ਅਦਾਕਾਰਾ ਨੀਰੂ ਬਾਜਵਾ ਨੇ ਸੀ.ਐੱਮ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
Neeru Bajwa latest pics: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਜੋ ਕਿ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ਕਲੀ ਜੋਟਾ ਨੂੰ ਲੈ ਕੇ ਖੂਬ ਸੁਰਖੀਆਂ ਵਿੱਚ ਬਣੀ ਹੋਈ ਹੈ। ਇਹ ਫ਼ਿਲਮ ਕੱਲ ਯਾਨੀਕਿ 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪਹਿਲੀ ਵਾਰ ਹੋਵੇਗਾ ਜਦੋਂ ਨੀਰੂ ਬਾਜਵਾ ਸਤਿੰਦਰ ਸਰਤਾਜ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਹਾਲ ਵਿੱਚ ਨੀਰੂ ਬਾਜਵਾ ਨੇ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
image source: Instagram
ਨੀਰੂ ਬਾਜਵਾ ਨੇ ਸੀ.ਐੱਮ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਨੀਰੂ ਬਾਜਵਾ (Neeru Bajwa) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਉਹ CM ਭਗਵੰਤ ਮਾਨ ਦੇ ਨਾਲ ਨਜ਼ਰ ਆ ਰਹੀ ਹੈ। ਉਨ੍ਹਾਂ ਨੇ 3 ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਹ ਸੀ.ਐੱਮ ਸਾਬ੍ਹ (Bhagwant Mann) ਦੇ ਨਾਲ ਗੱਲਬਾਤ ਕਰਦੀ ਹੋਈ ਨਜ਼ਰ ਆ ਰਹੀ ਹੈ।
image source: Instagram
ਤਸਵੀਰਾਂ ਨੂੰ ਸ਼ੇਅਰ ਕਰਦਿਆਂ ਨੀਰੂ ਨੇ ਕੈਪਸ਼ਨ 'ਚ ਲਿਖਿਆ, 'ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਜੀ ਨਾਲ ਬਹੁਤ ਹੀ ਵਧੀਆ ਮੀਟਿੰਗ ਹੋਈ...ਸਮਾਜਿਕ ਮੁੱਦੇ ਸਾਹਮਣੇ ਲਿਆਉਣ ਲਈ ਸਿਨੇਮਾ ਬਹੁਤ ਹੀ ਸ਼ਕਤੀਸ਼ਾਲੀ ਮਾਧਿਅਮ ਹੈ...ਅਸੀਂ ਪੰਜਾਬ ਸਰਕਾਰ ਨਾਲ ਇਸੇ ਵਿਸ਼ੇ 'ਤੇ ਚਰਚਾ ਕੀਤੀ। ਹੁਣ ਪੰਜਾਬ ਦੀਆਂ ਧੀਆਂ ਅੱਗੇ ਵਧਾਉਣ ਤੇ ਉਨ੍ਹਾਂ ਨੂੰ ਬਚਾਉਣ ਲਈ ਹੋਰ ਸਖਤ ਮਿਹਨਤ ਕਰਾਂਗੇ...ਇਸ ਦੇ ਨਾਲ ਨਾਲ ਪੰਜਾਬ ਦੇ ਹੋਰ ਮੁੱਦੇ ਜਿਵੇਂ ਨਸ਼ੇ ਤੇ ਹੋਰ ਵਿਸ਼ਿਆਂ 'ਤੇ ਵੀ ਫ਼ਿਲਮਾਂ ਬਣਾਵਾਂਗੇ... ਧੰਨਵਾਦ ਸਰ ਤੁਹਾਡੀ ਮਿਹਨਤ ਲਈ।' ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
image source: Instagram
ਜੇ ਗੱਲ ਕਰੀਏ ‘ਕਲੀ ਜੋਟਾ’ ਫ਼ਿਲਮ ਦੀ ਤਾਂ ਉਸ ਵਿੱਚ ਨੀਰੂ ਬਾਜਵਾ ਤੋਂ ਇਲਾਵਾ ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਨਜ਼ਰ ਆਉਣਗੇ। ਇਹ ਫ਼ਿਲਮ ਕੱਲ੍ਹ ਯਾਨੀਕਿ 3 ਫਰਵਰੀ ਨੂੰ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ। ਫ਼ਿਲਮ ਗੰਭੀਰ ਸਮਾਜਕ ਮੁੱਦੇ 'ਤੇ ਬਣੀ ਹੈ। ਜਿਸ ਵਿੱਚ ਉਹ ਸਮਾਂ ਦਿਖਾਇਆ ਗਿਆ ਹੈ, ਜਦੋਂ ਸਮਾਜ ਵਿੱਚ ਔਰਤਾਂ ਅਤੇ ਮੁਟਿਆਰਾਂ ਦੀ ਸਥਿਤੀ ਬਹੁਤੀ ਵਧੀਆ ਨਹੀਂ ਸੀ।
image source: Instagram
View this post on Instagram