ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ‘ਤੇ ਗਾਇਕ ਹਰਫ ਚੀਮਾ ਨੇ ਕਿਸਾਨਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਸਾਂਝੀਆਂ ਕੀਤੀਆਂ ਕਿਸਾਨੀ ਅੰਦੋਲਨ ਦੀਆਂ ਖਾਸ ਤਸਵੀਰਾਂ
ਦਿਲੀ ਦੀਆਂ ਬਰੂਹਾਂ ਉੱਤੇ ਬੈਠੇ ਕਿਸਾਨਾਂ ਨੂੰ ਸੱਤ ਮਹੀਨੇ ਪੂਰੇ ਹੋ ਗਏ ਨੇ। ਕਿਸਾਨ ਕਾਲੇ ਬਿੱਲਾਂ ਨੂੰ ਰੱਦ ਕਰਵਾਉਂਣ ਦੇ ਲਈ ਲਗਾਤਾਰ ਸੰਘਰਸ਼ ਕਰ ਰਹੇ ਨੇ। ਪਰ ਹੰਕਾਰੀ ਹੋਈ ਸਰਕਾਰ ਆਪਣੀ ਤਾਨਾਸ਼ਾਹੀ ਨੀਤੀ ਦਾ ਮੁਜ਼ਹਾਰਾ ਕਰ ਰਹੀ ਹੈ। ਸੱਤ ਮਹੀਨੇ ਹੋਣ ‘ਤੇ ਵੱਖ-ਵੱਖ ਥਾਵਾਂ ਉੱਤੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ।
image source- instagram
ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੇ ਨੇ ਇਸ ਸਰਦਾਰ ਗੱਭਰੂ ਨੂੰ ਕੀ ਤੁਸੀਂ ਪਹਿਚਾਣਿਆ? ਅੱਜ ਹੈ ਪੰਜਾਬੀ ਮਿਊਜ਼ਿਕ ਜਗਤ ਦਾ ਨਾਮੀ ਗਾਇਕ !
image source- instagram
ਕਿਸਾਨੀ ਗਾਇਕ ਹਰਫ ਚੀਮਾ ਜੋ ਕਿ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ। ਕਿਸਾਨਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਲਿਖਿਆ ਹੈ।–‘ਦਿੱਲੀ ‘ਚ ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋ ਗਏ ਨੇ ਸਿਰ ਝੁਕਦਾ ਉਹਨਾਂ ਲੋਕਾਂ ਅੱਗੇ ਜੋ ਪਹਿਲੇ ਦਿਨ ਤੋਂ ਆਪਣੀ ਹੌਂਦ,ਅਣਖ ਬਚਾਉਣ ਲਈ ਦਿੱਲੀ ਦੇ ਬਾਡਰਾਂ ਤੇ ਡਟੇ ਹੋਏ ਨੇ?kisaan majdoor ekta zindabaad’ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
image source- instagram
ਦੱਸ ਦਈਏ ਹਾਲ ਹੀ ‘ਚ ਹਰਫ ਚੀਮਾ ਆਪਣੇ ਕਿਸਾਨੀ ਗੀਤ ਜ਼ਿੰਦਗੀ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਗੀਤ ‘ਚ ਉਨ੍ਹਾਂ ਨੇ ਕਿਸਾਨ ਦੀ ਜ਼ਿੰਦਗੀ ਦੀਆਂ ਦੁੱਖ-ਤਕਲੀਫਾਂ ਨੂੰ ਬਹੁਤ ਹੀ ਭਾਵੁਕ ਢੰਗ ਦੇ ਨਾਲ ਬਿਆਨ ਕੀਤਾ ਸੀ। ਇਸ ਤੋਂ ਪਹਿਲਾਂ ਵੀ ਉਹ ਕਈ ਕਿਸਾਨੀ ਗੀਤ ਲੈ ਕੇ ਆ ਚੁੱਕੇ ਨੇ।
View this post on Instagram