ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਨਵਾਂ ਗੀਤ ‘Bhali Kare Kartar’ ਹੋਇਆ ਰਿਲੀਜ਼, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  February 23rd 2022 01:38 PM |  Updated: February 23rd 2022 01:38 PM

ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਨਵਾਂ ਗੀਤ ‘Bhali Kare Kartar’ ਹੋਇਆ ਰਿਲੀਜ਼, ਦੇਖੋ ਵੀਡੀਓ

ਐਮੀ ਵਿਰਕ ਦੀ ਆਉਣ ਵਾਲੀ ਨਵੀਂ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਜੋ ਕਿ ਏਨੀਂ ਦਿਨੀ ਖੂਬ ਸੁਰਖੀਆਂ ‘ਚ ਬਣੀ ਹੋਈ ਹੈ। ਫ਼ਿਲਮ ਦੇ ਟ੍ਰੇਲਰ ਤੋਂ ਬਾਅਦ ਗੀਤ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ। ਇਸ ਸਿਲਸਿਲੇ ਦੇ ਚੱਲਦੇ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ। ਜੀ ਹਾਂ ਭਾਵੁਕ ਕਰ ਦੇਣ ਵਾਲਾ ਗੀਤ ‘ਭਲੀ ਕਰੇ ਕਰਤਾਰ’ (Bhali Kare Kartar) ਟਾਈਟਲ ਹੇਠ ਰਿਲੀਜ਼ ਹੋਇਆ ਹੈ।

ਹੋਰ ਪੜ੍ਹੋ : ਪ੍ਰੀਤ ਹਰਪਾਲ ਖੇਤ ‘ਚ ਗੰਨਿਆਂ ਦਾ ਅਨੰਦ ਲੈਂਦੇ ਆਏ ਨਜ਼ਰ, ਗਾਇਕ ਦਾ ਇਹ ਦੇਸੀ ਅੰਦਾਜ਼ ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ammy virk aaja mexico challiye trailer released

ਜੀ ਹਾਂ ਇਸ ਗੀਤ ਨੂੰ ਗੀਤਕਾਰ ਤੇ ਗਾਇਕ ਬੀਰ ਸਿੰਘ ਨੇ ਆਪਣੀ ਰੂਹਾਨੀ ਆਵਾਜ਼ ਦੇ ਨਾਲ ਗਿਆ ਹੈ। ਇਸ ਗਾਣੇ ਦੇ ਬੋਲ ਵੀ ਖੁਦ ਬੀਰ ਸਿੰਘ ਨੇ ਹੀ ਲਿਖੇ ਹਨ। ਇਸ ਗੀਤ ‘ਚ ਮੈਕਸੀਕੋ ਦੇ ਜੰਗਲਾਂ ‘ਚ ਖੱਜਲ ਖੁਆਰ ਹੁੰਦੇ ਪੰਜਾਬੀ ਨੌਜਵਾਨਾਂ ਦੇ ਦੁੱਖਾਂ ਨੂੰ ਬਿਆਨ ਕੀਤਾ ਗਿਆ ਹੈ। ਗੀਤ ‘ਚ ਦਿਖਾਇਆ ਗਿਆ ਹੈ ਕਿ ਪੰਜਾਬੀ ਦੁੱਖਾਂ ਚ ਵੀ ਕਰਤਾਰ ਤੋਂ ਸਰਬੱਤ ਦਾ ਭਲਾ ਹੀ ਮੰਗਦੇ ਨੇ। ਫ਼ਿਲਮ ਚ ਇਹ ਗੀਤ ਐਮੀ ਵਿਰਕ ਅਤੇ ਬਾਕੀ ਦੇ ਕਲਾਕਾਰਾਂ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਨੂੰ ਮਿਊਜ਼ਿਕ Bhai Manna Singh ਨੇ ਦਿੱਤਾ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹੋਰ ਪੜ੍ਹੋ : ਸਭ ਤੋਂ ਵੱਡੇ ਸਿਆਸੀ ਡਰਾਮੇ ਵਾਲੀ ਵੈੱਬ ਸੀਰੀਜ਼ ‘ਚੌਸਰ’ ਨੇ ਦਰਸ਼ਕਾਂ ਦੇ ਨਾਲ ਜਿੱਤਿਆ ਕਲਾਕਾਰਾਂ ਦਾ ਵੀ ਦਿਲ, ਨਾਮੀ ਸੰਗੀਤਕਾਰ ਸਚਿਨ ਆਹੂਜਾ ਨੇ ਕਿਹਾ-ਜ਼ਰੂਰ ਦੇਖੋ ‘ਚੌਸਰ’ ਦਿ ਪਾਵਰ ਗੇਮਜ਼’ ਵੈੱਬ ਸੀਰੀਜ਼

aaja mexico challiye

ਆਜਾ ਮੈਕਸੀਕੋ ਚੱਲੀਏ ਫ਼ਿਲਮ ਨੂੰ ਰਾਕੇਸ਼ ਧਵਨ ( Rakesh Dhawan ) ਨੇ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ । ਉਹ ਇਸ ਫ਼ਿਲਮ ਦੇ ਨਾਲ ਡਾਇਰੈਕਸ਼ਨ ‘ਚ ਕਦਮ ਰੱਖ ਰਹੇ ਹਨ। ਫ਼ਿਲਮ ਦੀ ਕਹਾਣੀ ਮੈਕਸੀਕੋ ਦੇ ਜੰਗਲਾਂ ਰਾਹੀਂ ਡੌਂਕੀ ਲਾ ਕੇ ਅਮਰੀਕਾ ਪਹੁੰਚਣ ਵਾਲੇ ਪੰਜਾਬ ਦੇ ਨੌਜਵਾਨਾਂ ਦੇ ਆਲੇ-ਦੁਆਲੇ ਘੁੰਮਦੀ ਹੋਈ ਨਜ਼ਰ ਆਵੇਗੀ। ਇਸ ਫ਼ਿਲਮ ਚ ਉਨ੍ਹਾਂ ਨੌਜਵਾਨਾਂ ਦਾ ਦੁੱਖਾਂ ਤੇ ਸੰਘਰਸ਼ ਦੀ ਕਾਹਣੀ ਨੂੰ ਬਿਆਨ ਕੀਤਾ ਜਾਵੇਗਾ, ਜੋ ਕਿ ਆਪਣੇ ਘਰ ਦੀਆਂ ਮਜ਼ਬੂਰੀਆਂ ਕਰਕੇ ਰੋਜ਼ੀ ਰੋਟੀ ਦੀ ਖਾਤਿਰ ਡੌਂਕੀ ਲੈ ਕੇ ਵੱਡੇ ਦੇਸ਼ਾਂ ਚ ਪਹੁੰਚਣ ਦੀ ਕੋਸ਼ਿਸ ਕਰਦੇ ਹਨ। ਇਹ ਫ਼ਿਲਮ 25 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network