ਨਿਸ਼ਾ ਬਾਨੋ ਨੇ ਜੈਸਮੀਨ ਸੈਂਡਲਾਸ ਦੇ ਨਾਲ ਸਾਂਝਾ ਕੀਤਾ ਵੀਡੀਓ, ਪ੍ਰਸ਼ੰਸਕਾਂ ਨੇ ਵੀਡੀਓ ਵੇਖ ਦਿੱਤਾ ਇਸ ਤਰ੍ਹਾਂ ਦਾ ਪ੍ਰਤੀਕਰਮ

Reported by: PTC Punjabi Desk | Edited by: Shaminder  |  January 09th 2023 01:58 PM |  Updated: January 09th 2023 01:58 PM

ਨਿਸ਼ਾ ਬਾਨੋ ਨੇ ਜੈਸਮੀਨ ਸੈਂਡਲਾਸ ਦੇ ਨਾਲ ਸਾਂਝਾ ਕੀਤਾ ਵੀਡੀਓ, ਪ੍ਰਸ਼ੰਸਕਾਂ ਨੇ ਵੀਡੀਓ ਵੇਖ ਦਿੱਤਾ ਇਸ ਤਰ੍ਹਾਂ ਦਾ ਪ੍ਰਤੀਕਰਮ

ਨਿਸ਼ਾ ਬਾਨੋ (Nisha Bano) ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਨ । ਹੁਣ ਤੱਕ ਉਨ੍ਹਾਂ ਨੇ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਉਣ ਵਾਲੀ ਨਿਸ਼ਾ ਬਾਨੋ ਨੇ ਇੰਡਸਟਰੀ ‘ਚ ਆਪਣੀ ਜਗ੍ਹਾ ਬਨਾਉਣ ਦੇ ਲਈ ਲੰਮਾ ਸਮਾਂ ਸੰਘਰਸ਼ ਕੀਤਾ ਹੈ ਅਤੇ ਇਸੇ ਸੰਘਰਸ਼ ਦੀ ਬਦੌਲਤ ਉਨ੍ਹਾਂ ਦਾ ਨਾਮ ਪੰਜਾਬੀ ਇੰਡਸਟਰੀ ਦੀਆਂ ਨਾਮੀ ਹੀਰੋਇਨਾਂ ਦੀ ਲਿਸਟ ‘ਚ ਸ਼ਾਮਿਲ ਹੈ ।

nisha bano image From instagram

ਹੋਰ ਪੜ੍ਹੋ : ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦੇ ਘਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਸਮੁੱਚੀ ਕੌਮ ਨੂੰ ਕੀਤੀ ਖ਼ਾਸ ਅਪੀਲ

ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਗਾਇਕਾ ਜੈਸਮੀਨ ਸੈਂਡਲਾਸ ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਦੋਵੇਂ ਜਣੀਆਂ ਬਹੁਤ ਹੀ ਖੁਸ਼ ਦਿਖਾਈ ਦੇ ਰਹੀਆਂ ਹਨ । ਜਿਉੇਂ ਹੀ ਨਿਸ਼ਾ ਬਾਨੋ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਪ੍ਰਸ਼ੰਸਕਾਂ ਨੇ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇਣੇ ਸ਼ੁਰੂ ਕਰ ਦਿੱਤੇ।

Image Source : Instagram

ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਰਣਜੀਤ ਬਾਵਾ ਦੇ ਖਾਸ ਦੋਸਤ ਡਿਪਟੀ ਵੋਹਰਾ ਦਾ ਦਿਹਾਂਤ, ਗਾਇਕ ਨੇ ਭਾਵੁਕ ਪੋਸਟ ਕੀਤੀ ਸਾਂਝੀ

ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਨੇ ਪ੍ਰਤੀਕਰਮ ਦਿੰਦੇ ਹੋਏ ਇੱਕ ਯੂਜ਼ਰ ਨੇ ਲਿਖਿਆ ‘ਨਿਸ਼ਾ ਜੀ ਸਾਥ ਹੋ ਉਸਕੇ ਗੁਣ ਨਾ ਲੈ ਲੇਨਾ, ਵੋ ਪੰਜਾਬੀ ਇੰਡਸਟਰੀ ਕੀ ਉਰਫੀ ਹੈ’।ਇੱਕ ਹੋਰ ਨੇ ਲਿਖਿਆ ਕਿ ‘ਸੱਚ ਗੱਲ ਦੱਸਾਂ…ਇਹ ਸਭ ਫੇਕ ‘ਤੇ ਝੂਠਾ ਆ…ਇੰਸਟਾਗ੍ਰਾਮ ‘ਤੇ ਉਹ ਨਹੀਂ ਦਿੱਸਦਾ ਜੋ ਰੀਅਲ ‘ਚ ਹੁੰਦਾ’।

Jasmine Sandlas Image Source : Instagram

ਇੱਕ ਹੋਰ ਨੇ ਲਿਖਿਆ ‘ਡਰੈੱਸ ਦੇਖੋ ਇਸਕਾ ਜੋ ਪਹਿਨ ਕੇ ਪਿਕ ਅਪਲੋਡ ਕੀ ਹੈ’।ਇਸ ਤੋਂ ਇਲਾਵਾ ਯੂਜ਼ਰਸ ਨੇ ਹੋਰ ਵੀ ਕਈ ਕਮੈਂਟਸ ਕੀਤੇ ਹਨ।  ਦੱਸ ਦਈਏ ਕਿ ਨਿਸ਼ਾ ਬਾਨੋ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ, ਉੱਥੇ ਹੀ ਜੈਸਮੀਨ ਸੈਂਡਲਾਸ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network