ਪੰਜਾਬੀ ਗੀਤ ‘ਗੋਰੀ ਦੀਆਂ ਝਾਂਜਰਾਂ’ ‘ਤੇ ਨੀਰੂ ਬਾਜਵਾ ਨੇ ਬਣਾਇਆ ਇੱਕ ਹੋਰ ਨਵਾਂ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Reported by: PTC Punjabi Desk | Edited by: Lajwinder kaur  |  December 10th 2021 03:02 PM |  Updated: December 10th 2021 03:02 PM

ਪੰਜਾਬੀ ਗੀਤ ‘ਗੋਰੀ ਦੀਆਂ ਝਾਂਜਰਾਂ’ ‘ਤੇ ਨੀਰੂ ਬਾਜਵਾ ਨੇ ਬਣਾਇਆ ਇੱਕ ਹੋਰ ਨਵਾਂ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਨੀਰੂ ਬਾਜਵਾ ਜੋ ਕਿ ਬਹੁਤ ਜਲਦ ਸ਼ਾਵਾ ਨੀ ਗਿਰਧਾਰੀ ਲਾਲ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। ‘ਸ਼ਾਵਾ ਨੀ ਗਿਰਧਾਰੀ ਲਾਲ’ ਫ਼ਿਲਮ ਦੇ ਟ੍ਰੇਲਰ ਤੋਂ ਬਾਅਦ ਬੈਕ ਟੂ ਬੈਕ ਗੀਤ ਰਿਲੀਜ਼ ਹੋ ਰਹੇ ਨੇ। ਹਾਲ ਹੀ ‘ਚ ਬਾਲੀਵੁੱਡ ਗਾਇਕਾ ਸੁਨਿਧੀ ਚੌਹਾਨ Sunidhi Chauhan ਦੀ ਆਵਾਜ਼ ‘ਚ ਫ਼ਿਲਮ ਦਾ ਰੋਮਾਂਟਿਕ ਗੀਤ ‘ਗੋਰੀ ਦੀਆਂ ਝਾਂਜਰਾਂ’ Gori Diyan Jhanjran ਰਿਲੀਜ਼ ਹੋਇਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ : ਸੁੱਖੀ ਮਿਊਜ਼ਿਕਲ ਡੌਕਟਰਜ਼ ਦਾ ਨਵਾਂ ਗੀਤ ‘COCO’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

 

gippy grewal and neeru bajwa

ਨੀਰੂ ਬਾਜਵਾ ਵੀ ਇਸ ਗੀਤ ਦਾ ਪੂਰਾ ਲੁਤਫ ਲੈਂਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ‘ਗੋਰੀ ਦੀਆਂ ਝਾਂਜਰਾਂ’ ਗੀਤ ਉੱਤੇ ਇੱਕ ਹੋਰ ਪਿਆਰੀ ਜਿਹੀ ਵੀਡੀਓ ਬਣਾ ਕੇ ਪੋਸਟ ਕੀਤੀ ਹੈ। ਇਸ ਵੀਡੀਓ ਚ ਉਨ੍ਹਾਂ ਨੇ ਬਲੈਕ ਰੰਗ ਟੀ ਲੈਦਰ ਵਾਲੀ ਟਾਈਟ ਪੈਂਟ ਪਾਈ ਹੋਈ ਅਤੇ ਨਾਲ ਹੀ ਵ੍ਹਾਈਟ ਰੰਗ ਦੀ ਸ਼ਰਟ ਦੇ ਨਾਲ ਆਪਣੀ ਲੁੱਕ ਨੂੰ ਦਿਲਕਸ਼ ਬਣਾਇਆ ਹੈ। ਉਨ੍ਹਾਂ ਨੇ ਪੈਰਾਂ ਚ ਗੋਲਡ ਵਾਲੀ ਝਾਂਜਰਾਂ ਵੀ ਪਾਈਆਂ ਹੋਈਆਂ ਨੇ। ਵੀਡੀਓ ਚ ਦੇਖ ਸਕਦੇ ਹੋ ਉਹ ਗੋਰੀ ਦੀਆਂ ਝਾਂਜਰਾਂ ਗੀਤ ਉੱਤੇ ਆਪਣੀ ਦਿਲਕਸ਼ ਅਦਾਵਾਂ ਬਿਖਰ ਰਹੀ ਹੈ। ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

ਹੋਰ ਪੜ੍ਹੋ : ਦੇਸੀ ਕਰਿਊ ਵਾਲੇ ਗੋਲਡੀ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਪਾਲਸੀਆਂ ਵੇਚਦੇ-ਵੇਚਦੇ ਮਿਊਜ਼ਿਕ ਇੰਡਸਟਰੀ ‘ਚ ਬਣਾਇਆ ਨਾਂਅ

Neeru Bajwa

ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਪਤੀ ਦੇ ਨਾਲ ਵੀ ਇੱਕ ਵੀਡੀਓ ਬਣਾਈ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਜੇ ਗੱਲ ਕਰੀਏ ਸ਼ਾਵਾ ਨੀ ਗਿਰਧਾਰੀ ਲਾਲ ਫ਼ਿਲਮ ‘ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸੁਰੀਲੀ ਗੌਤਮ, ਸਾਰਾ ਗੁਰਪਾਲ, ਰਾਣਾ ਰਣਬੀਰ, ਕਰਮਜੀਤ ਅਨਮੋਲ, ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਪਹਿਲਾ ਮੌਕਾ ਹੈ ਜਦੋਂ ਬਾਲੀਵੁੱਡ ਅਦਾਕਾਰ ਯਾਮੀ ਗੌਤਮ ਪੰਜਾਬੀ ਫ਼ਿਲਮ ‘ਚ ਨਜ਼ਰ ਆਵੇਗੀ।ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਅਤੇ ਗਿੱਪੀ ਗਰੇਵਾਲ ਨੇ ਮਿਲਕੇ ਲਿਖੀ ਹੈ । ‘ਸ਼ਾਵਾ ਨੀ ਗਿਰਧਾਰੀ ਲਾਲ’ ਇਸ ਮਹੀਨੇ ਯਾਨੀ ਕਿ 17 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network