ਨੀਰੂ ਬਾਜਵਾ ਨੇ ਸਾਂਝਾ ਕੀਤਾ ਨਵੀਂ ਫ਼ਿਲਮ ‘ਚੱਲ ਜਿੰਦੀਏ’ ਦਾ ਆਫੀਸ਼ੀਅਲ ਪੋਸਟਰ, ਨਾਲ ਦੱਸੀ ਫ਼ਿਲਮ ਦੀ ਰਿਲੀਜ਼ ਡੇਟ
ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਨੀਰੂ ਬਾਜਵਾ ਜੋ ਕਿ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਆਪਣੀ ਇੱਕ ਹੋਰ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਚੱਲ ਜਿੰਦੀਏ ਟਾਈਟਲ ਹੇਠ ਤਿਆਰ ਹੋਈ ਇਹ ਫ਼ਿਲਮ ਇਸ ਸਾਲ ਹੀ ਰਿਲੀਜ਼ ਹੋਵੇਗੀ।
ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫ਼ਿਲਮ ਦਾ ਪਹਿਲਾ ਆਫੀਸ਼ੀਅਲ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਹੈ- ‘14 ਅਕਤੂਬਰ’ ਤੇ ਨਾਲ ਹੀ ਫ਼ਿਲਮ ਦੀ ਸਟਾਰ ਕਾਸਟ ਨੂੰ ਟੈਗ ਕੀਤਾ ਹੈ। ਜੇ ਗੱਲ ਕਰੀਏ ਪੋਸਟਰ ਦੀ ਤਾਂ ਉਸ ਉੱਤੇ ਕੁਝ ਪੰਛੀ ਉੱਡਦੇ ਹੋਏ ਨਜ਼ਰ ਆ ਰਹੇ ਹਨ। ਪੋਸਟਰ ਉੱਤੇ ਲਿਖਿਆ ਹੈ ਜਿੰਨ੍ਹਾਂ ਦੇ ਸਫ਼ਰ ਕਹਾਣੀਆਂ ਬਣ ਗਏ ਲਿਖਿਆ ਹੋਇਆ ਹੈ। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ।
ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਕੁਲਵਿੰਦਰ ਬਿੱਲਾ, ਗੁਰਪ੍ਰੀਤ ਘੁੱਗੀ, ਅਦਿਤੀ ਦੇਵ ਸ਼ਰਮਾ, ਜੱਸ ਬਾਜਵਾ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਉਦੈ ਪ੍ਰਤਾਮ ਸਿੰਘ ਵੱਲੋਂ ਡਾਇਰੈਕਟ ਕੀਤਾ ਗਿਆ ਤੇ ਜਗਦੀਪ ਵੜਿੰਗ ਨੇ ਇਸ ਫ਼ਿਲਮ ਦੀ ਕਹਾਣੀ ਲਿਖੀ ਹੈ। ਇਹ ਫ਼ਿਲਮ 14 ਅਕਤੂਬਰ 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।
image From Instagram
ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਪੰਜਾਬੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਬਹੁਤ ਜਲਦ ਉਹ ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਦੇ ਨਾਲ ਕਲੀ ਜੋਟਾ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣਗੇ। ਇਸ ਤੋਂ ਇਲਾਵਾ ਸਨੋਅਮੈਨ ਤੇ ਕਈ ਹੋਰ ਫ਼ਿਲਮਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣਗੇ।
ਹੋਰ ਪੜ੍ਹੋ : ਅਦਾਕਾਰਾ ਡਿੰਪੀ ਗਾਂਗੂਲੀ ਬਣਨ ਜਾ ਰਹੀ ਹੈ ਤੀਜੀ ਵਾਰ ਮਾਂ, ਬੇਬੀ ਬੰਪ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