ਗਾਇਕ ਨਿਰਵੈਰ ਪੰਨੂ ਨੇ ਆਪਣੇ ਨਵੇਂ ਗੀਤ ‘Vacation’ ਦੇ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਗੀਤ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  January 12th 2021 08:47 AM |  Updated: January 11th 2021 08:09 PM

ਗਾਇਕ ਨਿਰਵੈਰ ਪੰਨੂ ਨੇ ਆਪਣੇ ਨਵੇਂ ਗੀਤ ‘Vacation’ ਦੇ ਨਾਲ ਜਿੱਤਿਆ ਦਰਸ਼ਕਾਂ ਦਾ ਦਿਲ, ਗੀਤ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਪੰਜਾਬੀ ਗਾਇਕ ਨਿਰਵੈਰ ਪੰਨੂ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਉਹ ‘Vacation’ ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ । ਇਸ ਗੀਤ ਨੂੰ ਵੀ ਨਿਰਵੈਰ ਪੰਨੂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ ।

inside pic of niravair pannu  ਹੋਰ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਗਾਇਕ ਰਣਜੀਤ ਬਾਵਾ ਨੇ ਆਪਣੇ ਨਵੇਂ ਘਰ ਦਾ ਕੀਤਾ ਮਹੂਰਤ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Rav Hanjra ਨੇ ਲਿਖੇ ਤੇ ਮਿਊਜ਼ਿਕ Snappy ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਤੇਜ਼ੀ ਸੰਧੂ ਨੇ ਡਾਇਰੈਕਟ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਨਿਰਵੈਰ ਪੰਨੂ ਤੇ ਫੀਮੇਲ ਮਾਡਲ।

nirvair pannu pic

ਵੀਡੀਓ ਨੂੰ Gringo Entertainments ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ । ਜੇ ਗੱਲ ਕਰੀਏ ਨਿਰਵੈਰ ਪੰਨੂ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਕਈ ਹਿੱਟ ਗੀਤ ਦੇ ਚੁੱਕੇ ਹਨ । ਹਾਲ ਹੀ ‘ਚ ਉਹ ਕਿਸਾਨੀ ਗੀਤ ‘ਸਵਾ ਲੱਖ ਦਿੱਲੀਏ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ । ਜਿਸ ਨੂੰ ਉਨ੍ਹਾਂ ਨੇ ਦਿੱਲੀ ‘ਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਰਪਿਤ ਕੀਤਾ ਸੀ ।

nirvari pannu new song vacation


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network