ਨੇਹਾ ਕੱਕੜ ਨੇ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਸ਼ੋਅ ‘ਚ ਇੰਝ ਦਿੱਤੀ ਸ਼ਰਧਾਂਜਲੀ
ਸਿੱਧੂ ਮੂਸੇਵਾਲਾ (Sidhu Moose Wala) ਦੀ ਬੇਸ਼ੱਕ 29 ਮਈ ਨੂੰ ਹਥਿਆਰਬੰਦ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ । ਪਰ ਉਸ ਦਾ ਰੁਤਬਾ ਅੱਜ ਵੀ ਕਾਇਮ ਹੈ । ਸੋਸ਼ਲ ਮੀਡੀਆ ‘ਤੇ ਉਸ ਦੇ ਵੀਡੀਓ ਅਤੇ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੇ ਹਨ । ਪੂਰੀ ਦੁਨੀਆ ‘ਚ ਉਸ ਨੂੰ ਯਾਦ ਕੀਤਾ ਜਾ ਰਿਹਾ ਹੈ । ਗਾਇਕਾ ਨੇਹਾ ਕੱਕੜ ਨੇ ਵੀ ਆਪਣੇ ਇੱਕ ਸ਼ੋਅ ਦੇ ਦੌਰਾਨ ਸਿੱਧੂ ਮੂਸੇਵਾਲਾ ਨੂੰ ਉਸੇ ਦੇ ਅੰਦਾਜ਼ ‘ਚ ਪੱਟ ‘ਤੇ ਥਾਪੀ ਮਾਰ ਕੇ ਸ਼ਰਧਾਂਜਲੀ ਦਿੱਤੀ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਦੇ ਗਮ ਤੋਂ ਨਿਕਲ ਪਾ ਰਹੇ ਗੈਰੀ ਸੰਧੂ, ਗਾਇਕ ਨੂੰ ਯਾਦ ਕਰਦੇ ਹੋਏ ਸਾਂਝੀਆਂ ਕੀਤੀਆਂ ਤਸਵੀਰਾਂ
ਸਿੱਧੂ ਮੂਸੇਵਾਲਾ ਨੂੰ ਨੇਹਾ ਕੱਕੜ ਵੱਲੋਂ ਸ਼ਰਧਾਂਜਲੀ ਦਿੱਤੀ ਗਈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਗੀਤ ਵਜਾਏ ਜਾ ਰਹੇ ਹਨ ਅਤੇ ਲੋਕ ਉਸ ਨੂੰ ਯਾਦ ਕਰ ਰਹੇ ਹਨ ।
Image Source: Twitter
ਹੋਰ ਪੜ੍ਹੋ : ਮੁਲਤਾਨ ਜ਼ਿਮਨੀ ਚੋਣ ‘ਚ ਛਾਇਆ ਸਿੱਧੂ ਮੂਸੇਵਾਲਾ, ਪੋਸਟਰ ‘ਚ ਲੱਗੀ ਸਿੱਧੂ ਮੂਸੇਵਾਲਾ ਦੀ ਤਸਵੀਰ
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਉਸ ਵੇਲੇ ਕਰ ਦਿੱਤਾ ਗਿਆ ਸੀ ਜਦੋਂ 29 ਮਈ ਨੂੰ ਉਹ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਹੇ ਸਨ । ਪਰ ਪਿੰਡ ਜਵਾਹਰਕੇ ਦੇ ਕੋਲ ਉਨ੍ਹਾਂ ‘ਤੇ ਪਹਿਲਾਂ ਤੋਂ ਹੀ ਘਾਤ ਲਾਈ ਬੈਠੇ ਹਥਿਾਰਬੰਦ ਲੋਕਾਂ ਨੇ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਸi । ਹੁਣ ਤੱਕ ਇਸ ਮਾਮਲੇ ‘ਚ ਕਈ ਗ੍ਰਿਫਤਾਰੀਆਂ ਵੀ ਹੋ ਚੁੱਕੀਆਂ ਹਨ ।
image From instagram
ਉਹ ਇੱਕ ਅਜਿਹਾ ਗਾਇਕ ਸੀ ਜਿਸ ਨੇ ਚਾਰ ਪੰਜ ਸਾਲਾਂ ਦਰਮਿਆਨ ਪੰਜਾਬੀ ਇੰਡਸਟਰੀ ’ਚ ਆਪਣੀ ਖ਼ਾਸ ਜਗ੍ਹਾ ਬਣਾ ਲਈ ਸੀ । ਇਸੇ ਦੀ ਬਦੌਲਤ ਉਹ ਦੇਸ਼ ਦੁਨੀਆ ‘ਚ ਵੱਡਾ ਨਾਮ ਬਣ ਗਿਆ ਸੀ । ਮੌਤ ਤੋਂ ਬਾਅਦ ਰਿਲੀਜ਼ ਹੋਏ ਉਸ ਦੇ ਗੀਤ ਐੱਸਵਾਈਐੱਲ ਨੇ ਦੇਸ਼ ਦੁਨੀਆ ‘ਚ ਨਵੇਂ ਰਿਕਾਰਡ ਕਾਇਮ ਕੀਤੇ ਸਨ । ਹਾਲਾਂਕਿ ਭਾਰਤ ਸਰਕਾਰ ਵੱਲੋਂ ਇਸ ਗੀਤ ਨੂੰ ਯੂਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਹੈ ।