ਨਿਸ਼ਾ ਬਾਨੋ ਦਾ ‘NATURE’ ਗੀਤ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਪੰਜਾਬੀ ਐਕਟਰੈੱਸ ਤੇ ਗਾਇਕਾ ਨਿਸ਼ਾ ਬਾਨੋ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ਨੈਚਰ (NATURE) ਟਾਈਟਲ ਹੇਠ ਪਿਆਰ ਜਿਹਾ ਸੌਂਗ ਲੈ ਕੇ ਆਏ ਨੇ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।
Image Source - youtube
ਹੋਰ ਪੜ੍ਹੋ: ਗਾਇਕ ਏ ਕੇਅ ਦਾ ਨਵਾਂ ਗੀਤ ‘Taare’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ
Image Source - youtube
ਇਸ ਗੀਤ ‘ਚ ਉਨ੍ਹਾਂ ਨੇ ਪਤੀ-ਪਤਨੀ ਦੀ ਨੋਕ ਝੋਕ ਨੂੰ ਬਿਆਨ ਕੀਤਾ ਹੈ । ਇਸ ਗੀਤ ਦੇ ਬੋਲ Geeta Kahlanwali ਨੇ ਲਿਖੇ ਨੇ ਤੇ ਮਿਊਜ਼ਿਕ Musical Affiar ਨੇ ਦਿੱਤਾ ਹੈ। ਗਾਣੇ ਦਾ ਕਮਾਲ ਦਾ ਵੀਡੀਓ Ankur Chaudhary ਨੇ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਨਿਸ਼ਾ ਬਾਨੋ ਤੇ ਜੱਗੀ ਖਰੌੜ। ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
Image Source - youtube
ਜੇ ਗੱਲ ਕਰੀਏ ਨਿਸ਼ਾ ਬਾਨੋ ਤੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਐਕਟਿਵ ਨੇ । ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੀ ਹੈ।