ਪਰਿਵਾਰ ਦੇ ਨਾਲ ਛੁੱਟੀਆਂ ਦਾ ਲੁਤਫ ਲੈਂਦੀ ਨਜ਼ਰ ਆਈ ਨੀਰੂ ਬਾਜਵਾ, ਛੋਟੀ ਭੈਣ ਦੇ ਨਾਲ ਸਨੋਅ ‘ਚ ਖੇਡਦੀ ਨਜ਼ਰ ਆਈ ਅਦਾਕਾਰਾ

Reported by: PTC Punjabi Desk | Edited by: Lajwinder kaur  |  November 15th 2021 12:01 PM |  Updated: November 15th 2021 12:13 PM

ਪਰਿਵਾਰ ਦੇ ਨਾਲ ਛੁੱਟੀਆਂ ਦਾ ਲੁਤਫ ਲੈਂਦੀ ਨਜ਼ਰ ਆਈ ਨੀਰੂ ਬਾਜਵਾ, ਛੋਟੀ ਭੈਣ ਦੇ ਨਾਲ ਸਨੋਅ ‘ਚ ਖੇਡਦੀ ਨਜ਼ਰ ਆਈ ਅਦਾਕਾਰਾ

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ Neeru Bajwa ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੀ ਹੈ। ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਮਸਤੀ ਵਾਲੇ ਪਲਾਂ ਨੂੰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਬਾਲੀਵੁੱਡ ਐਕਟਰ ਸ਼ਾਹਿਦ ਕਪੂਰ ਵੀ ਹੋਏ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਫੈਨ, ਇੰਸਟਾ ਸਟੋਰੀ ‘ਚ ਕਿਹਾ- ‘Sidhu MooseWala Love You Man’

inside image of neeru bajwa with sister rubina bajwa

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਨਹੀਂ ਸਗੋਂ ਅੱਠ ਤਸਵੀਰਾਂ ਪੋਸਟ ਕੀਤੀਆਂ ਨੇ । ਇਨ੍ਹਾਂ ਤਸਵੀਰਾਂ 'ਚ ਉਹ ਆਪਣੀ ਭੈਣ ਦੇ ਨਾਲ ਸਨੋਅ 'ਚ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਨੀਰੂ ਦੀ ਵੱਡੀ ਧੀ, ਪਤੀ ਅਤੇ ਹੋਣ ਵਾਲਾ ਜੀਜਾ ਵੀ ਇਨ੍ਹਾਂ ਤਸਵੀਰਾਂ 'ਚ ਨਜ਼ਰ ਆ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ‘#dancing #snowballfight..ਇੱਕ ਖੁਸ਼ਨੁਮਾ ਅੰਤ....... to one of many #holidays #together ... ਧੰਨਵਾਦ ਤੁਹਾਡਾ @gchahal ਇਨ੍ਹਾਂ ਖੂਬਸੂਰਤ ਤਸਵੀਰਾਂ ਦੇ ਲਈ! ਪ੍ਰਸ਼ੰਸਕਾਂ ਵੀ ਕਮੈਂਟ ਕਰਕੇ ਆਪਣੀ ਪ੍ਰਤੀ ਕਿਰਿਆ ਦੇ ਰਹੇ ਹਨ।

ਹੋਰ ਪੜ੍ਹੋ : ਇਹ ਨਜ਼ਾਰਾ ਦੇਖ ਕੇ ਹਰ ਕੋਈ ਕਰ ਰਿਹਾ ਹੈ ਸਤਿੰਦਰ ਸਰਤਾਜ ਦੀ ਤਾਰੀਫ, ਵੈਨਕੂਵਰ ਵਾਲਾ ਹਾਲ ਗੂੰਜ ਉੱਠਿਆ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਨਾਲ, ਦੇਖੋ ਵੀਡੀਓ

 

Gippy-Neeru

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਪਾਣੀ ‘ਚ ਮਧਾਣੀ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆ ਰਹੀ ਹੈ । ਜੀ ਹਾਂ ਉਹ ਇਸ ਫ਼ਿਲਮ ਦੇ ਨਾਲ ਇੱਕ ਲੰਬੇ ਅਰਸੇ ਤੋਂ ਬਾਅਦ ਐਕਟਰ ਗਿੱਪੀ ਗਰੇਵਾਲ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੀ ਹੋਈ ਨਜ਼ਰ ਆ ਰਹੀ ਹੈ। ਇਹ ਫ਼ਿਲਮ ਬਾਕਸ ਆਫ਼ਿਸ ਉੱਤੇ ਵਧੀਆ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਕਈ ਹੋਰ ਫ਼ਿਲਮ ਜਿਵੇਂ ਫੱਟੇ ਦਿੰਦੇ ਚੱਕ ਪੰਜਾਬੀ, ਸਨੋਅਮੈੱਨ, ਕੋਕਾ, ਕਲੀ ਜੋਟਾ ਅਤੇ ਕਈ ਹੋਰ ਫ਼ਿਲਮਾਂ ਨੇ। ਏਹੀ ਨਹੀਂ ਉਹ ਬਹੁਤ ਜਲਦ ਹਾਲੀਵੁੱਡ ਫ਼ਿਲਮ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।

 

View this post on Instagram

 

A post shared by Neeru Bajwa (@neerubajwa)

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network