ਅਮਰਿੰਦਰ ਗਿੱਲ ਦੀ ਆਵਾਜ਼ ਵਿੱਚ ਗੋਲਕ ਬੁਗਨੀ ਬੈਂਕ ਤੇ ਬਟੁਆ ਦਾ ਇਕ ਹੋਰ ਗੀਤ ਹੋਇਆ ਰਿਲੀਜ਼

Reported by: PTC Punjabi Desk | Edited by: Gourav Kochhar  |  April 06th 2018 12:26 PM |  Updated: April 06th 2018 12:34 PM

ਅਮਰਿੰਦਰ ਗਿੱਲ ਦੀ ਆਵਾਜ਼ ਵਿੱਚ ਗੋਲਕ ਬੁਗਨੀ ਬੈਂਕ ਤੇ ਬਟੁਆ ਦਾ ਇਕ ਹੋਰ ਗੀਤ ਹੋਇਆ ਰਿਲੀਜ਼

New Song Of Golak, Bugni, Bank Te Batua - Lakh Wari:

ਪੰਜਾਬੀ ਫਿਲਮ 'ਗੋਲਕ ਬੁਗਨੀ ਬੈਂਕ ਤੇ ਬਟੁਆ' ਦਾ ਟਰੇਲਰ ਜਿਥੇ ਲੋਕਾਂ ਦੇ ਢਿੱਡੀਂ ਪੀੜਾਂ ਪਾ ਰਿਹਾ ਹੈ, ਉਥੇ ਫਿਲਮ ਦੇ ਰਿਲੀਜ਼ ਹੋਏ ਦੋਵੇਂ ਗੀਤ 'ਐਸੀ ਤੈਸੀ' ਤੇ 'ਸੈਲਫੀ' ਵੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਅੱਜ ਫਿਲਮ ਦਾ ਤੀਜਾ ਗੀਤ 'ਲੱਖ ਵਾਰੀ' ਰਿਲੀਜ਼ ਹੋਇਆ ਹੈ।

Golak Bugni Bank te Batua - Selfie Golak Bugni Bank te Batua - Selfie

ਗੀਤ ਇਸ ਲਈ ਵੀ ਖਾਸ ਹੈ ਕਿਉਂਕਿ ਇਸ ਨੂੰ ਆਵਾਜ਼ ਅਮਰਿੰਦਰ ਗਿੱਲ ਨੇ ਦਿੱਤੀ ਹੈ। ਅਮਰਿੰਦਰ ਦੀ ਮਿੱਠੀ ਆਵਾਜ਼ 'ਚ ਗੀਤ ਹੋਰ ਵੀ ਖੂਬਸੂਰਤ ਹੋ ਗਿਆ ਹੈ। ਗੀਤ ਨੂੰ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ, ਜਦਕਿ ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ।

Golak Bugni Bank te Batua - Aisi Taisi Golak Bugni Bank te Batua - Aisi Taisi

ਦੱਸਣਯੋਗ ਹੈ ਕਿ 'ਗੋਲਕ ਬੁਗਨੀ ਬੈਂਕ ਤੇ ਬਟੁਆ Golak, Bugni, Bank Te Batua' ਫਿਲਮ 13 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੂੰ ਡਾਇਰੈਕਟ ਸ਼ਿਤਿਜ ਚੌਧਰੀ ਨੇ ਕੀਤਾ ਹੈ ਤੇ ਇਸ ਦੇ ਪ੍ਰੋਡਿਊਸਰ ਕਾਰਜ ਗਿੱਲ ਤੇ ਤਲਵਿੰਦਰ ਹੇਅਰ ਹਨ। ਫਿਲਮ 'ਚ ਹਰੀਸ਼ ਵਰਮਾ, ਸਿਮੀ ਚਾਹਲ, ਅਮਰਿੰਦਰ ਗਿੱਲ, ਅਦਿਤੀ ਸ਼ਰਮਾ, ਬੀ. ਐੱਨ. ਸ਼ਰਮਾ ਤੇ ਜਸਵਿੰਦਰ ਭੱਲਾ ਸਮੇਤ ਕਈ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਮਸਤੀ ਤੇ ਰੋਮਾਂਸ ਨਾਲ ਭਰਪੂਰ ਇਸ ਫਿਲਮ 'ਚ ਨੋਟਬੰਦੀ ਦੀ ਮਾਰ ਝੱਲ ਰਹੇ ਕੁੜੀ-ਮੁੰਡੇ ਦੀ ਕਹਾਣੀ ਨੂੰ ਕਾਮੇਡੀ ਦਾ ਤੜਕਾ ਲਗਾ ਕੇ ਪੇਸ਼ ਕੀਤਾ ਗਿਆ ਹੈ।

Golak Bugni Bank te Batua Golak Bugni Bank te Batua

 

