ਸਰੀਰ ਲਈ ਬਹੁਤ ਹੀ ਲਾਹੇਵੰਦ ਹੁੰਦੇ ਹਨ ਆੜੂ, ਡਾਈਟ ‘ਚ ਜ਼ਰੂਰ ਕਰੋ ਇਹ ਫ਼ਲ
ਸਰੀਰ ਨੂੰ ਫਿੱਟ ਰੱਖਣ ਦੇ ਲਈ ਪੌਸ਼ਟਿਕ ਤੱਤਾਂ ਦਾ ਭੋਜਨ ‘ਚ ਸ਼ਾਮਿਲ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ । ਅੱਜ ਅਸੀਂ ਤੁਹਾਨੂੰ ਆੜੂ (Peaches)ਖਾਣ ਦੇ ਫਾਇਦੇ ਬਾਰੇ ਦੱਸਾਂਗੇ । ਆੜੂਆਂ ‘ਚ ਵਿਟਾਮਿਨ ਏ ਮੌਜੂਦ ਹੁੰਦਾ ਹੈ । ਜਿਹੜਾ ਕਿ ਅੱਖਾਂ ਨੂੰ ਤੰਦਰੁਸਤ ਰੱਖਣ ‘ਚ ਲਾਭਦਾਇਕ ਹੁੰਦਾ ਹੈ । ਇਸ ਤੋਂ ਇਲਾਵਾ ਇਸ ‘ਚ ਬੀਟਾ ਕੈਰੋਟੀਨ ਵੀ ਮੌਜੂਦ ਹੁੰਦਾ ਹੈ । ਇਸ ਦੇ ਨਾਲ ਹੀ ਜੇ ਤੁਹਾਨੂੰ ਗੁਰਦਿਆਂ ਸਬੰਧੀ ਸਮੱਸਿਆ ਹੈ ਤਾਂ ਆੜੂ ਦਾ ਸੇਵਨ ਜ਼ਰੂਰ ਕਰੋ ਕਿਉਂਕਿ ਇਸ ‘ਚ ਪੋਟਾਸ਼ੀਅਮ ਹੁੰਦਾ ਹੈ ਜੋ ਕਿ ਗੁਰਦਿਆਂ ਲਈ ਬਹੁਤ ਹੀ ਵਧੀਆ ਮੰਨਿਆ ਜਾਂਦਾ ਹੈ ।ਜੇ ਤੁਹਾਨੂੰ ਪੇਟ ਵਿਚ ਦਰਦ, ਕਬਜ਼, ਗੈਸ, ਹੇਮੋਰੋਇਡ ਵਰਗੀਆਂ ਪੇਟ ਦੀਆਂ ਸਮੱਸਿਆਵਾਂ ਹਨ, ਤਾਂ ਨਿਯਮਤ ਤੌਰ ’ਤੇ ਇਸ ਦਾ ਸੇਵਨ ਕਰੋ।
image From google
ਹੋਰ ਪੜ੍ਹੋ : ਅਦਾਕਾਰਾ ਸੋਨੀਆ ਮਾਨ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਵਾਜਿਆ ਗਿਆ, ਅਦਾਕਾਰਾ ਨੇ ਸਾਂਝਾ ਕੀਤਾ ਵੀਡੀਓ
ਇਹ ਜਿਗਰ ਵਿਚੋਂ ਜ਼ਹਿਰੀਲੇ ਪਦਾਰਥ ਬਾਹਰ ਕੱਢਣ ਵਿਚ ਮਦਦ ਕਰਦਾ ਹੈ, ਜੋ ਪੇਟ ਦੀਆਂ ਸਮੱਸਿਆਵਾਂ ਨੂੰ ਵੀ ਦੂਰ ਰਖਦਾ ਹੈ। ਇਸ ਦੇ ਤਾਜ਼ੇ ਪੱਤਿਆਂ ਦਾ ਜੂਸ ਲੈ ਕੇ ਪੀਣ ਨਾਲ ਪੇਟ ਦੇ ਕੀੜੇ-ਮਕੌੜੇ ਵੀ ਮਰ ਜਾਂਦੇ ਹਨ। ਜੇ ਤੁਸੀਂ ਆਪਣਾ ਭਾਰ ਨੂੰ ਕੰਟਰੋਲ ਕਰਨਾ ਚਾਹੁੰਦੇ ਤਾਂ ਆੜੂ ਦਾ ਸੇਵਨ ਕੀਤਾ ਜਾ ਸਕਦਾ ਹੈ ।
image From google
ਕਿਉਂਕਿ ਇਹ ਬਹੁਤ ਹੀ ਘੱਟ ਕੈਲੋਰੀ ਵਾਲਾ ਫ਼ਲ ਹੈ ।ਜਿਸ ਕਾਰਨ ਸਰੀਰ ਨੂੰ ਇਸ ਦੇ ਸੇਵਨ ਦੇ ਨਾਲ ਸਰੀਰ ਨੁੰ ਊਰਜਾ ਮਿਲਦੀ ਹੈ । ਇਸ ਤੋਂ ਇਲਾਵਾ ਇਹ ਫਲ ਹੋਰ ਵੀ ਕਈ ਰੋਗਾਂ ‘ਚ ਲਾਹੇਵੰਦ ਹੁੰਦਾ ਹੈ । ਤੁਸੀਂ ਵੀ ਆੜੂ ਖਾਣ ਤੋਂ ਗੁਰੇਜ਼ ਕਰਦੇ ਹੋ ਤਾਂ ਅੱਜ ਤੋਂ ਹੀ ਆਪਣੀ ਡਾਈਟ ‘ਚ ਆੜੂ ਸ਼ਾਮਿਲ ਕਰੋ। ਕਿਉਂਕਿ ਇਸ ਦੇ ਫਾਇਦੇ ਤੁਸੀਂ ਜਾਣ ਲਵੋਗੇ ਤਾਂ ਇਸ ਨੂੰ ਆਪਣੀ ਡਾਈਟ ‘ਚ ਸ਼ਾਮਿਲ ਕਰਨਾ ਨਹੀਂ ਭੁੱਲੋਗੇ।