ਨੇਹਾ ਧੂਪੀਆ ਨੇ ਪਹਿਲੀ ਵਾਰ ਦਿਖਾਇਆ ਬੇਟੇ ਦਾ ਚਿਹਰਾ, ਪਾਰਕ ‘ਚ ਬੇਟੇ ਨੂੰ ਖਿਡਾਉਂਦੀ ਆਈ ਨਜ਼ਰ
ਨੇਹਾ ਧੂਪੀਆ ਦੇ ਬੇਟੇ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ । ਇਸ ਵੀਡੀਓ ‘ਚ ਨੇਹਾ ਧੂਪੀਆ (Neha Dhupia) ਆਪਣੇ ਬੇਟੇ (Son) ਨੂੰ ਪਾਰਕ ‘ਚ ਖਿਡਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ਤੇ ਇਹ ਵੀਡੀਓ (Video) ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨੇਹਾ ਧੂਪੀਆ ਨੇ ਆਪਣੇ ਬੇਟੇ ਦੇ ਨਾਲ ਤਸਵੀਰਾਂ ਤਾਂ ਕਈ ਸਾਂਝੀਆਂ ਕੀਤੀਆਂ ਹਨ, ਪਰ ਉਨ੍ਹਾਂ ਨੇ ਆਪਣੇ ਬੇਟੇ ਦਾ ਚਿਹਰਾ ਕਦੇ ਨਹੀਂ ਸੀ ਦਿਖਾਇਆ ।ਇਸ ਵੀਡੀਓ ‘ਚ ਉਹ ਆਪਣੇ ਬੇਟੇ ਦਾ ਚਿਹਰਾ ਦਿਖਾਉਂਦੀ ਹੋਈ ਨਜ਼ਰ ਆ ਰਹੀ ਹੈ ।
image From instagram
ਹੋਰ ਪੜ੍ਹੋ : ਨੇਹਾ ਧੂਪੀਆ ਨੇ ਦੱਸੀ ਬਾਲੀਵੁੱਡ ਦੀ ਸੱਚਾਈ, ਇਸ ਕਾਰਨ ਫ਼ਿਲਮਾਂ ਚੋਂ ਕਰ ਦਿੱਤਾ ਗਿਆ ਸੀ ਬਾਹਰ
ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਨੇਹਾ ਧੂਪੀਆ ਦੀ ਇਸ ਤੋਂ ਪਹਿਲਾਂ ਇੱਕ ਧੀ ਵੀ ਹੈ । ਜਿਸ ਦਾ ਨਾਮ ਮਿਹਰ ਹੈ । ਨੇਹਾ ਧੂਪੀਆ ਨੇ ਕੁਝ ਸਾਲ ਪਹਿਲਾਂ ਅੰਗਦ ਬੇਦੀ ਦੇ ਨਾਲ ਬਹੁਤ ਹੀ ਗੁੱਪਚੁੱਪ ਤਰੀਕੇ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਖੂਬ ਵਾਇਰਲ ਹੋਈਆਂ ਸਨ ।
ਨੇਹਾ ਧੂਪੀਆ ਅਤੇ ਅੰਗਦ ਬੇਦੀ ਦੇ ਇਸ ਵਿਆਹ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ । ਨੇਹਾ ਧੂਪੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਪਰ ਪ੍ਰੈਗਨੇਂਸੀ ਦੌਰਾਨ ਉਸ ਨੂੰ ਕਈ ਫ਼ਿਲਮਾਂ ਚੋਂ ਬਾਹਰ ਕਰ ਦਿੱਤਾ ਗਿਆ ਸੀ ।ਜਿਸ ਦਾ ਖੁਲਾਸਾ ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਦਿੱਤੇ ਇੱਕ ਇੰਟਰਵਿਊ ‘ਚ ਕੀਤਾ ਸੀ ।ਨੇਹਾ ਧੂਪੀਆ ਆਪਣੀ ਫ਼ਿਲਮ ‘ਥਰਸਡੇ’ ਨੂੰ ਲੈ ਕੇ ਕਾਫੀ ਚਰਚਾ ‘ਚ ਹੈ । ਇਸ ਫ਼ਿਲਮ ‘ਚ ਅਦਾਕਾਰਾ ਨੇ ਪੁਲਿਸ ਅਫਸਰ ਦੀ ਭੂਮਿਕਾ ਨਿਭਾਈ ਹੈ ਜਲਦ ਹੀ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ ।
View this post on Instagram