ਐਂਡਵੇਚਰ, ਐਕਸ਼ਨ ਤੇ ਥ੍ਰੀਲਰ ਦੇ ਨਾਲ ਭਰਿਆ ਨਿੰਜਾ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਦੂਰਬੀਨ’ ਦਾ ਸ਼ਾਨਦਾਰ ਟਰੇਲਰ ਹੋਇਆ ਰਿਲੀਜ਼, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  September 17th 2019 03:25 PM |  Updated: September 17th 2019 03:26 PM

ਐਂਡਵੇਚਰ, ਐਕਸ਼ਨ ਤੇ ਥ੍ਰੀਲਰ ਦੇ ਨਾਲ ਭਰਿਆ ਨਿੰਜਾ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਦੂਰਬੀਨ’ ਦਾ ਸ਼ਾਨਦਾਰ ਟਰੇਲਰ ਹੋਇਆ ਰਿਲੀਜ਼, ਦੇਖੋ ਵੀਡੀਓ

ਨਿੰਜਾ ਦੀ ਆਉਣ ਵਾਲੀ ਫ਼ਿਲਮ ‘ਦੂਰਬੀਨ’ ਜਿਸ ਨੂੰ ਲੈ ਕੇ ਦਰਸ਼ਕਾਂ ਵੱਲੋਂ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਸਰੋਤਿਆਂ ‘ਚ ਉਤਸੁਕਤਾ ਨੂੰ ਹੋਰ ਵਧਾਉਂਦੇ ਹੋਏ ਫ਼ਿਲਮ ਦੇ ਪ੍ਰੋਡਿਊਸਰਾਂ ਵੱਲੋਂ ਫ਼ਿਲਮ ਦਾ ਟਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ। ਜੀ ਹਾਂ ‘ਦੂਰਬੀਨ’ ਫ਼ਿਲਮ ਦਾ ਟਰੇਲਰ ਦਰਸ਼ਕਾਂ ਦੀ ਝੋਲੀ ਪੈ ਚੁੱਕਿਆ ਹੈ। ਟਰੇਲਰ ਬਹੁਤ ਹੀ ਜ਼ਬਰਦਸਤ ਹੈ ਜਿਸ ‘ਚ ਐਂਡਵੇਚਰ, ਸਸਪੈਂਸ ਤੇ ਐਕਸ਼ਨ ਤੋਂ ਇਲਾਵਾ ਰੋਮਾਂਸ ਤੇ ਕਾਮੇਡੀ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਫ਼ਿਲਮ ‘ਚ ਨਿੰਜਾ ਛਿੰਦਾ ਨਾਂਅ ਦਾ ਕਿਰਦਾਰ ਨਿਭਾ ਰਹੇ ਨੇ। 

ਹੋਰ ਵੇਖੋ:ਨਿੰਜਾ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਦੂਰਬੀਨ’ ਦਾ ਧਮਾਕੇਦਾਰ ਟੀਜ਼ਰ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਿਹਾ ਹੈ ਸਸਪੈਂਸ ਤੇ ਐਕਸ਼ਨ

ਇਸ ਫ਼ਿਲਮ ‘ਚ ਵਾਮਿਕਾ ਗੱਬੀ, ਜੱਸ ਬਾਜਵਾ, ਰੁਪਿੰਦਰ ਰੂਪੀ, ਹੌਬੀ ਧਾਲੀਵਾਲ, ਯੋਗਰਾਜ ਸਿੰਘ, ਕਰਮਜੀਤ ਅਨਮੋਲ, ਗੁਰਪ੍ਰੀਤ ਭੰਗੂ, ਗੁਰਮੀਤ ਸਾਜਨ, ਹਾਰਬੀ ਸੰਘਾ ਅਤੇ ਜੈਸਮੀਨ ਬਾਜਵਾ ਵਰਗੇ ਕਈ ਕਲਾਕਾਰ ਅਹਿਮ ਭੂਮਿਕਾ ਚ ਨਜ਼ਰ ਆਉਣਗੇ। ਦੂਰਬੀਨ ਫ਼ਿਲਮ ਦੇ ਟਰੇਲਰ ਨੂੰ ਯੈਲੋ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟਰੇਲਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

 

View this post on Instagram

 

"DOORBEEN" In cinemas 27th September

A post shared by NINJA™ (@its_ninja) on

ਦੂਰਬੀਨ ਫ਼ਿਲਮ ਦੀ ਕਹਾਣੀ ਸੁਖਰਾਜ ਸਿੰਘ ਵੱਲੋਂ ਲਿਖੀ ਗਈ ਹੈ ਤੇ ਇਸ਼ਾਨ ਚੋਪੜਾ ਦੇ ਨਿਰਦੇਸ਼ਨ ਹੇਠ ਬਣਾਇਆ ਗਿਆ ਹੈ। ਪਿਆਰ, ਐਕਸ਼ਨ, ਸਸਪੈਂਸ ਤੇ ਕਾਮੇਡੀ ਦੇ ਨਾਲ ਭਰਪੂਰ ਇਹ ਫ਼ਿਲਮ ਦਰਸ਼ਕਾਂ ਦੇ ਲਈ ਫੁਲ ਪੈਕੇਜ ਸਾਬਿਤ ਹੋਵੇਗੀ ਤੇ ਨੌਜਵਾਨਾਂ ਨੂੰ ਚੰਗਾ ਸੰਦੇਸ਼ ਦੇਵੇਗੀ। ਇਸ ਤੋਂ ਇਲਾਵਾ ਫ਼ਿਲਮ ਤੋਂ ਹੋਣ ਵਾਲੀ ਕਮਾਈ ‘ਚੋਂ 20 ਪ੍ਰਤੀਸ਼ਤ ਹਿੱਸਾ ਪਿਛਲੇ ਦਿਨੀਂ ਆਏ ਪੰਜਾਬ ‘ਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਦਿੱਤਾ ਜਾਵੇਗਾ। ਫਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ ਸੁਖਰਾਜ ਰੰਧਾਵਾ, ਜੁਗਰਾਜ ਬੱਲ, ਯਾਦਵਿੰਦਰ ਵਿਰਕ। ਦੂਰਬੀਨ ਫ਼ਿਲਮ ਨੂੰ 27 ਸਤੰਬਰ ਨੂੰ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਪੂਰੀ ਦੁਨੀਆਂ ‘ਚ ਰਿਲੀਜ਼ ਕੀਤਾ ਜਾਵੇਗਾ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network