ਨੀਰੂ ਬਾਜਵਾ ਪਰਿਵਾਰ ਦੇ ਨਾਲ ਲੈ ਰਹੀ ਹੈ ਛੁੱਟੀਆਂ ਦਾ ਅਨੰਦ, ਆਪਣੀ ਧੀਆਂ ਦੇ ਨਾਲ ਸਾਂਝੀਆਂ ਕੀਤੀਆਂ ਖਾਸ ਤਸਵੀਰਾਂ
punjabi entertainment news: ਪਾਲੀਵੁੱਡ ਜਗਤ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਆਪਣੇ ਕੰਮ ਤੋਂ ਬ੍ਰੇਕ ਲੈ ਕੇ ਆਪਣੇ ਪਰਿਵਾਰ ਦੇ ਨਾਲ ਖੁਸ਼ਨੁਮ ਪਲਾਂ ਦਾ ਅਨੰਦ ਲੈ ਰਹੀ ਹੈ। ਸੋ ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਛੁੱਟੀਆਂ ਦਾ ਲੁਤਫ ਲੈਂਦੇ ਹੋਏ ਘੁੰਮਣ ਗਈ ਹੋਈ ਹੈ।
ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਧੀਆਂ ਅਤੇ ਪਤੀ ਦੇ ਨਾਲ ਖੁਸ਼ਨੁਮਾ ਪਲਾਂ ਦਾ ਲੁਤਫ ਲੈਣ ਵਾਲੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਚ ਦੇਖ ਸਕਦੇ ਹੋਏ ਵਾਟਰ ਪੂਲ ਚ ਆਪਣੀਆਂ ਬੱਚੀਆਂ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਤਾਰੀਫ ਕਰ ਰਹੇ ਹਨ। ਖੁਦ ਨੀਰੂ ਨੇ ਵੀ ਕੈਪਸ਼ਨ ‘ਚ ਹਾਰਟ ਵਾਲੇ ਇਮੋਜ਼ੀ ਦੇ ਪੋਸਟ ਕੀਤਾ ਹੈ।
ਦੱਸ ਦਈਏ ਹਾਲ ਹੀ ‘ਚ ਨੀਰੂ ਬਾਜਵਾ ਨੇ ਆਪਣੀ ਇੱਕ ਹੋਰ ਅਗਲੀ ਫ਼ਿਲਮ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ। ਸਨੋਅਮੈਨ ਜੋ ਕਿ 22 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੀਰੂ ਬਾਜਵਾ ਦੇ ਨਾਲ ਜੈਜ਼ੀ ਬੀ ਅਤੇ ਰਾਣਾ ਰਣਬੀਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
ਏਨੀਂ ਦਿਨੀਂ ਨੀਰੂ ਤੇ ਗੁਰਨਾਮ ਦੀ ਫ਼ਿਲਮ ਕੋਕਾ ਵੀ ਸਿਨੇਮਾ ਘਰਾਂ ‘ਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਕਈ ਫ਼ਿਲਮਾਂ ਹਨ। ਤਿੰਨ ਬੱਚੀਆਂ ਦੀ ਮਾਂ ਹੋਣ ਦੇ ਨਾਲ ਨੀਰੂ ਬਾਜਵਾ ਨੇ ਆਪਣੇ ਆਪ ਨੂੰ ਕਾਫੀ ਫਿੱਟ ਰੱਖਿਆ ਹੋਇਆ ਹੈ। ਉਹ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਆਪਣੀ ਧੀਆਂ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਆਪਣੇ ਫਿਲਮੀ ਪ੍ਰੋਜੈਕਟਸ ਦੇ ਨਾਲ-ਨਾਲ ਆਪਣੇ ਪਰਿਵਾਰਿਕ ਜ਼ਿੰਮੇਵਾਰੀ ਵੀ ਕਮਾਲ ਦੇ ਢੰਗ ਨਾਲ ਨਿਭਾਉਂਦੀ ਰਹਿੰਦੀ ਹੈ।
ਹੋਰ ਪੜ੍ਹੋ : ਇਸ ਪੰਜਾਬੀ ਐਕਟਰ ਨੇ ‘Panchayat 2’ ‘ਚ ਆਪਣੇ ਕਿਰਦਾਰ ਨਾਲ ਲੁੱਟੀ ਵਾਹ-ਵਾਹੀ, ਜਾਣੋ ਪੰਚਾਇਤ-2 ਦੇ ‘ਵਿਨੋਦ’ ਬਾਰੇ
View this post on Instagram