇਆ ਆਪਣੇ ਪੁੱਤਰ ਦਾ ਚਿਹਰਾ, ਜਨਮ ਤੋਂ ਲੈ ਕੇ ਤਿੰਨ ਮਹੀਨੇ ਤੱਕ ਦੇ 'Laksh' ਦੀਆਂ ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ

inside image of neeru bajwa

ਇਨ੍ਹਾਂ ਤਸਵੀਰਾਂ ਚ ਨੀਰੂ ਆਪਣੇ ਪਤੀ ਅਤੇ ਵੱਡੀ ਧੀ ਦੇ ਨਾਲ ਦਿਖਾਈ ਦੇ ਰਹੀ ਹੈ। ਤਸਵੀਰਾਂ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਉਹ ਆਪਣੀ ਵੱਡੀ ਧੀ ਅਤੇ ਪਤੀ ਦੇ ਨਾਲ ਲੰਡਨ ਦੀਆਂ ਸੜਕਾਂ ਉੱਤੇ ਖੂਬ ਮਸਤੀ ਕਰ ਰਹੀ ਹੈ। ਨੀਰੂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਨਹੀਂ ਸਗੋ ਪੂਰੀਆਂ ਅੱਠ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਨੀਰੂ ਦਾ ਇਹ ਕੂਲ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਫੈਨਜ਼ ਕਮੈਂਟ ਕਰਕੇ ਖੂਬ ਤਾਰੀਫਾਂ ਕਰ ਰਹੇ ਹਨ।

inside image of neeru with family

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੀ ਹੈ। ਹਾਲ ਹੀ ਚ ਉਹ ਗੁਰਨਾਮ ਭੁੱਲਰ ਦੇ ਨਾਲ ਕੋਕਾ ਫ਼ਿਲਮ 'ਚ ਨਜ਼ਰ ਆਈ ਸੀ।

neeru bajwa enjyoing vacation on lodon

ਪੰਜਾਬੀ ਫ਼ਿਲਮਾਂ ਦੇ ਨਾਲ ਉਹ ਬਹੁਤ ਜਲਦ ਹਾਲੀਵੁੱਡ ਫ਼ਿਲਮ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ । ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਤਿੰਨ ਧੀਆਂ ਦੀ ਮਾਂ ਹੈ । ਹੈਰੀ ਜਵੰਦਾ ਦੇ ਨਾਲ ਕੁਝ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ । ਨੀਰੂ ਬਾਜਵਾ ਦੀਆਂ ਦੋ ਭੈਣਾਂ ਹੋਰ ਹਨ । ਨੀਰੂ ਦੀ ਛੋਟੀ ਭੈਣ ਰੁਬੀਨਾ ਬਾਜਵਾ ਵੀ ਪੰਜਾਬੀ ਫ਼ਿਲਮਾਂ 'ਚ ਕੰਮ ਕਰ  ਰਹੀ ਹੈ।

 

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network