ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ ‘ਚ, ਦੇਖੋ ਤਸਵੀਰਾਂ

Reported by: PTC Punjabi Desk | Edited by: Gourav Kochhar  |  January 15th 2018 10:28 AM |  Updated: January 15th 2018 10:37 AM

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਬੱਝੇ ਵਿਆਹ ਦੇ ਬੰਧਨ ‘ਚ, ਦੇਖੋ ਤਸਵੀਰਾਂ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਬੀਤੇ ਦਿਨ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਪਤਨੀ ਦਾ ਨਾਂ ਅੰਬਰ ਧਾਲੀਵਾਲ ਹੈ। ਸੋਸ਼ਲ ਮੀਡੀਆ ਤੇ ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਮੌਕੇ ਖਾਸ ਤੌਰ 'ਤੇ ਪਰਮੀਸ਼ ਵਰਮਾ Parmish Verma ਅਤੇ ਦੇਸੀ ਕਰੂ ਵਾਲੇ ਗੋਲਡੀ ਤੇ ਸੱਤਾ ਵੀ ਸ਼ਾਮਲ ਹੋਏ।

ਜਾਣਕਾਰੀ ਮੁਤਾਬਕ 'ਗੁੰਡੇ ਨੰਬਰ 1' ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ Dilpreet Dhillon ਨੂੰ ਭੰਗੜੇ ਵਾਲੇ ਗੀਤ ਦੇਣ ਲਈ ਜਾਣਿਆ ਜਾਂਦਾ ਹੈ। ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ 'ਚ ਹੀ ਪੰਜਾਬ ਦੇ ਨੌਜਵਾਨਾਂ 'ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜਿਲੇ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਹੀ ਬੀਤਿਆ। ਉਨ੍ਹਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ। ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ 'ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network