ਫ਼ਿਲਮ ‘ਜਵਾਈ ਭਾਈ’ ਦੇ ਸੈੱਟ ਤੋਂ ਤਸਵੀਰਾਂ ਆਈਆਂ ਸਾਹਮਣੇ, ਪਰਮਿੰਦਰ ਗਿੱਲ ਅਤੇ ਨਿਸ਼ਾ ਬਾਨੋ ਮੁੱਖ ਕਿਰਦਾਰਾਂ ‘ਚ ਆਉਣਗੇ ਨਜ਼ਰ
ਫ਼ਿਲਮ ‘ਜਵਾਈ ਭਾਈ’ (Jawai Bhai) ਦੀ ਸ਼ੂਟਿੰਗ ਏਨੀਂ ਦਿਨੀਂ ਜ਼ੋਰ ਸ਼ੋਰ ਦੇ ਨਾਲ ਚੱਲ ਰਹੀ ਹੈ । ਇਸ ਫ਼ਿਲਮ ‘ਚ ਅਦਾਕਾਰਾ ਪਰਮਿੰਦਰ ਗਿੱਲ (Parminder Gill) , ਨਿਸ਼ਾ ਬਾਨੋ, ਸਮੀਰ ਮਾਹੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ । ਫ਼ਿਲਮ ਦੀ ਸ਼ੂਟਿੰਗ ਦੇ ਦੌਰਾਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਪਰਮਿੰਦਰ ਗਿੱਲ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰੇ ਵੀ ਦਿਖਾਈ ਦੇਣਗੇ । ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ ਵਿੱਕੀ ਸਿੰਘ ਨੇ ।
ਹੋਰ ਪੜ੍ਹੋ : ਨਿਸ਼ਾ ਬਾਨੋ ਨੇ ‘ਨੀ ਮੈਂ ਸੱਸ ਕੁੱਟਣੀ’ ਦਾ ਨਵਾਂ ਪੋਸਟਰ ਕੀਤਾ ਸਾਂਝਾ,ਜਾਣੋਂ ਕਦੋਂ ਰਿਲੀਜ਼ ਹੋਵੇਗੀ ਫ਼ਿਲਮ
ਫ਼ਿਲਮ ਦੇ ਟਾਈਟਲ ਤੋਂ ਹੀ ਸਪੱਸ਼ਟ ਹੈ ਕਿ ਇਹ ਫ਼ਿਲਮ ਜਵਾਈਆਂ ਦੇ ਇੱਜ਼ਤ ਮਾਣ ਦੀ ਗੱਲ ਕਰੇਗੀ । ਪਰਮਿੰਦਰ ਗਿੱਲ ਇਸ ਤੋਂ ਪਹਿਲਾਂ ਵੀ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਪਰਮਿੰਦਰ ਗਿੱਲ ਗਿੱਲ ਦਾ ਜਨਮ 16 ਸਤੰਬਰ 1970 ਨੂੰ ਲੁਧਿਆਣਾ ਦੇ ਰਾਏਕੋਟ ‘ਚ ਮਾਤਾ ਕ੍ਰਿਸ਼ਨ ਕੌਰ ਦੀ ਕੁੱਖੋਂ ਅਤੇ ਪਿਤਾ ਰਣਜੀਤ ਸਿੰਘ ਮੀਨ ਦੇ ਘਰ ਹੋਇਆ ।
ਉਨ੍ਹਾਂ ਨੇ ਆਪਣੀ ਸਿੱਖਿਆ ਐੱਸਜੀਜੀਜੀ ਕਾਲਜ ਰਾਏਕੋਟ ਤੋਂ ਪੂਰੀ ਕੀਤੀ ।ਸਕੂਲ ਦੌਰਾਨ ਹੀ ਉਨ੍ਹਾਂ ਦੀ ਰੂਚੀ ਅਦਾਕਾਰੀ ਵੱਲ ਸੀ ਅਤੇ ਆਪਣੀ ਇਸ ਕਲਾ ਦਾ ਪ੍ਰਦਰਸ਼ਨ ਉਹ ਸਕੂਲ ਦੇ ਸਮੇਂ ਦੌਰਾਨ ਹੋਣ ਵਾਲੇ ਪ੍ਰੋਗਰਾਮਾਂ ‘ਚ ਭਾਗ ਲੈ ਕੇ ਕਰਦੇ ਰਹਿੰਦੇ ਸਨ । 22 ਸਾਲ ਦੀ ਉਮਰ ‘ਚ ਉਨ੍ਹਾਂ ਦਾ ਵਿਆਹ ਸੁਖਜਿੰਦਰ ਸਿੰਘ ਨਾਲ ਹੋਇਆ ਜੋ ਕਿ ਅਦਾਕਾਰ ਅਤੇ ਨਿਰਦੇਸ਼ਕ ਹਨ ।
View this post on Instagram