ਦੇਖੋ ਵੀਡੀਓ: ਗਾਇਕ ਨਿਰਵੈਰ ਪੰਨੂ ਦਾ ਨਵਾਂ ਗੀਤ ‘Balle Balle’ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗੀਤ ਛਾਇਆ ਟਰੈਂਡਿੰਗ ‘ਚ

Reported by: PTC Punjabi Desk | Edited by: Lajwinder kaur  |  July 08th 2021 11:04 AM |  Updated: July 08th 2021 11:04 AM

ਦੇਖੋ ਵੀਡੀਓ: ਗਾਇਕ ਨਿਰਵੈਰ ਪੰਨੂ ਦਾ ਨਵਾਂ ਗੀਤ ‘Balle Balle’ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗੀਤ ਛਾਇਆ ਟਰੈਂਡਿੰਗ ‘ਚ

ਚੱਕਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਜਗ੍ਹਾ ਬਨਾਉਣ ਵਾਲੇ ਗਾਇਕ ਨਿਰਵੈਰ ਪੰਨੂ ਆਪਣੇ ਇੱਕ ਹੋਰ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਉਹ ‘Balle Balle’ ਟਾਈਟਲ ਹੇਠ ਬੀਟ ਸੌਂਗ ਲੈ ਕੇ ਆਏ ਨੇ।

inside image of nirvair pannu song balle balle released image source- youtube

ਹੋਰ ਪੜ੍ਹੋ : ਗਾਇਕ ਸੁੱਖ ਖਰੌੜ ਨੇ ਸਾਂਝੀ ਕੀਤੀ ਆਪਣੀ ਪਤਨੀ ਦੇ ਨਾਲ ਇਹ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ

ਹੋਰ ਪੜ੍ਹੋ : ਪਰਮੀਸ਼ ਵਰਮਾ ਦਾ ਗੀਤ ‘Dil Da Showroom’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

singer nirvair pannu image source- youtube

ਇਸ ਗੀਤ ‘ਚ ਉਹ ਪੰਜਾਬੀ ਗੱਭਰੂ ਦੀਆਂ ਸ਼ਿਫਤਾਂ ਕਰਦੇ ਹੋਏ ਨਜ਼ਰ ਆ ਰਹੇ ਨੇ। Sajawalpuria Pandit ਨੇ ਇਸ ਗੀਤ ਦੇ ਬੋਲ ਲਿਖੇ ਨੇ ਤੇ Deep Royce ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾਏ ਨੇ। ਤੇਜੀ ਸੰਧੂ ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਨਿਰਵੈਰ ਪੰਨੂ ਤੇ ਫੀਮੇਲ ਮਾਡਲ Priyanka Khera । ਇਸ ਗੀਤ ਨੂੰ JUKE DOCK ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ।

punjabi singer nirvair pannu image source- youtube

ਜੇ ਗੱਲ ਕਰੀਏ ਨਿਰਵੈਰ ਪੰਨੂ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਉਹ Don’t Know Why’, ‘ਸਿਟੀ ਆਫ ਗੋਲਡ’, ‘ਕੁੜਤਾ ਪਜਾਮਾ’, ‘ਸੈਲਿਊਟ’, ‘ਗੱਭਰੂ’, ‘ਉਡੀਕਾਂ’, ‘ਰੇਜ਼ ਵਰਗੇ’, ‘ਸ਼ੇਰ ਸਰਦਾਰ’ ਵਰਗੇ ਸੁਪਰ ਹਿੱਟ ਗੀਤਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network