ਤੁਨੀਸ਼ਾ ਸ਼ਰਮਾ ਦੀ ਮੌਤ ਤੋਂ ਬਾਅਦ ਸੈੱਟ 'ਤੇ ਕੰਮ ਕਰ ਰਹੇ ਲੋਕਾਂ ਨੂੰ ਸਤਾ ਰਿਹਾ ਡਰ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ
Tunisha Sharma Death: ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਖ਼ੁਦਕੁਸ਼ੀ ਮਾਮਲੇ ਵਿੱਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਜਦੋਂ ਤੋਂ ਅਦਾਕਾਰਾ ਨੇ ਸੀਰੀਅਲ ਦੇ ਸੈੱਟ 'ਤੇ ਖੁਦਕੁਸ਼ੀ ਕਰ ਲਈ ਸੀ। ਜਿਸ ਕਾਰਨ ਉੱਥੇ ਕੰਮ ਕਰਨ ਵਾਲੇ ਲੋਕ ਕਾਫੀ ਡਰੇ ਹੋਏ ਹਨ। ਉਨ੍ਹਾਂ ਨੇ ਕਲਾਕਾਰਾਂ ਤੇ ਸੈੱਟ 'ਤੇ ਕੰਮ ਕਰਨ ਵਾਲੇ ਲੋਕਾਂ ਦੀ ਸੁਰੱਖਿਆ 'ਤੇ ਵੀ ਸਵਾਲ ਚੁੱਕੇ ਹਨ।
ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਸ਼ਿਆਮਲ ਗੁਪਤਾ ਨੇ ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤੁਨੀਸ਼ਾ ਦੀ ਮੌਤ ਤੋਂ ਬਾਅਦ ਸੈੱਟ 'ਤੇ ਮੌਜੂਦ ਲੋਕ ਡਰੇ ਹੋਏ ਹਨ। ਲੋਕਾਂ ਦਾ ਮੰਨਣਾ ਹੈ ਕਿ ਇਸ ਮਾਮਲੇ 'ਚ ਕੁਝ ਸੁਰਾਗ ਜ਼ਰੂਰ ਲੁਕੇ ਹੋਏ ਹਨ ਅਤੇ ਜਾਂਚ 'ਚ ਕਾਫੀ ਕੁਝ ਸਾਹਮਣੇ ਆ ਜਾਵੇਗਾ। ਉਨ੍ਹਾਂ ਖੁਦਕੁਸ਼ੀ ਮਾਮਲੇ ਸਬੰਧੀ ਐਸ.ਆਈ.ਟੀ. ਕੋਲੋ ਜਾਂਚ ਕਰਵਾਏ ਜਾਣ ਦੀ ਵੀ ਮੰਗ ਕੀਤੀ ਹੈ।
ਦੱਸ ਦਈਏ ਕਿ ਤੁਨੀਸ਼ਾ ਸ਼ਰਮਾ ਨੇ ਸ਼ਨੀਵਾਰ 24 ਦਸੰਬਰ ਨੂੰ ਸ਼ੋਅ ਦੇ ਸੈੱਟ 'ਤੇ ਖੁਦਕੁਸ਼ੀ ਕਰ ਲਈ ਸੀ। ਅਦਾਕਾਰਾ ਨੇ ਕੋ-ਸਟਾਰ ਸ਼ੀਜਾਨ ਖ਼ਾਨ ਦੇ ਮੇਕਅੱਪ ਰੂਮ 'ਚ ਫਾਹਾ ਲੈ ਲਿਆ ਸੀ, ਜਿਸ ਕਾਰਨ ਸ਼ੀਜਾਨ ਖਾਨ 'ਤੇ ਸ਼ੱਕ ਹੋਰ ਡੂੰਘਾ ਹੋ ਗਿਆ ਹੈ।
Image Source : Instagram
ਤੁਨੀਸ਼ਾ ਦੀ ਮਾਂ ਨੇ ਸ਼ੀਜਾਨ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ੀਜਾਨ ਖ਼ਾਨ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁੱਛਗਿੱਛ ਦੌਰਾਨ ਸ਼ੀਜਾਨ ਨੇ ਤੁਨੀਸ਼ਾ ਨਾਲ ਰਿਲੇਸ਼ਨਸ਼ਿਪ 'ਚ ਹੋਣ ਦੀ ਗੱਲ ਕਬੂਲ ਕੀਤੀ ਅਤੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਧਰਮ ਅਤੇ ਉਮਰ ਦੇ ਫਰਕ ਕਾਰਨ ਵੱਖ ਹੋਣ ਦਾ ਫੈਸਲਾ ਕੀਤਾ ਹੈ।
ਉਸ ਨੇ ਇਹ ਵੀ ਕਿਹਾ ਕਿ ਸ਼ਰਧਾ ਵਾਕਰ ਕੇਸ ਤੋਂ ਬਾਅਦ ਦੇਸ਼ ਨੂੰ ਜੋ ਸਾਹਮਣਾ ਕਰਨਾ ਪੈ ਰਿਹਾ ਸੀ, ਉਸ ਤੋਂ ਉਹ ਬਹੁਤ ਦੁਖੀ ਸਨ ਅਤੇ ਇਸ ਲਈ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ।
image source: instagram
ਹੁਣ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ ਅਜਿਹਾ ਲੱਗ ਰਿਹਾ ਹੈ ਕਿ ਬ੍ਰੇਕਅੱਪ ਤੋਂ ਬਾਅਦ ਦੋਵਾਂ ਵਿਚਾਲੇ ਹਾਲਾਤ ਠੀਕ ਨਹੀਂ ਸਨ ਅਤੇ ਇਸੇ ਕਾਰਨ ਤੁਨੀਸ਼ਾ ਨੇ ਪਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ। ਤੁਨੀਸ਼ਾ ਦਾ ਅੰਤਿਮ ਸੰਸਕਾਰ ਬੀਤੇ ਦਿਨ ਮੁੰਬਈ ਵਿੱਚ ਕੀਤਾ ਗਿਆ। ਪਰਿਵਾਰਕ ਮੈਂਬਰਾਂ, ਸਾਥੀ ਕਲਾਕਾਰਾਂ ਤੇ ਫੈਨਜ਼ ਨੇ ਅਦਾਕਾਰਾ ਨੂੰ ਨਮ ਅੱਖਾਂ ਨਾਲ ਵਧਾਈ ਦਿੱਤੀ।