ਨੀਰੂ ਬਾਜਵਾ ਨੇ ਆਪਣੀ ਭੈਣ ਦੇ ਨਾਲ ਮਲਕੀਤ ਸਿੰਘ ਦੇ ਗੀਤ ‘ਤੇ ਕੀਤਾ ਡਾਂਸ
ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣਾ ਇੱਕ ਡਾਂਸ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਉਹ ਆਪਣੀ ਭੈਣ ਦੇ ਨਾਲ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ । ਇਸ ਵੀਡੀਓ ‘ਚ ਉਹ ਆਪਣੀ ਭੈਣ ਸਬਰੀਨਾ ਬਾਜਵਾ ਦੇ ਨਾਲ ਦਿਖਾਈ ਦੇ ਰਹੀ ਹੈ ਅਤੇ ਦੋਵੇਂ ਮਲਕੀਤ ਸਿੰਘ ਦੇ ਗੀਤ ‘ਤੇ ਡਾਂਸ ਕਰਦੀਆਂ ਦਿਖਾਈ ਦੇ ਰਹੀਆਂ ਹਨ ।
ਹੋਰ ਪੜ੍ਹੋ : ਅਦਾਕਾਰ ਅਲੀ ਗੋਨੀ, ਜੈਸਮੀਨ ਭਸੀਨ ਅਤੇ ਵਿੱਕੀ ਕੌਸ਼ਲ ਦਾ ਨਾਂ ਲੈ ਕੇ ਕੀਤੀ ਜਾ ਰਹੀ ਸੀ ਠੱਗੀ, ਇਸ ਤਰ੍ਹਾਂ ਹੋਇਆ ਖੁਲਾਸਾ
ਇਸ ਵੀਡੀਓ ‘ਚ ਉਸ ਦੇ ਪਤੀ ਵੀ ਵਿਖਾਈ ਦੇ ਰਹੇ ਹਨ ਅਤੇ ਪੂਰਾ ਪਰਿਵਾਰ ਖੂਬ ਇਨਜੁਆਏ ਕਰਦਾ ਦਿਖਾਈ ਦੇ ਰਿਹਾ ਹੈ । ਪਰ ਨੀਰੂ ਬਾਜਵਾ ਇਸ ਗੀਤ ‘ਤੇ ਖੂਬ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।
ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਜਲਦ ਹੀ ਗਿੱਪੀ ਗਰੇਵਾਲ ਦੀ ਫ਼ਿਲਮ ਪਾਣੀ ‘ਚ ਮਧਾਣੀ ‘ਚ ਦਿਖਾਈ ਦੇਣਗੇ । ਇਸ ਦੇ ਨਾਲ ਹੀ ਸਤਿੰਦਰ ਸਰਤਾਜ਼ ਦੇ ਨਾਲ ਉਹ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ ।
View this post on Instagram