ਲੈ ਜੱਟਾ ਖਿੱਚ ਸੈਲਫ਼ੀ, ਜੱਟੀ ਨਚੂਗੀ ਤੇਰੀ ਬਾਂਹ ਫੱੜ ਕੇ

ਸ਼ਾਨਦਾਰ ਟਰੇਲਰ ਤੋਂ ਬਾਅਦ ਮੇਕਰਜ਼ ਨੇ ਪੰਜਾਬੀ ਫਿਲਮ 'ਗੋਲਕ, ਬੁਗਨੀ, ਬੈਂਕ ਤੇ ਬਟੂਆ' ਦਾ ਇਕ ਹੋਰ ਗੀਤ 'ਸੈਲਫ਼ੀ Selfie' ਰਿਲੀਜ਼ ਕਰ ਦਿੱਤਾ ਹੈ। ਇਸ ਗੀਤ 'ਚ ਹਰੀਸ਼ ਵਰਮਾ ਤੇ ਸਿੰਮੀ ਚਹਿਲ ਦੀ ਰੋਮਾਂਟਿਕ ਕੈਮਿਸਟਰੀ ਦਿਖ ਰਹੀ ਹੈ। ਇਸ ਗੀਤ ਦਾ ਮਿਊਜ਼ਿਕ ਜਤਿੰਦਰ ਸ਼ਾਹ ਨੇ ਦਿੱਤਾ ਹੈ। ਇਸ ਗੀਤ ਨੂੰ ਗੁਰਸ਼ਬਦ ਨੇ ਆਪਣੀ ਮਿੱਠੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਗੀਤ ਦੇ ਬੋਲ ਸਿੱਧੂ ਸਰਬਜੀਤ ਵਲੋਂ ਲਿਖੇ ਗਏ ਹਨ। ਸ਼ਿਤਿਜ ਚੌਧਰੀ ਵੱਲੋਂ ਨਿਰਦੇਸ਼ਿਤ ਇਹ ਫਿਲਮ 13 ਅਪ੍ਰੈਲ 2018 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਗੋਲਕ ਬੁਗਨੀ ਬੈਂਕ ਤੇ ਬਟੁਆ ਗੋਲਕ ਬੁਗਨੀ ਬੈਂਕ ਤੇ ਬਟੁਆ

ਜ਼ਿਕਰਯੋਗ ਹੈ ਕਿ 'ਰਿਦਮ ਬੁਆਏਜ਼' ਤੇ 'ਹੇਅਰ ਓਮ ਜੀ ਸਟੂਡੀਓਜ਼' ਬੈਨਰ ਹੇਠ ਬਣੀ ਇਹ ਫ਼ਿਲਮ ਨੋਟਬੰਦੀ ਦੀ ਗੱਲ ਕਰਦੀ ਹੈ, ਜਦੋਂ ਰਾਤੋ-ਰਾਤ 1000 ਤੇ 500 ਦੇ ਨੋਟ ਬੰਦ ਹੋਣ ਕਰਕੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਿਆ ਸੀ। ਫ਼ਿਲਮ ਅਜਿਹੀ ਕਹਾਣੀ ਬਿਆਨ ਕਰਦੀ ਹੈ, ਜੋ ਮਨੋਰੰਜਕ ਵੀ ਹੈ ਤੇ ਸੰਦੇਸ਼ਮਈ ਵੀ। ਫਿਲਮ ਵਿਚ ਹਰੀਸ਼ ਵਰਮਾ ਤੇ ਸਿੰਮੀ ਚਹਿਲ ਮੁੱਖ ਭੂਮਿਕਾ 'ਚ ਹਨ। ਉਨ੍ਹਾਂ ਤੋਂ ਇਲਾਵਾ ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਅਨੀਤਾ ਦੇਵਗਣ ਤੇ ਵਿਜੇ ਟੰਡਨ ਦੇ ਕਿਰਦਾਰ ਵੀ ਫ਼ਿਲਮ ਦੀ ਰਫ਼ਤਾਰ ਨੂੰ ਵਧਾਉਣਗੇ। ਫਿਲਮ ਵਿਚ ਮਹਿਮਾਨ ਅਦਾਕਾਰ ਦੇ ਤੌਰ 'ਤੇ ਅਮਰਿੰਦਰ ਗਿੱਲ ਤੇ ਅਦਿਤੀ ਸ਼ਰਮਾ ਨੂੰ ਲਿਆ ਗਿਆ ਹੈ। ਅਮਰਿੰਦਰ ਦਾ ਇਸ ਫਿਲਮ ਵਿਚ ਸ਼ੁੱਧ ਦੇਸੀ ਪੇਂਡੂ ਰੂਪ ਦਰਸ਼ਕਾਂ ਨੂੰ ਹੋਰ ਵੀ ਚੰਗਾ ਲੱਗਣ ਵਾਲਾ ਹੈ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network