ਪਰਮੀਸ਼ ਵਰਮਾ ਲੈ ਕੇ ਆ ਰਹੇ ਨੇ ਆਪਣਾ ਨਵਾਂ ਗੀਤ ‘Zindagi’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
ਪੰਜਾਬੀ ਗਾਇਕ ਪਰਮੀਸ਼ ਵਰਮਾ (parmish verma) ਜਿਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਨਵੇਂ ਆਉਣ ਵਾਲੇ ਗਾਣੇ ਦਾ ਫਰਸਟ ਲੁੱਕ ਪੋਸਟਰ ਸ਼ੇਅਰ ਕਰ ਦਿੱਤਾ ਹੈ। ਉਹ ਜ਼ਿੰਦਗੀ (Zindagi) ਟਾਈਟਲ ਹੇਠ ਗੀਤ ਲੈ ਕੇ ਆ ਰਹੇ ਹਨ। ਇਸ ਗੀਤ ਦਾ ਆਡੀਓ ਪਹਿਲਾਂ ਹੀ ਦਰਸ਼ਕਾਂ ਦਾ ਦਿਲ ਜਿੱਤ ਚੁੱਕਿਆ ਹੈ। ਹੁਣ ਉਹ ਆਪਣੇ ਇਸ ਗੀਤ ਦਾ ਵੀਡੀਓ ਲੈ ਕੇ ਆ ਰਹੇ ਹਨ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਦਿਖਾਏ ਇੱਕ ਤੋਂ ਬਾਅਦ ਇੱਕ ਆਪਣੇ ਕਈ ਅਵਤਾਰ, ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਮਚਾਈ ਤਬਾਹੀ, ਦੇਖੋ ਵੀਡੀਓ
ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ-‘#Zindagi 18 ਮਾਰਚ ਨੂੰ..ਤਾਰੀਕ ਨੋਟ ਕਰ ਲਓ...ਚਲੋ ਚੱਲੀਏ ਟ੍ਰਿਪ ਉੱਤੇ’। ਜੀ ਹਾਂ ਗੀਤ ਦੇ ਪੋਸਟਰ ਉੱਤੇ ਪਰਮੀਸ਼ ਵਰਮਾ ਸਮੁੰਦਰ ਚ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ। ਪੋਸਟਰ ਤੋਂ ਹੀ ਲੱਗਦਾ ਹੈ ਕਿ ਇਹ ਗੀਤ ਦਰਸ਼ਕਾਂ ਨੂੰ ਜ਼ਿੰਦਗੀ ਦੇ ਤਣਾਅ ਤੋਂ ਦੂਰ ਕਰਦੇ ਹੋਏ ਜੀਵਨ ਦਾ ਅਨੰਦ ਲੈਣ ਦੀ ਸਲਾਹ ਦੇਵੇਗਾ। ਪਰਮੀਸ਼ ਦੀ ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਨੇ। ਪਰਮੀਸ਼ ਨੇ ਆਪਣੀ ਇੱਕ ਹੋਰ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਗੋਆ ਚੱਲੀਏ..18 ਤਾਰੀਕ ਨੂੰ #Zindagi?। ਜਿਸ ਤੋਂ ਪਤਾ ਚੱਲਦਾ ਹੈ ਕਿ ਇਸ ਗਾਣੇ ਦਾ ਵੀਡੀਓ ਗੋਆ ‘ਚ ਸ਼ੂਟ ਕੀਤਾ ਹੈ। ਦਰਸ਼ਕਾਂ ਨੂੰ ਗੋਆ ਦੀਆਂ ਖ਼ੂਬਸੂਰਤ ਲੋਕੇਸ਼ਾਨਾਂ ਦੇਖਣ ਨੂੰ ਮਿਲਣਗੀਆਂ । ਇਸ ਗੀਤ ਨੂੰ ਲੈ ਕੇ ਪਰਮੀਸ਼ ਵਰਮਾ ਦੇ ਪ੍ਰਸ਼ੰਸਕ ਕਾਫੀ ਉਤਸੁਕ ਹਨ।
ਦੱਸ ਦਈਏ ਪਰਮੀਸ਼ ਵਰਮਾ ਪੰਜਾਬੀ ਮਨੋਰੰਜਨ ਜਗਤ ਦੇ ਨਾਮੀ ਅਤੇ ਮਲਟੀ ਸਟਾਰ ਕਲਾਕਾਰ ਨੇ। ਉਹ ਬਹੁਤ ਜਲਦ ਆਪਣੇ ਪਿਤਾ ਦੇ ਨਾਲ ‘ਮੈਂ ਤੇ ਬਾਪੂ’ ਟਾਈਟਲ ਹੇਠ ਫ਼ਿਲਮ ਲੈ ਕੇ ਆ ਰਹੇ ਹਨ। ਇਹ ਫ਼ਿਲਮ 22 ਅਪ੍ਰੈਲ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਅਸਲ ਜ਼ਿੰਦਗੀ ਵਿੱਚ ਪਿਉ-ਪੁੱਤਰ ਦੀ ਜੋੜੀ- ਡਾ. ਸਤੀਸ਼ ਵਰਮਾ ਅਤੇ ਪਰਮੀਸ਼ ਵਰਮਾ ਇਕੱਠੇ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਹ ਤਬਾਹ ਟਾਈਟਲ ਹੇਠ ਤਿਆਰ ਹੋਈ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।
View this post on Instagram