ਨੀਰੂ ਬਾਜਵਾ ਪਤੀ ਦੇ ਨਾਲ ਸਮਾਂ ਬਿਤਾਉਂਦੀ ਆਈ ਨਜ਼ਰ, ਕ੍ਰਿਸਮਸ ਦੇ ਨਾਲ ਨਾਲ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਲਈ ਵੀ ਦਿੱਤੀ ਵਧਾਈ

Reported by: PTC Punjabi Desk | Edited by: Shaminder  |  December 24th 2022 10:46 AM |  Updated: December 24th 2022 10:46 AM

ਨੀਰੂ ਬਾਜਵਾ ਪਤੀ ਦੇ ਨਾਲ ਸਮਾਂ ਬਿਤਾਉਂਦੀ ਆਈ ਨਜ਼ਰ, ਕ੍ਰਿਸਮਸ ਦੇ ਨਾਲ ਨਾਲ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਲਈ ਵੀ ਦਿੱਤੀ ਵਧਾਈ

ਨੀਰੂ ਬਾਜਵਾ (Neeru Bajwa ) ਪੰਜਾਬੀ ਇੰਡਸਟਰੀ ਦੀ ਅਜਿਹੀ ਅਦਾਕਾਰਾ ਹੈ । ਜੋ ਆਪਣੀ ਅਦਾਕਾਰੀ ਦੇ ਨਾਲ-ਨਾਲ ਆਪਣੀ ਖ਼ੂਬਸੂਰਤੀ ਦੇ ਲਈ ਵੀ ਜਾਣੀ ਜਾਂਦੀ ਹੈ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਅਤੇ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ ।

Neeru Bajwa- Image Source : Instagram

ਹੋਰ ਪੜ੍ਹੋ : ਅਦਾਕਾਰਾ ਪ੍ਰੀਤੀ ਸੱਪਰੂ ਦਾ ਅੱਜ ਹੈ ਜਨਮ ਦਿਨ, ਇਸ ਅਦਾਕਾਰ ਨੇ ਕਰਵਾਈ ਸੀ ਫ਼ਿਲਮਾਂ ‘ਚ ਐਂਟਰੀ

ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣਾ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਸਮਾਂ ਬਿਤਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਤੀ ਦੇ ਨਾਲ ਡਰਿੰਕ ਦਾ ਲੁਤਫ ਲੈਂਦੀ ਹੋਈ ਨਜ਼ਰ ਆ ਰਹੀ ਹੈ ।

Neeru Bajwa with Husband

ਹੋਰ ਪੜ੍ਹੋ : ਬਾਡੀਗਾਰਡ ਸ਼ੇਰਾ ਦੇ ਬੇਟੇ ਟਾਈਗਰ ਨੂੰ ਲਾਂਚ ਕਰਨ ਜਾ ਰਹੇ ਹਨ ਅਦਾਕਾਰ ਸਲਮਾਨ ਖ਼ਾਨ

ਅਦਾਕਾਰਾ ਨੇ ਇਸ ਵੀਡੀਓ ਦੇ ਨਾਲ ਇਕ ਕੈਪਸ਼ਨ ਵੀ ਲਿਖਿਆ ਹੈ । ਜਿਸ ‘ਚ ਉਸ ਨੇ ਆਪਣੇ ਪ੍ਰਸ਼ੰਸਕਾਂ ਨੂੰ ਕ੍ਰਿਸਮਸ ਦੇ ਨਾਲ ਨਾਲ ਨਵੇਂ ਸਾਲ ਦੀ ਵੀ ਵਧਾਈ ਦਿੱਤੀ ਹੈ । ਅਦਾਕਾਰਾ ਅਕਸਰ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ ।

ਸੋਸ਼ਲ ਮੀਡੀਆ ‘ਤੇ ਉਸ ਦੀ ਵੱਡੀ ਫੈਨ ਫਾਲਵਿੰਗ ਹੈ । ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ । ਜਿਸ ਬਾਰੇ ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਇੱਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਸੀ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network