ਫ਼ਿਲਮੀ ਜਗਤ ਦੀ ਦਿੱਗਜ ਅਦਾਕਾਰਾ ਨਿਰਮਲ ਰਿਸ਼ੀ ਵੀ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਨ ਲਈ ਪਹੁੰਚੇ ਦਿੱਲੀ ਕਿਸਾਨ ਅੰਦੋਲਨ ‘ਚ
ਪੰਜਾਬ ਦਾ ਕਿਸਾਨ ਜੋ ਕਿ ਹੁਣ ਦੇਸ਼ ਦੀ ਆਵਾਜ਼ ਬਣ ਗਿਆ ਹੈ । ਜੀ ਹਾਂ ਕੇਂਦਰ ਸਰਕਾਰ ਦੇ ਮਾਰੂ ਖੇਤੀ ਬਿੱਲਾਂ ਦੇ ਖਿਲਾਫ਼ ਆਵਾਜ਼ ਉਠਾਉਣ ਵਾਲੇ ਪੰਜਾਬੀ ਕਿਸਾਨਾਂ ਨੂੰ ਹੁਣ ਪੂਰੇ ਦੇਸ਼ ਦਾ ਸਮਰਥਨ ਮਿਲ ਗਿਆ ਹੈ । ਜਿਸ ਕਰਕੇ ਦਿੱਲੀ ਦੇ ਬਾਰਡਰਾਂ ਉੱਤੇ ਡਟੇ ਹੋਏ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ ।
ਹੋਰ ਪੜ੍ਹੋ : ਗਾਇਕ ਗੁਰਵਿੰਦਰ ਬਰਾੜ ਨੇ ਦੇਖਿਆ ਮੋਦੀ ਦਾ ਅਸਲ ਰੂਪ, ਲੋਕਾਂ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ
ਕਿਸਾਨਾਂ ਦੇ ਨਾਲ ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਨਾਲ ਖੜੇ ਹੋਏ ਨੇ । ਪੰਜਾਬੀ ਫ਼ਿਲਮਾਂ ਦੀ ਬੇਬੇ ਨਿਰਮਲ ਰਿਸ਼ੀ ਵੀ ਟਿੱਕਰੀ ਬਾਰਡਰ ਦਿੱਲੀ ਵਿਖੇ ਪਹੁੰਚੇ । ਜਿਥੇ ਉਨ੍ਹਾਂ ਨੇ ਕਿਸਾਨ ਵੀਰਾਂ ਤੇ ਭੈਣਾਂ ਦੇ ਨਾਲ ਗੱਲਬਾਤ ਕੀਤੀ ।
ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਵੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨਾਲ ਟਿੱਕਰੀ ਬਾਰਡਰ ਦਿੱਲੀ ਵਿਖੇ ਮਲਕੀਤ ਰੌਣੀ, ਬਿੰਦੂ ਗਗਨ ਰੰਧਾਵਾ ਅਰਜਣ ਰਿਸ਼ੀ ਅਤੇ ਹੋਰ ਸਾਥੀ’ ।